17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਗੁਰੂ ਘਰਾਂ 'ਚ ਸੰਗਤ ਵਲੋਂ ਸ਼ਰਧਾ ਪੂਰਵਕ ਮਨਾਇਆ

ਅਜੀਤ ਡੈਸਕ 06-11-2025
ਫ਼ਾਜ਼ਿਲਕਾ, 5 ਨਵੰਬਰ (ਦਵਿੰਦਰ ਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਅੰਮਿ੍ਤ ਵੇਲੇ ਤੋਂ ਹੀ ਗੁਰੂ ਘਰਾਂ ਅੰਦਰ ਭਾਰੀ ਤਾਦਾਦ 'ਚ ਸੰਗਤਾਂ ਨਤਮਸਤਕ ਹੋਣ ਲਈ ਪੁੱਜਣ ਲੱਗੀਆਂ | ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ 'ਚ ਅੰਮਿ੍ਤ ਵੇਲੇ ਤੋਂ ਪੰਜ ਬਾਣੀਆਂ ਦੇ ਨਿੱਤ ਨੇਮਾਂ ਨਾਲ ਪ੍ਰੋਗਰਾਮ ਦੀ ਸ਼ੁਰੂਆਤ ਹੋਈ | ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਗਏ | ਇਸ ਉਪਰੰਤ ਭਾਈ ਜਸਪ੍ਰੀਤ ਸਿੰਘ ਦੇ ਜਥੇ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਉਪਰੰਤ ਹਜ਼ੂਰੀ ਕਥਾ ਵਾਚਕ ਭਾਈ ਹਰਸਿਮਰਨਜੀਤ ਸਿੰਘ ਨੇ ਕਥਾ ਰਾਹੀਂ ਗੁਰੂ ਸਾਹਿਬ ਦੇ ਜੀਵਨ 'ਤੇ ਵਿਸਥਾਰ ਪੂਰਵਕ ਚਾਨਣਾ ਪਾਇਆ | ਬੀਬੀ ਤਿ੍ਪਤ ਕੌਰ ਦੇ ਜਥੇ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ ਉਪਰੰਤ ਸਜੇ ਦੀਵਾਨ ਅੰਦਰ ਗੁਰਦੁਆਰਾ ਬਜੀਦਪੁਰ ਜ਼ਾਮਨੀ ਸਾਹਿਬ ਤੋਂ ਵਿਸ਼ੇਸ਼ ਤੌਰ 'ਤੇ ਪੁੱਜੇ ਭਾਈ ਜਤਿੰਦਰ ਪਾਲ ਸਿੰਘ ਦੇ ਜਥੇ ਨੇ ਗੁਰਬਾਣੀ ਦੀ ਅੰਮਿ੍ਤ ਵਰਖਾ ਕੀਤੀ | ਸਮਾਪਤੀ ਉਪਰੰਤ ਗੁਰਦੁਆਰਾ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਦਵਿੰਦਰ ਸਿੰਘ ਨੇ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ, ਉੱਥੇ ਹੀ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੋਣ ਵਾਲੇ ਪ੍ਰੋਗਰਾਮਾਂ ਦੀ ਰੂਪ ਰੇਖਾ ਦੱਸੀ | ਇਸ ਮੌਕੇ ਮਹਿੰਦਰ ਸਿੰਘ ਖ਼ਾਲਸਾ, ਭਾਈ ਕੰਵਲਜੀਤ ਸਿੰਘ, ਹਰਦਿਆਲ ਸਿੰਘ ਕਾਠਪਾਲ, ਡਾ.