17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਹਲਕਾ ਤਰਨ ਤਾਰਨ ਦੇ ਪਿੰਡ ਜੌਹਲ ਰਾਜੂ ਸਿੰਘ ਵਿਖੇ ਕਰਵਾਏ ਜਨ ਸੰਵਾਦ ਪ੍ਰੋਗਰਾਮ ਦੌਰਾਨ ਡਾ. ਗੁਰਪ੍ਰੀਤ ਕੌਰ ਨੇ ਕੀਤੀ ਸ਼ਿਰਕਤ

ਅਜੀਤ ਡੈਸਕ 04-11-2025
ਫ਼ਾਜ਼ਿਲਕਾ, 3 ਨਵੰਬਰ (ਦਵਿੰਦਰ ਪਾਲ ਸਿੰਘ)-ਹਲਕਾ ਤਰਨਤਾਰਨ ਦੇ ਪਿੰਡ ਜੌਹਲ ਰਾਜੂ ਸਿੰਘ ਵਿਖੇ ਕਰਵਾਏ ਜਨ ਸੰਵਾਦ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਧਰਮ-ਪਤਨੀ ਡਾ. ਗੁਰਪ੍ਰੀਤ ਕੌਰ ਨੇ ਸ਼ਿਰਕਤ ਕਰਕੇ 'ਆਪ' ਦੇ ਉਮੀਦਵਾਰ ਹਰਮੀਤ ਸੰਧੂ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ | ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ, ਵਿਧਾਇਕ ਫ਼ਾਜ਼ਿਲਕਾ ਨਰਿੰਦਰ ਪਾਲ ਸਿੰਘ ਸਵਨਾ, ਆਮ ਆਦਮੀ ਪਾਰਟੀ ਮਹਿਲਾ ਵਿੰਗ ਦੇ ਪੰਜਾਬ ਪ੍ਰਧਾਨ ਡਾ. ਅਮਨਦੀਪ ਅਰੋੜਾ ਅਤੇ ਹੋਰ ਅਹੁਦੇਦਾਰ ਸਾਹਿਬਾਨ ਮੌਜੂਦ ਸਨ | ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਨੇ ਹੁਣ ਤੱਕ ਜੋ ਕਿਹਾ ਉਹ ਕਰਕੇ ਦਿਖਾਇਆ ਤੇ ਪੰਜਾਬ ਦੀ ਨੁਹਾਰ ਬਦਲ ਕੇ ਰੱਖ ਦਿੱਤੀ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੇ ਸੂਬੇ ਦੇ ਲੋਕਾਂ ਨਾਲ ਸੱਤਾ ਵਿਚ ਆਉਣ ਤੋਂ ਪਹਿਲਾਂ ਜੋ-ਜੋ ਵਾਅਦੇ ਕੀਤੇ ਸੀ ਉਹ ਤਾਂ ਪੂਰੇ ਕਰਕੇ ਦਿਖਾਏ ਹੀ ਹਨ ਸਗੋਂ ਉਸ ਤੋਂ ਵੱਧ ਪੰਜਾਬ ਦਾ ਵਿਕਾਸ ਕੀਤਾ ਹੈ | ਉਨ੍ਹਾਂ ਕਿਹਾ ਕਿ ਹੋਰਨਾਂ ਪਾਰਟੀਆਂ ਵੱਲੋਂ ਕਾਰਜਕਾਲ ਦੇ ਅੰਤਿਮ ਸਾਲ ਵਿਚ ਲੋਕਾਂ ਦੇ ਕੰਮ ਕੀਤੇ ਜਾਂਦੇ ਸਨ, ਇਹ ਪਹਿਲੀ ਅਜਿਹੀ ਪਾਰਟੀ ਹੈ ਜੋ ਪਹਿਲੇ ਦਿਨ ਤੋਂ ਹੀ ਲੋਕਾਂ ਦੇ ਕੰਮ ਕਰ ਰਹੀ ਹੈ | ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਪੰਜਾਬ ਵਿਚ ਜਿੱਥੇ ਮਰਜ਼ੀ ਚਲੇ ਜਾਓ ਹਰ ਪਾਸੇ ਪੰਜਾਬ ਦੇ ਵਿਕਾਸ ਪੋ੍ਰਜੈਕਟਾਂ ਦੀਆਂ ਗੱਲਾਂ ਹੋਣਗੀਆਂ | ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਸਿੱਖਿਆ, ਸਿਹਤ, ਰੋਜ਼ਗਾਰ, ਖੇਡਾਂ ਹਰ ਖੇਤਰ ਨੂੰ ਉਚਾਈਆਂ ਵੱਲ ਲਿਜਾਣ ਵਿਚ ਕੋਈ ਕਸਰ ਨਹੀਂ ਛੱਡੀ ਹੈ | ਸਭ ਤੋਂ ਵੱਡਾ ਤੇ ਚੁਨੌਤੀ ਭਰਿਆ ਕਾਰਜ ਜੋ ਕਿ ਨਸ਼ੇ ਦਾ ਖ਼ਾਤਮਾ ਸੀ ਉਸ 'ਤੇ ਵੀ ਸਰਕਾਰ ਨੇ ਨਕੇਲ ਕੱਸੀ ਹੈ ਤੇ ਵੱਡੇ-ਵੱਡੇ ਸਮਗਲਰਾਂ ਨੂੰ ਜੇਲ੍ਹਾਂ ਵਿਚ ਭੇਜਿਆ ਹੈ | ਇਸ ਮੌਕੇ ਹਲਕਾ ਫ਼ਾਜ਼ਿਲਕਾ ਐੱਸ. ਸੀ. ਵਿੰਗ ਦੇ ਪ੍ਰਧਾਨ ਬਲਜਿੰਦਰ ਸਿੰਘ, ਸਰਪੰਚ ਰਜਿੰਦਰ ਸਿੰਘ, ਹਰਮੰਦਰ ਸਿੰਘ ਬਰਾੜ ਸੀਨੀਅਰ ਆਗੂ, ਸੁਮਿਤ ਨੈਨ ਸਮੇਤ ਆਪ ਆਗੂ ਵੀ ਮੌਜੂਦ ਸਨ |
ਪਿਛਲੀ ਖ਼ਬਰ ਪੀ.ਯੂ. ਦੀ ਸੈਨੇਟ ਭੰਗ ਕਰਨ ਦਾ ਫ਼ੈਸਲਾ ਮੰਦਭਾਗਾ-ਗੁਰਮੀਤ ਸਿੰਘ ਖੁੱਡੀਆਂ <br/> ਅਗਲੀ ਖ਼ਬਰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਦੋਸ਼ 'ਚ ਇਕ ਵਿਅਕਤੀ ਵਿਰੁੱਧ ਪਰਚਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।