ਮੰਡੀ ਲਾਧੂਕਾ, 5 ਨਵੰਬਰ (ਮਨਪ੍ਰੀਤ ਸਿੰਘ ਸੈਣੀ)-ਪਿੰਡ ਕਿੜਿਆਵਾਲਾ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਚ ਅੱਜ ਪਿੰਡ ਦੀਆਂ ਸਮੂਹ ਸੰਗਤਾਂ ਵਲੋਂ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਵਿਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਇਆ ਗਿਆ¢ ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਹਿੱਸਾ ਲਿਆ, ਜੋ ਪਿੰਡ ਦੀਆਂ ਵੱਖ-ਵੱਖ ਗਲੀਆਂ ਵਿਚੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਚ ਸਮਾਪਤ ਹੋਇਆ¢ ਇਸ ਮੌਕੇ 'ਤੇ ਸਮੂਹ ਪਿੰਡ ਵਾਸੀਆਂ ਅਤੇ ਪਿੰਡ ਵਿਚੋਂ ਵਿਦੇਸ਼ਾਂ 'ਚ ਗਏ ਪਿੰਡ ਦੇ ਵਾਸੀਆਂ ਵਲੋਂ ਲੰਗਰਾਂ ਵਿਚ ਹਿੱਸਾ ਪਾ ਕੇ ਥਾਂ- ਥਾਂ 'ਤੇ ਪਕੌੜਿਆਂ, ਬਰੈੱਡ ਪਕੌੜਿਆਂ, ਲੱਡੂਆਂ, ਚਾਹ ਅਤੇ ਫਲਾਂ ਦਾ ਲੰਗਰ ਲਗਾਇਆ ਗਿਆ¢ ਇਸ ਮੌਕੇ 'ਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਤੇ ਹੋਰ ਸੰਗਤਾਂ ਹਾਜ਼ਰ ਸਨ¢