16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਟੱਕਰ ਮਾਰ ਕੇ ਜ਼ਖ਼ਮੀ ਕਰਨ ਵਾਲੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 06-11-2025
ਫ਼ਾਜ਼ਿਲਕਾ, 5 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਪੁਲਿਸ ਨੇ ਟੱਕਰ ਮਾਰ ਕੇ ਜ਼ਖ਼ਮੀ ਕਰਨ ਵਾਲੇ ਅਣਪਛਾਤੇ ਕਾਰ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਮੰਗਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕੁਲਵਿੰਦਰ ਸਿੰਘ ਪੁੱਤਰ ਅਮਰੀਕ ਪੂਰਨ ਪੱਟੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਆਪਣੇ ਬੇਟੇ ਜਸਕੀਤ (ਉਮਰ ਕਰੀਬ 9 ਸਾਲ) ਨਾਲ ਫ਼ਾਜ਼ਿਲਕਾ ਦੀ ਤਰਫ਼ੋਂ ਆਪਣੇ ਪਿੰਡ ਪੂਰਨ ਪੱਟੀ ਵੱਲ ਜਾ ਰਿਹਾ ਸੀ | ਜਦੋਂ ਉਹ ਪਿੰਡ ਪੂਰਨ ਪੱਟੀ ਨੇੜੇ ਪੁੱਜਿਆ ਤਾਂ ਇਕ ਵੈਗਨਾਰ ਕਾਰ ਦੇ ਡਰਾਈਵਰ ਨੇ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਚਲਾ ਕੇ ਉਸ ਦੇ ਮੋਟਰਸਾਈਕਲ ਵਿਚ ਮਾਰੀ | ਜਿਸ 'ਤੇ ਉਸ ਦੇ ਅਤੇ ਉਸ ਦੇ ਲੜਕੇ ਦੇ ਸੱਟਾਂ ਲੱਗੀਆਂ ਅਤੇ ਮੋਟਰਸਾਈਕਲ ਦਾ ਵੀ ਕਾਫ਼ੀ ਨੁਕਸਾਨ ਹੋਇਆ | ਪੁਲਿਸ ਨੇ ਅਣਪਛਾਤੇ ਕਾਰ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ 3 ਕਾਬੂ ਅਗਲੀ ਖ਼ਬਰ ਫ਼ਿਰੋਜ਼ਪੁਰ ਪੁਲਿਸ ਨੇ ਸੁਲਝਾਈ ਪਿੰਡ ਸ਼ਾਹਦੀਨ ਵਾਲਾ ਵਿਖੇ ਗੋਲੀਬਾਰੀ ਦੀ ਵਾਰਦਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।