07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਗਾਡਵਿਨ ਪਬਲਿਕ ਸਕੂਲ ਘੱਲੂ ਦੇ ਵਿਦਿਆਰਥੀਆਂ ਨੇ ਗਰੀਨ ਦੀਵਾਲੀ ਮਨਾਉਣ ਦੀ ਪ੍ਰੇਰਨਾ ਦਿੱਤੀ <br/>

ਅਜੀਤ ਡੈਸਕ 19-10-2025
ਫ਼ਾਜ਼ਿਲਕਾ, 18 ਅਕਤੂਬਰ (ਦਵਿੰਦਰ ਪਾਲ ਸਿੰਘ)- ਗਾਡਵਿਨ ਪਬਲਿਕ ਸਕੂਲ ਘੱਲੂ ਵਿਚ ਮੈਨੇਜਿੰਗ ਡਾਇਰੈਕਟਰ ਜਗਜੀਤ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੈਨੇਜਿੰਗ ਕਮੇਟੀ ਮੈਂਬਰ ਲਖਵਿੰਦਰ ਕੌਰ ਬਰਾੜ ਦੀ ਅਗਵਾਈ ਹੇਠ ਦੀਵਾਲੀ ਦੇ ਤਿਉਹਾਰ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਅਤੇ ਉਮੰਗ ਨਾਲ ਭਾਗ ਲਿਆ ਅਤੇ ਆਪਣੀਆਂ ਪੇਸ਼ਕਾਰੀਆਂ ਰਾਹੀਂ ਗਰੀਨ ਦੀਵਾਲੀ-ਸਾਫ਼ ਵਾਤਾਵਰਨ ਦਾ ਸੁਨੇਹਾ ਦਿੱਤਾ | ਇਸ ਮੌਕੇ ਮੈਨੇਜਿੰਗ ਡਾਇਰੈਕਟਰ ਜਗਜੀਤ ਸਿੰਘ ਬਰਾੜ ਨੇ ਆਨਲਾਈਨ, ਮੈਨੇਜਿੰਗ ਕਮੇਟੀ ਮੈਂਬਰ ਲਖਵਿੰਦਰ ਕੌਰ ਬਰਾੜ ਅਤੇ ਐਡਵੋਕੇਟ ਮਨਿੰਦਰ ਸਿੰਘ ਸਰਾਂ ਨੇ ਸਾਰੇ ਵਿਦਿਆਰਥੀਆਂ, ਮਾਪਿਆਂ ਅਤੇ ਸਟਾਫ਼ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਬਾਰੇ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਅਭਿਲੇਖ ਸ਼ਰਮਾ ਨੇ ਦੱਸਿਆ ਕਿ ਦੀਵਾਲੀ ਮੌਕੇ ਵਿਦਿਆਰਥੀਆਂ ਲਈ ਕਾਰਡ ਮੇਕਿੰਗ, ਦੀਵਾ ਮੇਕਿੰਗ, ਪੋਸਟਰ ਮੇਕਿੰਗ ਤੇ ਰੰਗੋਲੀ ਸਜਾਓ ਮੁਕਾਬਲੇ ਕਰਵਾਏ ਗਏ | ਇਸ ਮੌਕੇ ਮੈਨੇਜਿੰਗ ਡਾਇਰੈਕਟਰ ਜਗਜੀਤ ਸਿੰਘ ਬਰਾੜ ਨੇ ਕਿਹਾ ਕਿ ਦੀਵਾਲੀ ਖ਼ੁਸ਼ੀਆਂ, ਪਿਆਰ ਤੇ ਪ੍ਰਕਾਸ਼ ਦਾ ਤਿਉਹਾਰ ਹੈ | ਸਾਨੂੰ ਇਸ ਨੂੰ ਵਾਤਾਵਰਨ ਦੀ ਰੱਖਿਆ ਕਰਦੇ ਹੋਏ ਮਨਾਉਣਾ ਚਾਹੀਦਾ ਹੈ | ਮੈਨੇਜਿੰਗ ਕਮੇਟੀ ਮੈਂਬਰ ਲਖਵਿੰਦਰ ਕੌਰ ਬਰਾੜ ਨੇ ਕਿਹਾ ਕਿ ਸਾਡੇ ਵਿਦਿਆਰਥੀ ਆਪਣੀ ਪ੍ਰਤਿਭਾ ਤੇ ਰਚਨਾਤਮਿਕਤਾ ਨਾਲ ਸਮਾਜ 'ਚ ਚੰਗਾ ਸੰਦੇਸ਼ ਦੇ ਰਹੇ ਹਨ | ਇਸ ਮੌਕੇ ਮੈਨੇਜਿੰਗ ਕਮੇਟੀ ਮੈਂਬਰ ਐਡਵੋਕੇਟ ਮਨਿੰਦਰ ਸਿੰਘ ਸਰਾਂ, ਪਿ੍ੰਸੀਪਲ ਅਭਿਲੇਖ ਸ਼ਰਮਾ ਆਦਿ ਹਾਜ਼ਰ ਸਨ | ਪ੍ਰੋਗਰਾਮ ਦੇ ਅੰਤ ਵਿਚ ਮੈਨੇਜਿੰਗ ਕਮੇਟੀ ਨੇ ਸਾਰੇ ਜੇਤੂਆਂ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਦੀਵਾਲੀ ਦੇ ਤਿਉਹਾਰ ਦੀਆਂ ਦੋ ਤਾਰੀਖ਼ਾਂ ਨੂੰ ਲੈ ਕੇ ਲੋਕਾਂ 'ਚ ਦੁਚਿੱਤੀ ਦਾ ਮਾਹੌਲ ਬਣਿਆ ਅਗਲੀ ਖ਼ਬਰ ਕੇ.ਵੀ.ਕੇ. ਸੀਫੇਟ ਅਬੋਹਰ ਵਿਖੇ ਕਿਸਾਨ ਮੇਲਾ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।