17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਅਰੁਣ ਨਾਰੰਗ ਨੇ 'ਆਪ' ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ <br/>

ਅਜੀਤ ਡੈਸਕ 04-11-2025
ਅਬੋਹਰ, 3 ਨਵੰਬਰ(ਵਿਵੇਕ ਹੂੜੀਆ)-ਤਰਨਤਾਰਨ ਵਿਚ ਹੋਣ ਵਾਲੀ ਉਪ ਚੋਣ ਵਿਚ 'ਆਪ' ਉਮੀਦਵਾਰ ਹਰਮੀਤ ਸਿੰਘ ਸੰਧੂ ਇਸ ਸੀਟ 'ਤੇ ਭਾਰੀ ਜਿੱਤ ਪ੍ਰਾਪਤ ਕਰਨਗੇ ਕਿਉਂਕਿ ਸੂਬੇ ਦੇ ਲੋਕ 'ਆਪ' ਸਰਕਾਰ ਵਲੋਂ ਲਾਗੂ ਕੀਤੀਆਂ ਗਈਆਂ ਲੋਕ ਭਲਾਈ ਸਕੀਮਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਬੋਹਰ ਹਲਕਾ ਇੰਚਾਰਜ ਅਰੁਣ ਨਾਰੰਗ ਨੇ 'ਆਪ' ਉਮੀਦਵਾਰ ਹਰਮੀਤ ਸੰਧੂ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਦੌਰਾਨ ਕੀਤਾ | ਜਦੋਂ ਉਨ੍ਹਾਂ ਤਰਨਤਾਰਨ ਦੇ ਵਾਰਡ ਨੰਬਰ 22 ਦਾ ਦੌਰਾ ਕੀਤਾ ਅਤੇ ਲੋਕਾਂ ਨੂੰ 'ਆਪ' ਉਮੀਦਵਾਰ ਸੰਧੂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਤਾਂ ਵਸਨੀਕਾਂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਦੀ ਭਾਰੀ ਜਿੱਤ ਯਕੀਨੀ ਬਣਾਉਣਗੇ, ਕਿਉਂਕਿ 'ਆਪ' ਸਰਕਾਰ ਵਲੋਂ ਆਪਣੇ ਕਾਰਜਕਾਲ ਦੌਰਾਨ ਲਾਗੂ ਕੀਤੀਆਂ ਗਈਆਂ ਭਲਾਈ ਸਕੀਮਾਂ ਕਿਸੇ ਹੋਰ ਪਾਰਟੀ ਵਲੋਂ ਲਾਗੂ ਨਹੀਂ ਕੀਤੀਆਂ ਗਈਆਂ | ਜਿੱਥੇ ਦੂਜੀਆਂ ਸਰਕਾਰਾਂ ਨੂੰ ਸਿਰਫ਼ ਚੋਣਾਂ ਸਮੇਂ ਹੀ ਲੋਕਾਂ ਦੀ ਯਾਦ ਆਉਂਦੀ ਸੀ, ਉੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਬਾਅਦ ਇਕ-ਇਕ ਕਰਕੇ ਜਨਤਾ ਨਾਲ ਕੀਤੇ ਆਪਣੇ ਵਾਅਦੇ ਪੂਰੇ ਕੀਤੇ ਹਨ | ਇਨ੍ਹਾਂ ਵਿਚ ਮੁਫ਼ਤ ਬਿਜਲੀ ਯੋਜਨਾ, ਨੌਜਵਾਨਾਂ ਨੂੰ ਭਿ੍ਸ਼ਟਾਚਾਰ ਤੋਂ ਬਿਨਾਂ ਨੌਕਰੀਆਂ ਪ੍ਰਦਾਨ ਕਰਨਾ ਅਤੇ ਮੁਹੱਲਾ ਕਲੀਨਿਕਾਂ ਰਾਹੀਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਸ਼ਾਮਲ ਹੈ |

ਪਿਛਲੀ ਖ਼ਬਰ ਲਾਇਨਜ਼ ਕਲੱਬ ਅਬੋਹਰ ਨਗਰ ਕੀਰਤਨ ਦਾ ਭਰਵਾਂ ਸਵਾਗਤ <br/> ਅਗਲੀ ਖ਼ਬਰ ਕੈਂਸਰ ਜਿਹੀ ਕਈ ਘਾਤਕ ਬਿਮਾਰੀ ਦਾ ਕਾਰਨ ਹੈ ਤੰਬਾਕੂ-ਸਿਵਲ ਸਰਜਨ ਡਾ. ਗੋਇਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।