ਝੋਨੇ ਦੀ ਪਰਾਲੀ ਸਾੜਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਬਾਹਰ ਮਾਨਯੋਗ ਮੁੱਖ ਜੱਜ ਨੂੰ ਮਿਲਣ ਤੋਂ ਬਾਅਦ ਜ਼ਿਲ੍ਹਾ ਬਾਰ ਐਸੋਸੀਏਸ਼ਨਾਂ ਦੇ ਪ੍ਰਧਾਨਾਂ ਦੇ ਵਫ਼ਦ ਦੇ ਆਗੂ ਜਾਣਕਾਰੀ ਦਿੰਦੇ ਹੋਏ | ਅਜੀਤ ਤਸਵੀਰ
<br/>
06-11-2025
ਜਲਾਲਾਬਾਦ, 5 ਨਵੰਬਰ (ਕਰਨ ਚੁਚਰਾ)-ਥਾਣਾ ਵੈਰੋਕੇ ਪੁਲਿਸ ਨੇ ਝੋਨੇ ਦੀ ਪਰਾਲੀ ਸਾੜਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਮੁਖ਼ਤਿਆਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਕ ਪੱਤਰ ਨੋਡਲ ਅਫ਼ਸਰ ਕਰਮਜੀਤ ਸਿੰਘ ਤੋਂ ਮਿਲਿਆ ਕਿ ਗੋਮਾ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਚੱਕ ਸੁਖੇਰਾ ਡਿਬੀਪੁਰਾ ਰੋਡ ਵਲੋ ਆਪਣੇ ਖੇਤ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਮਾਨਯੋਗ ਡੀ ਸੀ ਸਾਹਿਬ ਫ਼ਾਜ਼ਿਲਕਾ ਜੀ ਦੇ ਹੁਕਮਾਂ ਦੀ ਉਲੰਘਣਾ ਹੋਈ ਹੈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |