16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਤਰੀ ਸਮਾਗਮਾਂ 'ਚ ਭਾਰੀ ਗਿਣਤੀ ਸੰਗਤਾਂ ਹੋਈਆ ਨਤਮਸਤਕ

ਸੰਗਤਾਂ ਗੁਰੂ ਘਰ ਵਿਖੇ ਮੋਮਬਤੀਆਂ ਜਗਾ ਕੇ ਸ਼ਰਧਾ ਦਾ ਪ੍ਰਗਟਾਵਾ ਕਰਦੀਆਂ ਹੋਈਆਂ | ਅਜੀਤ ਤਸਵੀਰ <br/> ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਰਾਤਰੀ ਦੇ ਸਮਾਗਮਾਂ ਅੰਦਰ ਭਾਈ ਅਪਾਰ ਸਿੰਘ ਦਾ ਜਥਾ ਗੁਰਬਾਣੀ ਦੀ ਅੰਮਿ੍ਤ ਵਰਖਾ ਕਰਦਾ ਹੋਇਆ | (ਸੱਜੇ) ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਕਤਾਰਾਂ ਲਗਾ ਗੁਰੂ ਘਰ ਨਤਮਸਤਕ ਹੋਣ ਪੁੱਜੀਆਂ | <br/> 07-11-2025
ਫ਼ਾਜ਼ਿਲਕਾ, 6 ਨਵੰਬਰ (ਦਵਿੰਦਰ ਪਾਲ ਸਿੰਘ)-ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਵਿਖੇ ਰਾਤਰੀ ਦੇ ਸਮਾਗਮ ਸੰਗਤਾਂ ਵਲੋਂ ਬੜੇ ਸ਼ਰਧਾ ਪੂਰਵਕ ਮਨਾਏ ਗਏ ਸਾਮ ਨੂੰ ਸ਼੍ਰੀ ਰਹਿਰਾਸ ਸਾਹਿਬ ਜੀ ਦੇ ਪਾਠਾਂ ਉਪਰੰਤ ਆਰਤੀ, ਸ਼ਬਦ ਕੀਰਤਨ ਹੋਏ | ਭਾਰੀ ਗਿਣਤੀ ਸੰਗਤਾਂ ਕਤਾਰਾਂ ਲਗਾ ਆਪਣੀ ਸ਼ਰਧਾ ਪ੍ਰਗਟ ਕਰਨ ਲਈ ਗੁਰੂ ਘਰ ਨਤਮਸਤਕ ਹੋਈਆਂ | ਇਸ ਉਪਰੰਤ ਭਾਈ ਜਸਪ੍ਰੀਤ ਸਿੰਘ, ਭਾਈ ਹਰਸਿਮਰਨਜੀਤ ਸਿੰਘ ਨੇ ਗੁਰਬਾਣੀ ਦਾ ਕੀਰਤਨ ਕੀਤਾ | ਇਸ ਮੌਕੇ ਵਿਸ਼ੇਸ਼ ਤੋਰ 'ਤੇ ਪੁੱਜੇ ਭਾਈ ਅਪਾਰ ਸਿੰਘ ਜ਼ੀਰੇ ਵਾਲਿਆਂ ਦੇ ਜਥੇ ਨੇ ਗੁਰਬਾਣੀ ਦੀ ਅੰਮਿ੍ਤ ਵਰਖਾ ਕਰਦਿਆਂ ਨੇ ਗੁਰੂ ਸਾਹਿਬ ਜੀ ਵਲੋਂ ਸਾਡੇ 'ਤੇ ਕੀਤੇ ਪਰਉਪਕਾਰਾ ਬਾਰੇ ਵਿਸਥਾਰ ਪੂਰਵਕ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਜੀਵਨ ਤੋਂ ਸਾਨੂੰ ਜਿਊਣ ਲਈ ਸਬਕ ਸਿੱਖਣਾ ਚਾਹੀਦਾ ਹੈ | ਇਸ ਮੌਕੇ ਭਾਈ ਕਵਲਜੀਤ ਸਿੰਘ, ਪ੍ਰਭਜੀਤ ਸਿੰਘ, ਦਵਿੰਦਰ ਸਿੰਘ ਅਹੂਜਾ, ਡਾ.ਬਲਬੀਰ ਸਿੰਘ, ਅਮਰ ਸਿੰਘ ਕਾਠਪਾਲ, ਮਨਜੀਤ ਸਿੰਘ ਬਾਂਗਾ, ਸੁਖਵਿੰਦਰ ਸਿੰਘ ਪਰਦੇਸੀ, ਬਲਜੀਤ ਸਿੰਘ ਚੁੱਘ, ਮਾਸਟਰ ਸਰਬਜੀਤ ਸਿੰਘ, ਗੁਰਮੀਤ ਸਿੰਘ ਰਾਣੂ, ਜੋਗਿੰਦਰ ਸਿੰਘ ਨਾਮਧਾਰੀ, ਗੁਰਮੀਤ ਸਿੰਘ ਪੋਲੀ, ਦਰਸ਼ਨ ਸਿੰਘ ਤਨੇਜਾ ਆਦਿ ਨੇ ਪੂਰਨ ਸੇਵਾ ਨਿਭਾਈ | ਗੁਰੂ ਦੇ ਲੰਗਰ ਅਤੱੁਟ ਵਰਤੇ |
ਪਿਛਲੀ ਖ਼ਬਰ ਬੀ.ਡੀ.ਪੀ.ਓ ਦਫਤਰ ਜ਼ੀਰਾ ਵਿਖੇ ਯੁੱਧ ਨਸ਼ਿਆਂ ਵਿਰੁੱਧ ਸੈਮੀਨਾਰ ਕਰਵਾਇਆ <br/> ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਚੱਕ ਬਲੋਚਾਂ ਦੀ ਲੜਕੀਆਂ ਦੀ ਖੋ-ਖੋ ਟੀਮ ਨੇ ਜ਼ਿਲੇ੍ਹ 'ਚੋਂ ਦੂਜਾ ਸਥਾਨ ਪ੍ਰਾਪਤ ਕੀਤਾ <br/...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।