18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਗਾਡਵਿਨ ਪਬਲਿਕ ਸਕੂਲ ਘੱਲੂ ਵਿਚ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅਜੀਤ ਡੈਸਕ 06-11-2025
ਫ਼ਾਜ਼ਿਲਕਾ, 5 ਨਵੰਬਰ (ਅਮਰਜੀਤ ਸ਼ਰਮਾ)-ਗਾਡਵਿਨ ਪਬਲਿਕ ਸਕੂਲ ਘੱਲੂ ਵਿਚ ਮੈਨੇਜਿੰਗ ਡਾਇਰੈਕਟਰ ਜਗਜੀਤ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਮੈਨੇਜਿੰਗ ਕਮੇਟੀ ਮੈਂਬਰ ਮੈਡਮ ਲਖਵਿੰਦਰ ਕੌਰ ਬਰਾੜ, ਐਡਵੋਕੇਟ ਮਨਿੰਦਰ ਸਿੰਘ ਸਰਾਂ ਅਤੇ ਪਿ੍ੰਸੀਪਲ ਅਭਿਲੇਖ ਸ਼ਰਮਾ ਸਮੇਤ ਪੂਰਾ ਸਟਾਫ਼ ਤੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਜੀ ਨੂੰ ਨਮਨ ਕੀਤਾ | ਇਸ ਦੌਰਾਨ ਵਿਦਿਆਰਥੀਆਂ ਨੇ ਸ਼ਬਦ, ਕਵਿਤਾਵਾਂ, ਭਾਸ਼ਣ ਅਤੇ ਨਾਟਕ ਰਾਹੀਂ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਪਦੇਸ਼ਾਂ ਅਤੇ ਮਨੁੱਖਤਾ ਪ੍ਰਤੀ ਚੰਗੇ ਕੰਮਾਂ ਨੂੰ ਸੁੰਦਰ ਢੰਗ ਨਾਲ ਪੇਸ਼ ਕੀਤਾ | ਇਸ ਮੌਕੇ ਮੈਨੇਜਿੰਗ ਕਮੇਟੀ ਮੈਂਬਰ ਮੈਡਮ ਲਖਵਿੰਦਰ ਕੌਰ ਬਰਾੜ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅੱਜ ਵੀ ਸਾਡੇ ਜੀਵਨ ਨੂੰ ਪ੍ਰਕਾਸ਼ਮਾਨ ਕਰਦੀਆਂ ਹਨ | ਉਨ੍ਹਾਂ ਨੇ ਸਮਾਨਤਾ, ਭਰਾਭਾਵ ਅਤੇ ਮਨੁੱਖਤਾ ਦਾ ਜੋ ਸੰਦੇਸ਼ ਦਿੱਤਾ, ਉਹ ਅੱਜ ਦੇ ਸਮਾਜ ਲਈ ਸਭ ਤੋਂ ਜ਼ਰੂਰੀ ਹੈ | ਮੈਨੇਜਿੰਗ ਕਮੇਟੀ ਮੈਂਬਰ ਐਡਵੋਕੇਟ ਮਨਿੰਦਰ ਸਿੰਘ ਸਰਾਂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਸਹੀ ਦਿਸ਼ਾ ਵਿਖਾਉਂਦਿਆਂ ਕਰਮ, ਸੇਵਾ ਅਤੇ ਸਚਾਈ 'ਤੇ ਆਧਾਰਤ ਜੀਵਨ ਜਿਊਣ ਦੀ ਪੇ੍ਰਰਨਾ ਦਿੱਤੀ | ਸਾਨੂੰ ਉਨ੍ਹਾਂ ਦੇ ਉਪਦੇਸ਼ਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ ਅਤੇ ਹੋਰਨਾਂ ਦੀ ਸੇਵਾ ਨੂੰ ਜੀਵਨ ਦਾ ਉਦੇਸ਼ ਬਣਾਉਣਾ ਚਾਹੀਦਾ ਹੈ | ਪਿ੍ੰਸੀਪਲ ਅਭਿਲੇਖ ਸ਼ਰਮਾ ਨੇ ਕਿਹਾ ਕਿ ਅਜਿਹੇ ਧਾਰਮਿਕ ਤੇ ਸਭਿਆਚਾਰਕ ਪ੍ਰੋਗਰਾਮ ਵਿਦਿਆਰਥੀਆਂ ਵਿਚ ਸਦਭਾਵਨਾ, ਸੇਵਾ ਭਾਵਨਾ ਅਤੇ ਅਨੁਸ਼ਾਸਨ ਦੇ ਸੰਸਕਾਰ ਪੈਦਾ ਕਰਦੇ ਹਨ | ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਅਪਣਾ ਕੇ ਹੀ ਸਮਾਜ ਵਿਚ ਅਸਲੀ ਸ਼ਾਂਤੀ ਤੇ ਏਕਤਾ ਸਥਾਪਿਤ ਕੀਤੀ ਜਾ ਸਕਦੀ ਹੈ | ਅੰਤ ਵਿਚ ਮੈਨੇਜਮੈਂਟ, ਵਿਦਿਆਰਥੀਆਂ ਅਤੇ ਸਟਾਫ਼ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਅਤੇ ਪ੍ਰਸਾਦ ਵੰਡਿਆ ਗਿਆ |
ਪਿਛਲੀ ਖ਼ਬਰ 11 ਨਵੰਬਰ ਨੂੰ ਸੰਗਰੂਰ ਚੱਲੋ ਮੁਹਿੰਮ ਤਹਿਤ ਮੀਟਿੰਗ ਦਾ ਆਯੋਜਨ ਅਗਲੀ ਖ਼ਬਰ ਡੇਂਗੂ ਦੇ ਵਧਦੇ ਮਾਮਲੇ ਨੂੰ ਦੇਖਦਿਆਂ ਸੇਵਾ ਭਾਰਤੀ ਵਲੋਂ ਫ਼ਾਜ਼ਿਲਕਾ ਸ਼ਹਿਰ 'ਚ ਫੋਗਿੰਗ ਕਰਨ ਲਈ ਦਿੱਤੀਆਂ 2 ਨਵੀਆਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।