17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਭੰਗ ਕਰਕੇ ਪੰਜਾਬੀਆਂ ਨਾਲ ਧੱਕੇਸ਼ਾਹੀ ਕੀਤੀ-ਕਿੰਗਪਾਲ ਸਿੰਘ ਦਾਨੇਵਾਲੀਆ <br/>

ਅਜੀਤ ਡੈਸਕ 04-11-2025
ਅਬੋਹਰ, 3 ਨਵੰਬਰ (ਸੁਖਜੀਤ ਸਿੰਘ ਬਰਾੜ)-ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਭੰਗ ਕਰਕੇ ਪੰਜਾਬੀਆਂ ਅਤੇ ਪੰਜਾਬ ਨਾਲ ਧੱਕੇਸ਼ਾਹੀ ਕੀਤੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੇ ਸੂਬਾ ਜਨਰਲ ਸਕੱਤਰ ਅਤੇ ਪਿੰਡ ਦਾਨੇਵਾਲਾ ਦੇ ਸਰਪੰਚ ਕਿੰਗਪਾਲ ਸਿੰਘ ਦਾਨੇਵਾਲੀਆ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਸਿੱਖਿਆ ਦੇ ਮਾਮਲੇ 'ਚ ਰਾਜਨੀਤੀ ਨਹੀਂ ਕਰਨੀ ਚਾਹੀਦੀ ਸੀ, ਕੇਂਦਰ ਦਾ ਇਹ ਫ਼ੈਸਲਾ ਪੰਜਾਬ ਅਤੇ ਪੰਜਾਬੀਅਤ ਨਾਲ ਬਿਲਕੁਲ ਧੱਕੇਸ਼ਾਹੀ ਵਾਲਾ ਹੈ | ਕੇਂਦਰ ਸਰਕਾਰ ਦੇ ਇਸ ਫ਼ੈਸਲੇ ਤੋਂ ਇਹ ਵੀ ਸਿੱਧ ਹੋ ਗਿਆ ਹੈ ਕਿ ਭਾਜਪਾ ਦੀ ਪੰਜਾਬ ਅਤੇ ਪੰਜਾਬੀਅਤ ਪ੍ਰਤੀ ਸੋਚ ਬਹੁਤ ਚੰਗੀ ਨਹੀਂ ਹੈ | ਇਹ ਫ਼ੈਸਲੇ ਨਾਲ ਸਮੂਹ ਪੰਜਾਬੀਆਂ ਨੂੰ ਵੱਡੀ ਠੇਸ ਪਹੁੰਚੀ ਹੈ | ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਸ ਫ਼ੈਸਲੇ ਨੂੰ ਤੁਰੰਤ ਵਾਪਸ ਲਿਆ ਜਾਵੇ ਅਤੇ ਪੰਜਾਬੀਆਂ ਦੇ ਇਸ ਸਿੱਖਿਆ ਅਦਾਰੇ ਨੂੰ ਸਿਆਸੀ ਮੰਚ ਬਣਾਉਣ ਤੋਂ ਬਚਾਇਆ ਜਾਵੇ |

ਪਿਛਲੀ ਖ਼ਬਰ ਸੇਵਾਮੁਕਤ ਮੁਲਾਜ਼ਮਾਂ ਦੇ ਮੈਡੀਕਲ ਬਿੱਲ ਤੁਰੰਤ ਪਾਸ ਕੀਤੇ ਜਾਣ-ਪੈਨਸ਼ਨਰ ਐਸੋਸੀਏਸ਼ਨ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।