19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਡੀ. ਏ. ਵੀ. ਸਕੂਲ ਹਰੀਪੁਰਾ ਦੀਆਂ ਕੁੜੀਆਂ ਨੇ ਕਬੱਡੀ ਵਿਚ ਚਾਂਦੀ ਦਾ 'ਤੇ ਮੁੰਡਿਆਂ ਨੇ ਕਾਂਸੀ ਦਾ ਤਗਮਾ ਜਿੱਤਿਆ <br/>

ਡੀ.ਏ.ਵੀ. ਸਕੂਲ ਹਰੀਪੁਰਾ ਦੀਆਂ ਜੇਤੂ ਟੀਮਾਂ ਅਤੇ ਸਕੂਲ ਸਟਾਫ਼ ਜਾਣਕਾਰੀ ਦਿੰਦੇ ਹੋਏ | ਤਸਵੀਰ-ਸੁਖਜੀਤ ਸਿੰਘ ਬਰਾੜ <br/> 04-11-2025
ਅਬੋਹਰ, 3 ਨਵੰਬਰ (ਸੁਖਜੀਤ ਸਿੰਘ ਬਰਾੜ, ਵਿਵੇਕ ਹੂੜੀਆ)-ਸ਼੍ਰੀ ਗੁਰੂ ਜੰਭੇਸ਼ਵਰ ਡੀ.ਏ.ਵੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਹਰੀਪੁਰਾ ਦੇ ਖਿਡਾਰੀਆਂ ਨੇ ਰਾਜ ਪੱਧਰੀ ਡੀ.ਏ.ਵੀ ਸਪੋਰਟਸ ਮੀਟ ਵਿਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਸਕੂਲ ਦਾ ਨਾਮ ਰੌਸ਼ਨ ਕੀਤਾ | ਇਹ ਮੁਕਾਬਲਾ ਜਲੰਧਰ ਵਿਖੇ ਆਯੋਜਿਤ ਕੀਤਾ ਗਿਆ ਸੀ | ਸਕੂਲ ਦੀ ਅੰਡਰ-14 ਕੁੜੀਆਂ ਦੀ ਕਬੱਡੀ ਟੀਮ ਨੇ ਸ਼ਾਨਦਾਰ ਖੇਡ ਭਾਵਨਾ ਅਤੇ ਟੀਮ ਵਰਕ ਦਾ ਪ੍ਰਦਰਸ਼ਨ ਕੀਤਾ, ਚਾਂਦੀ ਦਾ ਤਗਮਾ ਜਿੱਤਿਆ ਜਦੋਂ ਕਿ ਅੰਡਰ-17 ਲੜਕਿਆਂ ਦੀ ਕਬੱਡੀ ਟੀਮ ਨੇ ਕਾਂਸੀ ਦਾ ਤਗਮਾ ਜਿੱਤਿਆ | ਇਸ ਪ੍ਰਾਪਤੀ 'ਤੇ ਸਕੂਲ ਦੇ ਪਿ੍ੰਸੀਪਲ ਸੁਖਦੇਵ ਸਿੰਘ ਅਤੇ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਬਲਬੀਰ ਸਿੰਘ ਦਾਨੇਵਾਲੀਆ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਹੋਰ ਉਚਾਈਆਂ ਤੱਕ ਪਹੁੰਚਣ ਲਈ ਪ੍ਰੇਰਿਤ ਕੀਤਾ |

ਪਿਛਲੀ ਖ਼ਬਰ ਜਾਗਰੂਕਤਾ ਨਾਲ ਡੇਂਗੂ, ਚਿਕਨਗੁਨੀਆ ਅਤੇ ਮਲੇਰੀਆ ਦੀ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ-ਡਾ ਰੋਹਿਤ ਗੋਇਲ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੇ ਹੜ੍ਹ ਪੀੜਤ ਕਿਸਾਨਾਂ ਲਈ ਨੰਨੂ ਦੀ ਅਗਵਾਈ ਹੇਠ ਪ੍ਰਭਾਵਿਤ ਪਿੰਡਾਂ ਲਈ ਭੇਜਿਆ ਕਣਕ ਦਾ ਬੀਜ- ਸੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।