07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਇੰਪੀਰੀਅਲ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਨੇ ਕਲੱਸਟਰ-ਪੱਧਰੀ ਖੇਡ ਮੁਕਾਬਲਿਆਂ 'ਚ ਮਾਰੀਆਂ ਮੱਲਾਂ

ਅਜੀਤ ਡੈਸਕ 19-10-2025
ਅਬੋਹਰ, 18 ਅਕਤੂਬਰ (ਵਿਵੇਕ ਹੂੜੀਆ)- ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫ਼ਾਰ ਐਕਸੀਲੈਂਸ ਖੁਈਆਂ ਸਰਵਰ ਦੇ ਨੌਜਵਾਨ ਅਥਲੀਟਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ ਸਰਕਾਰੀ ਪ੍ਰਾਇਮਰੀ ਸਕੂਲ ਦੀਵਾਨ ਖੇੜਾ ਵਿਖੇ 69ਵੀਂ ਪੰਜਾਬ ਸਕੂਲ ਸਪੋਰਟਸ ਐਸੋਸੀਏਸ਼ਨ ਦੀ ਅਗਵਾਈ ਹੇਠ ਹੋਏ ਕਲੱਸਟਰ-ਪੱਧਰੀ ਖੇਡ ਮੁਕਾਬਲੇ ਵਿਚ ਕਈ ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਮੁੰਡਿਆਂ ਤੇ ਕੁੜੀਆਂ ਦੋਵਾਂ ਨੇ ਸ਼ਾਨਦਾਰ ਖੇਡ ਭਾਵਨਾ ਦਾ ਪ੍ਰਦਰਸ਼ਨ ਕੀਤਾ, ਫੁੱਟਬਾਲ ਤੇ ਯੋਗਾ ਵਿਚ ਸੋਨੇ ਦੇ ਤਗਮੇ ਜਿੱਤੇ | ਕੁੜੀਆਂ ਦੀ ਖੋ-ਖੋ ਟੀਮ ਨੇ ਚਾਂਦੀ ਦਾ ਤਗਮਾ ਜਿੱਤਿਆ ਤੇ ਮੁੰਡਿਆਂ ਦੀ ਰੱਸਾਕਸ਼ੀ ਟੀਮ ਨੇ ਕਾਂਸੀ ਦਾ ਤਗਮਾ ਜਿੱਤਿਆ | ਯੋਗਾ ਮੁਕਾਬਲੇ ਵਿਚ ਨਿਸ਼ਿਕਾ ਨੇ ਸਿੰਗਲ ਆਰਟਿਸਟਿਕ ਯੋਗਾ ਵਿਚ ਪਹਿਲਾ ਸਥਾਨ, ਸੀਰਤਪ੍ਰੀਤ ਕੌਰ ਨੇ ਰਿਦਮਿਕ ਯੋਗਾ ਵਿਚ ਦੂਜਾ ਸਥਾਨ ਤੇ ਅਸ਼ਵੀ ਕੌਰ, ਨਾਇਰਾ, ਦੀਪਾਂਸ਼ੀ, ਦੀਪਿਕਾ, ਅਵਨੀਤ ਕੌਰ ਤੇ ਨਿਹਾਰਕਾ ਦੀ ਰਵਾਇਤੀ ਯੋਗਾ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਦੌਰਾਨ ਲੜਕਿਆਂ ਦੇ ਵਰਗ ਵਿਚ ਮਨਜੋਤ ਸਿੰਘ ਨੇ ਰਿਦਮਿਕ ਯੋਗਾ 'ਚ ਪਹਿਲਾ ਸਥਾਨ ਪ੍ਰਾਪਤ ਕਰਕੇ ਸਾਰਿਆਂ ਨੂੰ ਪ੍ਰਭਾਵਿਤ ਕੀਤਾ | ਇਹ ਸਫਲਤਾ ਖੇਡ ਕੋਚ ਵਰਿੰਦਰ ਸਿੰਘ, ਅਨੰਦ ਬਿਸ਼ਨੋਈ ਤੇ ਸ਼੍ਰੀਮਤੀ ਅੰਜੂ ਬਾਲਾ ਦੀ ਯੋਗ ਅਗਵਾਈ ਹੇਠ ਸੰਭਵ ਹੋਈ | ਸਕੂਲ ਪਿ੍ੰਸੀਪਲ ਸ਼੍ਰੀਮਤੀ ਨਵਨੀਤ ਦੇਵਗਨ ਨੇ ਕਿਹਾ ਕਿ ਖਿਡਾਰੀਆਂ ਦੀ ਜਿੱਤ ਉਨ੍ਹਾਂ ਦੀ ਮਿਹਨਤ ਤੇ ਅਨੁਸ਼ਾਸਨ ਦਾ ਨਤੀਜਾ ਹੈ, ਜੋ ਕਿ ਸਕੂਲ ਲਈ ਮਾਣ ਵਾਲੀ ਗੱਲ ਹੈ | ਇਸ ਦੌਰਾਨ, ਸਕੂਲ ਦੇ ਡਾਇਰੈਕਟਰ ਸੁਖਵਿੰਦਰ ਪਾਲ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇੰਪੀਰੀਅਲ ਵਿਦਿਆਰਥੀ ਹਰ ਖੇਤਰ ਵਿਚ ਉੱਤਮਤਾ ਦੀ ਮਿਸਾਲ ਕਾਇਮ ਕਰ ਰਹੇ ਹਨ ਤੇ ਉਨ੍ਹਾਂ ਦਾ ਪ੍ਰਦਰਸ਼ਨ ਸਕੂਲ ਪਰਿਵਾਰ ਲਈ ਮਾਣ ਵਾਲਾ ਪਲ ਹੈ |
ਪਿਛਲੀ ਖ਼ਬਰ ਕੌਂਫੀ ਇੰਟਰਨੈਸ਼ਨਲ ਕਾਨਵੈਂਟ ਸਕੂਲ ਹੀਰਾਵਾਲੀ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ <br/> ਅਗਲੀ ਖ਼ਬਰ ਦੀਵਾਲੀ ਦੇ ਤਿਉਹਾਰ ਦੀਆਂ ਦੋ ਤਾਰੀਖ਼ਾਂ ਨੂੰ ਲੈ ਕੇ ਲੋਕਾਂ 'ਚ ਦੁਚਿੱਤੀ ਦਾ ਮਾਹੌਲ ਬਣਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।