18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਬ੍ਰਹਮ ਰਿਸ਼ੀ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਅਜੀਤ ਡੈਸਕ 06-11-2025
ਅਬੋਹਰ, 5 ਨਵੰਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਬ੍ਰਹਮ ਰਿਸ਼ੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਸਬੰਧੀ ਭਾਸ਼ਣ, ਸ਼ਬਦ ਕੀਰਤਨ ਕੀਤਾ ਗਿਆ | ਇਸ ਮੌਕੇ ਸਕੂਲ ਦੇ ਪ੍ਰਧਾਨ ਸਵਾਮੀ ਕ੍ਰਿਸ਼ਨ ਕਾਂਤਾ, ਸਕੂਲ ਦੇ ਡਾਇਰੈਕਟਰ ਦੀਦੀ ਬ੍ਰਹਮਸਰਤਾ ਨੇ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ 'ਤੇ ਵਿਸਥਾਰ ਨਾਲ ਚਾਨਣਾ ਪਾਉਂਦਿਆਂ ਕਿਹਾ ਕਿ ਉਨ੍ਹਾਂ ਨੇ ਸਾਨੂੰ ਸੱਚ ਦੇ ਰਾਹ 'ਤੇ ਪਾਇਆ ਹੈ ਅਤੇ ਨੇਕ ਨੀਤ ਨਾਲ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ ਹੈ | ਇਸ ਮੌਕੇ ਸਕੂਲ ਦੇ ਵਾਈਸ ਪਿ੍ੰਸੀਪਲ ਰਾਜਨ ਚੌਹਾਨ, ਸ੍ਰੇਆ ਭਾਰਤੀ, ਰੇਣੂ ਭਾਟੀਆ, ਅਮਨਪ੍ਰੀਤ ਕੌਰ ਆਦਿ 'ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਸਾਹਿਤ ਸਭਾ ਰਜਿ: ਜਲਾਲਾਬਾਦ ਦੀ ਹੋਈ ਮੀਟਿੰਗ ਅਗਲੀ ਖ਼ਬਰ ਕੇਂਦਰ ਸਰਕਾਰ ਪੰਜਾਬ ਨਾਲ ਸਿੱਖਿਆ ਦੇ ਖੇਤਰ 'ਚ ਵੀ ਧੱਕੇਸ਼ਾਹੀ ਕਰ ਰਹੀ ਹੈ-ਕੁਲਦੀਪ ਸ਼ੇਰਗੜ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।