06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਵਿਖੇ ਰਿਸ਼ੀ ਨਿਰਵਾਣ ਦਿਵਸ ਮਨਾਇਆ <br/>

ਅਜੀਤ ਡੈਸਕ 19-10-2025
ਅਬੋਹਰ, 18 ਅਕਤੂਬਰ(ਵਿਵੇਕ ਹੂੜੀਆ)- ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਅਬੋਹਰ ਵਿਖੇ ਕਾਰਜਕਾਰੀ ਪਿ੍ੰਸੀਪਲ ਡਾ. ਵਿਜੇ ਗਰੋਵਰ, ਆਰੀਆ ਯੁਵਾ ਸਮਾਜ ਇੰਚਾਰਜ ਡਾ. ਗੁਰਦੀਪ ਕੌਰ, ਡਾ. ਮਨਿਕਾ, ਡਾ. ਅੰਜਨਾ ਤੇ ਮੈਡਮ ਸ਼ੀਬਾ ਦੀ ਸਰਪ੍ਰਸਤੀ ਹੇਠ ਰਿਸ਼ੀ ਨਿਰਵਾਣ ਦਿਵਸ ਬਹੁਤ ਹੀ ਸ਼ਰਧਾ ਉਤਸ਼ਾਹ ਤੇ ਮਾਣ ਨਾਲ ਮਨਾਇਆ ਗਿਆ | ਇਸ ਮੌਕੇ ਸਾਰੇ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਮਿਲ ਕੇ ਮਹਾਂਰਿਸ਼ੀ ਦਯਾਨੰਦ ਸਰਸਵਤੀ ਦੇ ਆਦਰਸ਼ਾਂ, ਵਿਚਾਰਾਂ ਤੇ ਸਮਾਜ ਸੁਧਾਰ ਯੋਗਦਾਨ ਨੂੰ ਸ਼ਰਧਾਂਜਲੀ ਭੇਟ ਕੀਤੀ | ਪ੍ਰੋਗਰਾਮ ਦੇ ਸ਼ੁਰੂ ਵਿਚ ਮੌਜੂਦ ਲੋਕਾਂ ਨੇ ਮਹਾਂਰਿਸ਼ੀ ਦਯਾਨੰਦ ਸਰਸਵਤੀ ਨੂੰ ਫ਼ੁਲ ਭੇਟ ਕਰਕੇ ਸ਼ਰਧਾਂਜਲੀ ਭੇਟ ਕੀਤੀ | ਡਾ. ਗੁਰਦੀਪ ਕੌਰ ਨੇ ਸਟੇਜ ਦਾ ਸੰਚਾਲਨ ਕੀਤਾ | ਵਿਦਿਆਰਥੀਆਂ ਨੇ ਮਹਾਂਰਿਸ਼ੀ ਦਯਾਨੰਦ ਦੇ ਜੀਵਨ, ਸਚਾਈ ਤੇ ਗਿਆਨ 'ਤੇ ਆਧਾਰਤ ਉਨ੍ਹਾਂ ਦੇ ਵਿਚਾਰਾਂ 'ਤੇ ਭਾਵੁਕ ਪੇਸ਼ਕਾਰੀਆਂ ਦਿੱਤੀਆਂ | ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਵਿਸ਼ੇਸ਼ ਮਹਿਮਾਨ ਸੰਦੇਸ਼ ਤਿਆਗੀ ਨੇ ਕਿਹਾ ਕਿ ਰਿਸ਼ੀ ਨਿਰਵਾਣ ਦਿਵਸ ਸਾਨੂੰ ਯਾਦ ਦਿਵਾਉਂਦਾ ਹੈ ਕਿ ਸੱਚੀ ਸਿੱਖਿਆ ਉਹ ਹੈ ਜੋ ਮਨੁੱਖਤਾ ਨੂੰ ਸੱਚ, ਦਇਆ ਤੇ ਸੇਵਾ ਦੇ ਮਾਰਗ 'ਤੇ ਲੈ ਜਾਂਦੀ ਹੈ | ਕਾਰਜਕਾਰੀ ਪਿ੍ੰਸੀਪਲ ਨੇ ਕਿਹਾ ਕਿ ਮਹਾਂਰਿਸ਼ੀ ਦਯਾਨੰਦ ਸਰਸਵਤੀ ਦੇ ਵਿਚਾਰ ਅੱਜ ਵੀ ਓਨੇ ਹੀ ਢੁਕਵੇਂ ਹਨ ਜਿੰਨੇ ਉਨ੍ਹਾਂ ਦੇ ਸਮੇਂ 'ਚ ਸਨ |

ਪਿਛਲੀ ਖ਼ਬਰ ਟਿੱਬਿਆਂ ਦਾ ਪੁੱਤ ਸੰਸਥਾ ਨੇ ਮਲੂਕਪੁਰਾ 'ਚ ਲਗਾਇਆ ਅੱਖਾਂ ਦਾ ਮੁਫ਼ਤ ਜਾਂਚ ਕੈਂਪ <br/> ਅਗਲੀ ਖ਼ਬਰ ਭੋਗ 'ਤੇ ਵਿਸ਼ੇਸ਼-ਗੁਰਚਰਨ ਸਿੰਘ ਸੰਧੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।