17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਦੋਸ਼ 'ਚ ਇਕ ਵਿਅਕਤੀ ਵਿਰੁੱਧ ਪਰਚਾ ਦਰਜ

ਅਜੀਤ ਡੈਸਕ 04-11-2025
ਜਲਾਲਾਬਾਦ, 3 ਨਵੰਬਰ (ਹਰਪ੍ਰੀਤ ਸਿੰਘ ਪਰੂਥੀ, ਕਰਨ ਚੁਚਰਾ)-ਥਾਣਾ ਸਦਰ ਜਲਾਲਾਬਾਦ ਦੀ ਪੁਲਿਸ ਨੇ ਪਿੰਡ ਮੋਹਰ ਸਿੰਘ ਵਾਲਾ ਹਿਠਾੜ (ਨਾਨਕ ਨਗਰ) ਵਿਖੇ ਖੇਤਾਂ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਸਬੰਧ ਵਿਚ ਇਕ ਵਿਅਕਤੀ ਦੇ ਵਿਰੁੱਧ ਪਰਚਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸਤਨਾਮ ਦਾਸ ਨੇ ਦੱਸਿਆ ਕਿ ਕਲੱਸਟਰ ਅਫ਼ਸਰ ਪ੍ਰਕਾਸ਼ ਕੁਮਾਰ ਵਲੋਂ ਇਕ ਪੱਤਰ ਦੀ ਕਾਪੀ ਪੇਸ਼ ਕੀਤੀ ਗਈ ਅਤੇ ਇਸ ਪੱਤਰ ਦੀ ਪੜਤਾਲ ਕਰਨ ਤੇ ਪਾਇਆ ਗਿਆ ਕਿ ਲੋਕੇਸ਼ਨ ਪਿੰਡ ਮੋਹਰ ਸਿੰਘ ਵਾਲਾ (ਨਾਨਕ ਨਗਰ) ਦੇ ਖੇਤਾਂ ਵਿਚ ਝੋਨੇ ਦੀ ਰਹਿੰਦ-ਖੂੰਹਦ (ਪਰਾਲੀ) ਨੂੰ ਅੱਗ ਲੱਗੀ ਹੈ, ਜੋ ਇਹ ਅੱਗ ਮੁਤਾਬਿਕ ਰਿਕਾਰਡ ਲੋਕੇਸ਼ਨ ਵਾਲੀ ਜ਼ਮੀਨ ਦਾ ਮਾਲਕ ਅਸ਼ਵਨੀ ਕੁਮਾਰ ਪੁੱਤਰ ਗੋਬਿੰਦ ਰਾਮ ਵਾਸੀ ਪਿੰਡ ਮੋਹਰ ਸਿੰਘ ਵਾਲਾ ਹਿਠਾੜ (ਨਾਨਕ ਨਗਰ) ਹੈ, ਜਿਸ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਡਿਪਟੀ ਕਮਿਸ਼ਨਰ ਵਲੋਂ ਜਾਰੀ ਆਦੇਸ਼ਾਂ ਦੀ ਉਲੰਘਣਾ ਕੀਤੀ ਹੈ, ਜਿਸ 'ਤੇ ਥਾਣਾ ਸਦਰ ਜਲਾਲਾਬਾਦ ਵਿਖੇ ਅਸ਼ਵਨੀ ਕੁਮਾਰ ਦੇ ਖ਼ਿਲਾਫ਼ ਧਾਰਾ 223 ਬੀ.ਐਨ.ਐੱਸ. ਤਹਿਤ ਪਰਚਾ ਦਰਜ ਕੀਤਾ ਗਿਆ ਹੈ |

ਪਿਛਲੀ ਖ਼ਬਰ ਹਲਕਾ ਤਰਨ ਤਾਰਨ ਦੇ ਪਿੰਡ ਜੌਹਲ ਰਾਜੂ ਸਿੰਘ ਵਿਖੇ ਕਰਵਾਏ ਜਨ ਸੰਵਾਦ ਪ੍ਰੋਗਰਾਮ ਦੌਰਾਨ ਡਾ. ਗੁਰਪ੍ਰੀਤ ਕੌਰ ਨੇ ਕੀਤੀ ਸ਼... ਅਗਲੀ ਖ਼ਬਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਕੌਂਸਲਰ ਪੂਜਾ ਲੂਥਰਾ ਸਚਦੇਵਾ ਵਲੋਂ ਖੇਡਾਂ ਦਾ ਸਾਮਾਨ ਵੰਡਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।