ਬਲਬੀਰ ਸਿੰਘ, ਪ੍ਰਭਜੀਤ ਸਿੰਘ ਕਾਠਪਾਲ, ਦਵਿੰਦਰ ਸਿੰਘ ਅਹੂਜਾ, ਗੁਰਮੀਤ ਸਿੰਘ ਰਾਣੂ, ਨਰੈਣ ਸਿੰਘ ਬੈਂਕ ਵਾਲੇ, ਅਮਰੀਕ ਸਿੰਘ, ਜਰਨੈਲ ਸਿੰਘ ਤਨੇਜਾ, ਦਵਿੰਦਰ ਸਿੰਘ ਬਰਾੜ, ਅਮਿੰਦਰ ਸਿੰਘ ਕਾਠਪਾਲ, ਜਗਜੀਤ ਸਿੰਘ ਦੁਰੇਜਾ, ਅਮਨ ਦੁਰੇਜਾ, ਗੁਰਮੀਤ ਸਿੰਘ ਦੂਆ, ਜਥੇਦਾਰ ਰਛਪਾਲ ਸਿੰਘ ਆਦਿ ਨੇ ਪੂਰਨ ਸੇਵਾ ਨਿਭਾਈ ਉਪਰੰਤ ਗੁਰੂ ਦੇ ਲੰਗਰ ਅਤੁੱਟ ਵਰਤੇ |
ਗੁਰਦੁਆਰਾ ਸ੍ਰੀ ਗੁਰੂ ਨਾਨਕ ਨਿਵਾਸ 'ਚ ਪ੍ਰਕਾਸ਼ ਦਿਹਾੜਾ ਮਨਾਇਆ
ਫ਼ਾਜ਼ਿਲਕਾ, (ਅਮਰਜੀਤ ਸ਼ਰਮਾ)-ਗੁਰਦੁਆਰਾ ਸ੍ਰੀ ਗੁਰੂ ਨਾਨਕ ਨਿਵਾਸ ਸਿਵਲ ਲਾਈਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ 'ਚ ਪਾਠਾਂ ਦੇ ਭੋਗ ਪਾਏ ਗਏ | ਇਸ ਤੋਂ ਬਾਅਦ ਭਾਈ ਹਰਵਿੰਦਰ ਸਿੰਘ ਅਤੇ ਭਾਈ ਰਜਿੰਦਰ ਸਿੰਘ ਦੇ ਹਜ਼ੂਰੀ ਰਾਗੀ ਜਥੇ ਵਲੋਂ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਵਿੰਦਰ ਸਿੰਘ ਵਲੋਂ ਗੁਰੂ ਜੀ ਦੇ ਇਤਿਹਾਸ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ ਅਤੇ ਉਨ੍ਹਾਂ ਨੂੰ ਗੁਰੂ ਜੀ ਵਲੋਂ ਦਰਸਾਏ ਗਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਐਡਵੋਕੇਟ ਗੁਰਜਿੰਦਰ ਸਿੰਘ ਗਰੇਵਾਲ, ਸੁਖਦੇਵ ਸਿੰਘ ਮਾਨ, ਓਮ ਪ੍ਰਕਾਸ਼ ਕੰਬੋਜ, ਕੇਵਲ ਕ੍ਰਿਸ਼ਨ ਕੰਬੋਜ, ਅੰਮਿ੍ਤਪਾਲ ਸਿੰਘ ਕਾਠਪਾਲ, ਹਾਕਮ ਸਿੰਘ ਬਰਾੜ, ਬਾਗ਼ ਚੰਦ ਕੰਬੋਜ, ਗੁਰਵਿੰਦਰ ਸਿੰਘ ਤਨੇਜਾ, ਐਡਵੋਕੇਟ ਅਮਰਜੀਤ ਸਿੰਘ, ਮੰਗਤ ਰਾਮ ਮਿਗਲਾਨੀ, ਬਲਰਾਜ ਸਿੰਘ ਆਦਿ ਨੇ ਸੇਵਾ ਨਿਭਾਈ | ਇਸੇ ਤਰ੍ਹਾਂ ਟਰੱਕ ਯੂਨੀਅਨ ਦੇ ਗੁਰਦੁਆਰਾ ਸਾਹਿਬ ਵਿਖੇ ਵੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਪਾਠ ਦੇ ਭੋਗ ਪਾਉਣ ਉਪਰੰਤ ਰਾਗੀ ਜਥਾ ਜ਼ੋਰਾ ਸਿੰਘ ਵਲੋਂ ਕੀਰਤਨ ਦਾ ਪ੍ਰਵਾਹ ਚਲਾਇਆ ਗਿਆ | ਇਸ ਮੌਕੇ ਕਥਾ ਵਾਚਕ ਲਖਵੀਰ ਸਿੰਘ ਨੇ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਦੱਸੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਪ੍ਰਧਾਨ ਗੁਰਦਿਆਲ ਸਿੰਘ, ਪਿਆਰਾ ਸਿੰਘ, ਗੁਰਮਿੰਦਰ ਸਿੰਘ, ਕਾਰਜ ਸਿੰਘ, ਨਿਰਮਲ ਸਿੰਘ, ਨਿਸ਼ਾਨ ਸਿੰਘ, ਸਤਪਾਲ ਸਿੰਘ, ਗੁਰਭੇਜ ਸਿੰਘ, ਗੁਰਮੀਤ ਸਿੰਘ, ਕਰਨ ਸਿੰਘ ਆਦਿ ਨੇ ਸੇਵਾ ਨਿਭਾਈ | ਇਸੇ ਤਰ੍ਹਾਂ ਗੁਰਦੁਆਰਾ ਸ਼ੋ੍ਰਮਣੀ ਭਗਤ ਨਾਮ ਦੇਵ ਸਭਾ ਰਜਿ. ਅਬੋਹਰੀ ਰੋਡ ਵਿਖੇ ਵੀ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਹਾੜਾ ਸ਼ਰਧਾਪੂਰਵਕ ਮਨਾਇਆ ਗਿਆ | ਇਸ ਮੌਕੇ ਬੀਬੀਆਂ ਵਲੋਂ ਕੀਰਤਨ ਕੀਤਾ ਗਿਆ ਜਦ ਕਿ ਕਥਾ ਵਾਚਕ ਭਾਈ ਅਮਰੀਕ ਸਿੰਘ ਵਲੋਂ ਗੁਰੂ ਨਾਨਕ ਦੇਵ ਜੀ ਦੇ ਇਤਿਹਾਸ ਬਾਰੇ ਸੰਗਤਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਪ੍ਰਧਾਨ ਪਰਮਜੀਤ ਸਿੰਘ ਜੱਸਲ, ਸਕੱਤਰ ਦਵਿੰਦਰ ਸਿੰਘ,ਖ਼ਜ਼ਾਨਚੀ ਹਰਬੰਸ ਸਿੰਘ ਜੱਸਲ, ਦਰਸ਼ਨ ਸਿੰਘ, ਰਣਜੀਤ ਸਿੰਘ, ਗੁਰਮੀਤ ਸਿੰਘ ਜੱਸਲ, ਮਲਕੀਤ ਸਿੰਘ, ਮਾਸਟਰ ਕੁਲਵੰਤ ਸਿੰਘ, ਮਹਿੰਦਰ ਸਿੰਘ, ਗੁਰਪ੍ਰੀਤ ਸਿੰਘ ਜੱਸਲ, ਪ੍ਰੀਤਮ ਸਿੰਘ, ਸੁਖਦੇਵ ਸਿੰਘ, ਜੋਗਾ ਸਿੰਘ ਆਦਿ ਨੇ ਪੂਰਨ ਸੇਵਾ ਨਿਭਾਈ | ਅੰਤ 'ਚ ਅਤੁੱਟ ਲੰਗਰ ਵਰਤਾਇਆ ਗਿਆ |
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਗੁਰਦੁਆਰਾ ਨਾਨਕਸਰ ਟੋਭਾ ਪ੍ਰਬੰਧਕ ਕਮੇਟੀ ਵਲੋਂ ਦਸਤਾਰਬੰਦੀ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।