06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਰਾਮਪੁਰਾ ਨਰਾਇਣ ਪੁਰਾ ਸਕੂਲ ਦੀ ਵਿਦਿਆਰਥਣ ਅਮਨਜੋਤ ਦੀ ਰਾਸ਼ਟਰ ਪੱਧਰ 'ਤੇ ਖੇਡਣ ਲਈ ਹੋਈ ਚੋਣ

ਅਜੀਤ ਡੈਸਕ 19-10-2025
ਬੱਲੂਆਣਾ, 18 ਅਕਤੂਬਰ (ਜਸਮੇਲ ਸਿੰਘ ਢਿੱਲੋਂ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਪੁਰਾ ਨਰਾਇਣ ਪੁਰਾ ਦੀਆਂ 2 ਵਿਦਿਆਰਥਣਾਂ ਨੇ ਸਟੇਟ ਪੱਧਰ 'ਤੇ ਹੋਈ ਅੰਡਰ 14 ਨੈਸ਼ਨਲ ਸਟਾਈਲ ਕਬੱਡੀ (ਲੜਕੀਆਂ) ਮੁਕਾਬਲੇ ਵਿਚ ਫ਼ਾਜ਼ਿਲਕਾ ਜ਼ਿਲ੍ਹੇ ਦੀ ਟੀਮ ਵਿਚ ਭਾਗ ਲਿਆ ਤੇ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸ ਸਕੂਲ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਅਮਨਜੋਤ ਦੀ ਨੈਸ਼ਨਲ ਪੱਧਰ 'ਤੇ ਹੋਣ ਵਾਲੀਆਂ ਖੇਡਾਂ ਵਿਚ ਚੋਣ ਹੋਈ ਹੈ | ਪਿ੍ੰਸੀਪਲ ਸੁਭਾਸ਼ ਚੰਦਰ ਵਲੋਂ ਵਿਦਿਆਰਥਣਾਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਦੇ ਖੇਡਾਂ 'ਚ ਉੱਜਵਲ ਭਵਿੱਖ ਦੀ ਕਾਮਨਾ ਕੀਤੀ |

ਪਿਛਲੀ ਖ਼ਬਰ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰਨ ਵਾਲੇ ਟਰੈਕਟਰ ਟਰਾਲੀ ਚਾਲਕ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਆਓ ਰਲ ਮਿਲ ਕੇ ਸਮਾਜ 'ਚ ਫੈਲੀਆਂ ਕੁਰੀਤੀਆਂ ਦਾ ਖ਼ਾਤਮਾ ਕਰਦੇ ਹੋਏ ਮਨਾਈਏ ਪ੍ਰਦੂਸ਼ਣ ਰਹਿਤ ਦੀਵਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।