ਅਬੋਹਰ, 5 ਨਵੰਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਥਾਣਾ ਸਦਰ ਪੁਲਿਸ ਵਲੋਂ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਪੁਲਿਸ ਪਾਰਟੀ ਸਮੇਤ ਪਿੰਡ ਬਹਾਦਰ ਖੇੜਾ ਤੋਂ ਪਿੰਡ ਜੋਧਪੁਰ ਵੱਲ ਗਸ਼ਤ 'ਤੇ ਜਾ ਰਹੇ ਸਨ ਤਾਂ ਇਕ ਮੋਟਰਸਾਈਕਲ 'ਤੇ ਸਵਾਰ ਹੋ ਕੇ ਦੋ ਵਿਅਕਤੀ ਆ ਰਹੇ ਸਨ | ਜੋ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਏ ਅਤੇ ਕੁੱਝ ਵਸਤੂ ਸੁੱਟ ਕੇ ਫ਼ਰਾਰ ਹੋਣ ਦੀ ਕੋਸ਼ਿਸ਼ ਕਰਨ ਲੱਗੇ | ਜਦੋਂ ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ 'ਤੇ ਉਨ੍ਹਾਂ ਨੂੰ ਕਾਬੂ ਕਰ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ 9 ਗਰਾਮ ਹੈਰੋਇਨ ਬਰਾਮਦ ਹੋਈ | ਕਾਬੂ ਕੀਤੇ ਵਿਅਕਤੀਆਂ ਦੀ ਪਹਿਚਾਣ ਮੰਗਤ ਸਿੰਘ ਉਰਫ਼ ਮੰਗਾ ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਜੋਧਪੁਰ ਅਤੇ ਵਰਿੰਦਰ ਸਿੰਘ ਪੁੱਤਰ ਜ਼ੋਰਾ ਸਿੰਘ ਵਾਸੀ ਪਿੰਡ ਦਾਨੇਵਾਲਾ ਸਤਕੋਸੀ ਵਜੋਂ ਹੋਈ | ਥਾਣਾ ਪੁਲਿਸ ਵਲੋਂ ਉਕਤ ਦੋਵੇਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |