01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਪਿੰਡ ਸੋਢੀ ਵਾਲਾ 'ਚ ਗੁਰਮਤਿ ਸਮਾਗਮ ਅੱਜ

ਅਜੀਤ ਡੈਸਕ 02-09-2025
ਜ਼ੀਰਾ, 1 ਸਤੰਬਰ (ਹਰਜੀਤ ਸਿੰਘ ਗਿੱਲ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਤੇ ਬਾਬਾ ਵਡਭਾਗ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਮਿਤੀ 2 ਸਤੰਬਰ ਦਿਨ ਮੰਗਲਵਾਰ ਨੂੰ ਜ਼ੀਰਾ ਦੇ ਪਿੰਡ ਸੋਢੀ ਵਾਲਾ ਵਿਖੇ ਕਰਵਾਇਆ ਜਾ ਰਿਹਾ ਹੈ | ਸਮਾਗਮ ਦੇ ਮੁੱਖ ਪ੍ਰਬੰਧਕ ਭਾਈ ਗੁਰਦੇਵ ਸਿੰਘ ਢਿੱਲੋਂ ਨੇ ਦੱਸਿਆ ਕਿ ਪਿੰਡ ਸੋਢੀ ਵਾਲਾ ਵਿਖੇ ਕਰਵਾਏ ਜਾਣ ਵਾਲੇ ਇਸ ਗੁਰਮਤਿ ਸਮਾਗਮ ਦਾ ਸਮਾਂ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਦਾ ਹੋਵੇਗਾ | ਇਸ ਦੌਰਾਨ ਸੰਤ ਬਾਬਾ ਪਿਆਰਾ ਸਿੰਘ ਸਿਰਥਲੇ ਵਾਲੇ (ਹਰਿਆਣਾ), ਭਾਈ ਅਮਰੀਕ ਸਿੰਘ ਖਾਲਸਾ, ਭਾਈ ਗੁਰਦੀਪ ਸਿੰਘ ਲੁਧਿਆਣੇ ਵਾਲੇ ਤੇ ਭਾਈ ਜਸਪਾਲ ਸਿੰਘ ਲੱਲੇਆਂ ਵਾਲੇ ਆਦਿ ਮਹਾਂਪੁਰਸ਼, ਕਥਾ ਵਾਚਕ ਤੇ ਪ੍ਰਸਿੱਧ ਪੰਥ ਪ੍ਰਚਾਰਕ ਪਹੁੰਚ ਰਹੇ ਹਨ | ਉਨ੍ਹਾਂ ਕਿਹਾ ਕਿ ਇਹ ਸਮਾਗਮ ਪਿੰਡ ਸੋਢੀ ਵਾਲਾ ਦੀ ਪੰਚਾਇਤ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ ਤੇ ਇਸ ਸਮੇਂ ਗੁਰੂ ਕਾ ਲੰਗਰ ਅਤੁੱਟ ਵਰਤੇਗਾ | ਭਾਈ ਗੁਰਦੇਵ ਸਿੰਘ ਨੇ ਸੰਗਤਾਂ ਨੂੰ ਹੰੁਮ੍ਹ ਹੰਮ੍ਹਾ ਕੇ ਸਮਾਗਮ 'ਚ ਪਹੁੰਚਣ ਦੀ ਅਪੀਲ ਕੀਤੀ ਹੈ |

ਪਿਛਲੀ ਖ਼ਬਰ ਪੀ.ਐੱਸ. ਟੈੱਟ ਯੂਨੀਅਨ ਨੇ ਹਾਈਕੋਰਟ ਵਲੋਂ ਮੁੜ ਨਤੀਜਾ ਜਾਰੀ ਕਰਨ ਦੇ ਦਿੱਤੇ ਫ਼ੈਸਲੇ ਦਾ ਕੀਤਾ ਸਵਾਗਤ ਅਗਲੀ ਖ਼ਬਰ 38 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਤੋਂ ਬਾਅਦ ਸੇਵਾ-ਮੁਕਤ ਹੋਏ ਮੰਗਤ ਰਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।