16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਨਸ਼ੀਲੀਆਂ ਗੋਲੀਆਂ ਸਮੇਤ 3 ਕਾਬੂ

ਦਸਤਾਰਬੰਦੀ ਮੁਕਾਬਲੇ ਵਿਚ ਭਾਗ ਲੈਣ ਵਾਲੇ ਬੱਚਿਆਂ ਨੂੰ ਸਿਰੋਪਾਓ ਨਾਲ ਸਨਮਾਨਿਤ ਕਰਦੇ ਹੋਏ ਪ੍ਰਬੰਧਕ | ਤਸਵੀਰ : ਤੇਜਿੰਦਰ ਸਿੰਘ ਖ਼ਾਲਸਾ <br/> 06-11-2025

ਫ਼ਾਜ਼ਿਲਕਾ, 5 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਇੰਸਪੈਕਟਰ ਲੇਖ ਰਾਜ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਹਰੀਸ਼ ਕੁਮਾਰ ਉਰਫ਼ ਹਨੀ ਪੁੱਤਰ ਰਮੇਸ਼ ਕੁਮਾਰ ਵਾਸੀ ਬਾਦਲ ਕਾਲੋਨੀ ਫ਼ਾਜ਼ਿਲਕਾ, ਰਮਨਦੀਪ ਸਿੰਘ ਉਰਫ਼ ਰਮਨ ਪੁੱਤਰ ਜਗਤਾਰ ਸਿੰਘ ਵਾਸੀ ਨਵੀਂ ਆਬਾਦੀ ਫ਼ਾਜ਼ਿਲਕਾ ਅਤੇ ਮਨਦੀਪ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਧੋਬੀਘਾਟ ਫ਼ਾਜ਼ਿਲਕਾ ਨਸ਼ੀਲੀਆਂ ਗੋਲੀਆਂ ਵੇਚਣ ਦੇ ਆਦੀ ਹਨ | ਜੋ ਅੱਜ ਵੀ ਨਸ਼ੀਲੀਆਂ ਗੋਲੀਆਂ ਵੇਚਣ ਲਈ ਐਮ.ਆਰ.ਇੰਨਕਲੇਵ ਫ਼ਾਜ਼ਿਲਕਾ ਨੇੜੇ ਖੜੇ ਗਾਹਕਾਂ ਦੀ ਉਡੀਕ ਕਰ ਰਹੇ ਹਨ | ਪੁਲਿਸ ਨੇ ਛਾਪੇਮਾਰੀ ਕਰਕੇ ਤਿੰਨਾਂ ਨੂੰ 100 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਲਿਆ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਤਿੰਨੋਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਝੋਨੇ ਦੀ ਪਰਾਲੀ ਸਾੜਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਟੱਕਰ ਮਾਰ ਕੇ ਜ਼ਖ਼ਮੀ ਕਰਨ ਵਾਲੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।