21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਸਿਮੀਗੋ ਸਕੂਲ ਦੇ ਵਿਦਿਆਰਥੀ ਜ਼ਿਲ੍ਹਾ ਪੱਧਰੀ ਪਾਵਰ ਲਿਫ਼ਟਿੰਗ ਮੁਕਾਬਲੇ 'ਚ ਛਾਏ <br/>

ਅਜੀਤ ਡੈਸਕ 26-09-2025
ਅਬੋਹਰ, 25 ਸਤੰਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਸਿਮੀਗੋ ਇੰਟਰਨੈਸ਼ਨਲ ਸਕੂਲੇ ਦੇ ਵਿਦਿਆਰਥੀਆਂ ਨੇ ਫ਼ਾਜ਼ਿਲਕਾ ਦੇ ਪਿੰਡ ਚੱਕ ਵਜੀਦਾ ਵਿਖੇ ਹੋਏ ਜ਼ਿਲ੍ਹਾ ਪੱਧਰੀ ਪਾਵਰ ਲਿਫ਼ਟਿੰਗ ਮੁਕਾਬਲੇ 'ਚ ਅੱਧਾ ਦਰਜਨ ਦੇ ਕਰੀਬ ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਦੇ ਵਿਦਿਆਰਥੀ ਕੋਮਲਪ੍ਰੀਤ ਸਿੰਘ ਨੇ ਉਮਰ ਵਰਗ 19 ਦੇ ਮੁਕਾਬਲੇ 'ਚ ਸੋਨੇ ਦਾ ਤਗਮਾ, ਧਰੁਵ ਅਤੇ ਮੰਤਾਜ ਸਿੰਘ ਨੇ ਕਾਂਸੀ ਦਾ ਤਗਮਾ, ਸਕੂਲ ਦੀ ਵਿਦਿਆਰਥਣ ਬੇਨੀਕਾ ਨੇ ਉਮਰ ਵਰਗ 17 ਸਾਲ ਦੇ ਮੁਕਾਬਲੇ 'ਚ ਸੋਨੇ ਦਾ ਤਗਮਾ, ਕੀਰਤੀ ਨੇ ਉਮਰ ਵਰਗ 19 ਸਾਲ ਦੇ ਮੁਕਾਬਲੇ 'ਚ ਚਾਂਦੀ ਦਾ ਤਗਮਾ, ਅਰਸ਼ਦੀਪ ਕੌਰ ਤੇ ਸਾਹਸ ਨੇ ਕਾਂਸੀ ਦਾ ਤਗਮਾ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਪ੍ਰਾਪਤੀ 'ਤੇ ਸਕੂਲ ਕਮੇਟੀ ਦੇ ਚੇਅਰਮੈਨ ਨਰੇਸ਼ ਕੁਮਾਰ ਗੋਇਲ, ਪਿ੍ੰਸੀਪਲ ਰਜਨੀ ਸ਼ਰਮਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਲੋੜਵੰਦ ਵਿਦਿਆਰਥੀਆਂ ਨੂੰ ਵੰਡੀ ਗਈ ਵਿੱਦਿਅਕ ਸਮੱਗਰੀ <br/> ਅਗਲੀ ਖ਼ਬਰ ਸਰਹੱਦੀ ਖੇਤਰ ਢਾਣੀ ਬਚਨ ਸਿੰਘ ਵਿਖੇ ਹੜ੍ਹ ਪੀੜਤਾਂ ਨੂੰ ਵੰਡਿਆ ਰਾਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।