17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਅਜੀਤ ਡੈਸਕ 06-11-2025
ਜਲਾਲਾਬਾਦ, 5 ਨਵੰਬਰ (ਜਤਿੰਦਰ ਪਾਲ ਸਿੰਘ)-ਸਥਾਨਕ ਸ਼ਹੀਦ ਊਧਮ ਸਿੰਘ ਚੌਂਕ ਦੇ ਨੇੜੇ ਸਥਿਤ ਗੁਰਦੁਆਰਾ ਰਾਮਗੜ੍ਹੀਆ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਦੇ ਨਾਲ ਮਨਾਇਆ ਗਿਆ¢ ਸਮਾਗਮ ਵਿਚ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਹੋਏ ਸਮਾਗਮ ਵਿਚ ਭਾਈ ਬਲਵਿੰਦਰ ਸਿੰਘ ਦਾ ਰਾਗੀ ਜਥਾ, ਬੀਬੀ ਨਵਨੀਤ ਕੌਰ ਅਖੰਡ ਕੀਰਤਨੀ ਜਥਾ, ਭਾਈ ਸਰਬਜੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਜਾਮਨੀਸਰ ਸਾਹਿਬ ਬਜੀਦਪੁਰ , ਡਾ ਭਾਈ ਜਤਿੰਦਰ ਸਿੰਘ ਹਜ਼ੂਰੀ ਰਾਗੀ ਜਥਾ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ, ਭਾਈ ਸਰਵਨ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਰਾਮਗੜ੍ਹੀਆ ਨੇ ਸੰਗਤਾਂ ਨੂੰ ਗੁਰੂ ਜੱਸ ਸੁਣਾ ਕੇ ਨਿਹਾਲ ਕੀਤਾ, ਗੁਰੂ ਨਾਨਕ ਪਾਤਿਸ਼ਾਹ ਦੇ ਫ਼ਲਸਫ਼ੇ ਦੀ ਜਾਣਕਾਰੀ ਦਿੱਤੀ ਅਤੇ ਸੰਗਤਾਂ ਨੂੰ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦੇ ਇਤਿਹਾਸ ਦੀ ਜਾਣਕਾਰੀ ਵੀ ਦਿੱਤੀ ਅਤੇ ਆਪਣੇ ਜੀਵਨ ਨੂੰ ਗੁਰਬਾਣੀ ਦੇ ਅਨੁਸਾਰ ਢਾਲਣ ਲਈ ਪ੍ਰੇਰਨਾ ਦਿੱਤੀ¢ ਸਮਾਗਮ ਦੀ ਸਮਾਪਤੀ ਤੇ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ¢ ਗੁਰਦੁਆਰਾ ਸਾਹਿਬ ਦੇ ਅੰਦਰ ਜੋੜਾ ਘਰ ਜਥਾ, ਬੀਬੀਆਂ ਦਾ ਜਥਾ ਆਦਿ ਨੇ ਪੂਰੇ ਤਨ, ਮਨ ਤੇ ਧਨ ਦੇ ਨਾਲ ਸੇਵਾ ਕੀਤੀ¢ ਇਸ ਮੌਕੇ ਪਰਮਜੀਤ ਸਿੰਘ ਧਮੀਜਾ, ਭਗਵਾਨ ਸਿੰਘ ਸਕੱਤਰ, ਨਿਰੰਜਨ ਸਿੰਘ ਸੱਗੂ, ਹਰਭਜਨ ਸਿੰਘ ਜੰਡੂ, ਗੁਰਮੁਖ ਸਿੰਘ, ਨਿਰੰਜਨ ਸਿੰਘ ਜੰਡੂ, ਗੁਰਮੀਤ ਸਿੰਘ, ਕੁਲਬੀਰ ਸਿੰਘ ਬਿੱਟੂ, ਹਰਭਜਨ ਸਿੰਘ ਭੱਲਾ, ਗੁਰਪ੍ਰੀਤ ਸਿੰਘ ਖ਼ਾਲਸਾ, ਗੁਰਦੁਆਰਾ ਸਾਹਿਬ ਦੀ ਇਸਤਰੀ ਸਭਾ, ਨੌਜਵਾਨ ਸਭਾ, ਪ੍ਰਬੰਧਕੀ ਕਮੇਟੀ ਅਤੇ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ¢
ਪਿਛਲੀ ਖ਼ਬਰ ਐਸ.ਡੀ.ਐਮ ਨੇ ਪਿੰਡ ਕੁਤਬਦੀਨ ਵਿਖੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਦੇ ਪ੍ਰਵਾਨਗੀ ਪੱਤਰ ਦਿਤੇ ਅਗਲੀ ਖ਼ਬਰ ਸਹਾਰਾ ਕਲੱਬ ਵਲੋਂ ਹਸਪਤਾਲਾਂ ਦੇ ਮਰੀਜ਼ਾਂ ਨੂੰ ਫਲ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।