17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਸਹਾਰਾ ਕਲੱਬ ਵਲੋਂ ਹਸਪਤਾਲਾਂ ਦੇ ਮਰੀਜ਼ਾਂ ਨੂੰ ਫਲ ਵੰਡੇ

ਅਜੀਤ ਡੈਸਕ 06-11-2025
ਜ਼ੀਰਾ, 5 ਨਵੰਬਰ (ਪ੍ਰਤਾਪ ਸਿੰਘ ਹੀਰਾ)-ਸਹਾਰਾ ਕਲੱਬ ਜ਼ੀਰਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਹਿਰ ਦੇ ਵੱਖ-ਵੱਖ ਹਸਪਤਾਲਾਂ ਵਿਚ ਦਾਖਲ ਮਰੀਜ਼ਾਂ ਨੂੰ ਫਲ ਵੰਡੇ ਗਏ | ਇਸ ਮੌਕੇ ਗੱਲਬਾਤ ਕਰਦਿਆਂ ਪ੍ਰਧਾਨ ਗੁਰਤੇਜ ਸਿੰਘ ਗਿੱਲ ਨੇ ਦੱਸਿਆ ਕਿ ਕਲੱਬ ਮੈਂਬਰਾਂ ਵਲੋਂ ਸਿਵਲ ਹਸਪਤਾਲ ਸੁਖਮਨੀ ਹਸਪਤਾਲ ਦੀਪ ਹਸਪਤਾਲ ਸਹਾਰਾ ਹਸਪਤਾਲ ਵਿਚ ਦਾਖਲ ਮਰੀਜ਼ਾਂ ਨੂੰ ਫਲ ਫਰੂਟ ਵੰਡਣ ਦੀ ਸੇਵਾ ਕੀਤੀ ਗਈ | ਉਹਨਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿਚ ਵੀ ਮਰੀਜ਼ਾਂ ਨੂੰ ਇਸ ਤਰ੍ਹਾਂ ਦੀ ਸੇਵਾ ਪ੍ਰਦਾਨ ਕੀਤੀ ਜਾਇਆ ਕਰੇਗੀ | ਇਸ ਮੌਕੇ ਉਹਨਾਂ ਦੇ ਨਾਲ ਸੰਸਥਾ ਦੇ ਜਨਰਲ ਸਕੱਤਰ ਹਰਬੰਸ ਸਿੰਘ ਸ਼ੇਖ਼ਾ, ਨਛੱਤਰ ਸਿੰਘ ਠੇਕੇਦਾਰ ਸਰਪ੍ਰਸਤ, ਗੁਰਬਖ਼ਸ਼ ਸਿੰਘ ਵਿੱਜ ਚੇਅਰਮੈਨ, ਹਰਪਾਲ ਸਿੰਘ ਗਿੱਲ ਵਾਈਸ ਚੇਅਰਮੈਨ, ਜਸਵਿੰਦਰ ਪਾਲ ਸਿੰਘ ਸੀਨੀਅਰ ਮੀਤ ਪ੍ਰਧਾਨ, ਜਸਵੰਤ ਸਿੰਘ ਨਾਮਦੇਵ, ਜਸਵਿੰਦਰ ਸਿੰਘ ਖ਼ਾਲਸਾ ਖ਼ਜ਼ਾਨਚੀ, ਜਰਨੈਲ ਸਿੰਘ ਭੁੱਲਰ,ਅੰਗਰੇਜ਼ ਸਿੰਘ ਅਟਵਾਲ, ਮਨਮੀਤ ਸਿੰਘ ਸੰਧੂ ਆਦਿ ਮੈਂਬਰ ਸ਼ਾਮਿਲ ਸਨ |
ਪਿਛਲੀ ਖ਼ਬਰ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅਗਲੀ ਖ਼ਬਰ ਸਵਾਗਤੀ ਗੇਟ 'ਤੇ ਲੱਗੀਆਂ ਪੱਥਰ ਦੀਆਂ ਟਾਇਲਾਂ ਡਿੱਗਣ ਲੱਗੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।