16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਕੌਂਸਲਰ ਪੂਜਾ ਲੂਥਰਾ ਸਚਦੇਵਾ ਨੇ ਨੌਜਵਾਨਾਂ ਨੂੰ ਖੇਡ ਸਮੱਗਰੀ ਵੰਡੀ

ਅਜੀਤ ਡੈਸਕ 07-11-2025
ਫ਼ਾਜ਼ਿਲਕਾ, 6 ਨਵੰਬਰ (ਦਵਿੰਦਰ ਪਾਲ ਸਿੰਘ)-ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਵੱਲ ਪ੍ਰੇਰਿਤ ਕਰਨ ਲਈ ਕੌਂਸਲਰ ਪੂਜਾ ਲੂਥਰਾ ਸਚਦੇਵਾ ਅਤੇ ਸਮਾਜਸੇਵੀ ਅਜੈ ਸਚਦੇਵਾ ਵਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ | ਇਸ ਕੜੀ ਹੇਠ ਸਲੇਮਸ਼ਾਹ ਰੋਡ ਸਥਿਤ ਆਪਣੇ ਦਫ਼ਤਰ ਵਿਖੇ ਇਕ ਵਿਸ਼ੇਸ਼ ਸਮਾਗਮ ਦੌਰਾਨ ਢਾਣੀ ਬੁਰਜ ਦੇ ਨੌਜਵਾਨ ਖਿਡਾਰੀਆਂ ਨੂੰ ਕਿ੍ਕਟ ਸਮਾਨ ਵੰਡਿਆ ਗਿਆ | ਇਸ ਮੌਕੇ ਬੱਚਿਆਂ ਵਿਚ ਖੇਡਾਂ ਪ੍ਰਤੀ ਨਵਾਂ ਜੋਸ਼ ਤੇ ਉਤਸ਼ਾਹ ਦੇਖਣ ਨੂੰ ਮਿਲਿਆ | ਸਮਾਜਸੇਵੀ ਅਜੈ ਸਚਦੇਵਾ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਅੱਜ ਢਾਣੀ ਬੁਰਜ ਤੋਂ ਆਏ ਨੌਜਵਾਨ ਖਿਡਾਰੀਆਂ ਨੂੰ ਸਪੋਰਟਸ ਬੂਟਾਂ ਦੀ ਲੋੜ ਸੀ, ਜੋ ਉਨ੍ਹਾਂ ਨੂੰ ਮੁਹੱਈਆ ਕਰਵਾਏ ਗਏ ਹਨ | ਉਨ੍ਹਾਂ ਦੱਸਿਆ ਕਿ ਬੱਚਿਆਂ ਦੀ ਖੇਡਾਂ ਪ੍ਰਤੀ ਰੁਚੀ ਨੂੰ ਵੇਖਦਿਆਂ ਉਨ੍ਹਾਂ ਨੂੰ ਕਿ੍ਕਟ ਦਾ ਸਮਾਨ ਵੀ ਦਿੱਤਾ ਗਿਆ ਹੈ | ਅਜੈ ਸਚਦੇਵਾ ਨੇ ਕਿਹਾ ਕਿ ਅਸੀਂ ਪਿਛਲੇ ਤਿੰਨ ਸਾਲਾਂ ਤੋਂ 'ਖੇਡੋ-ਸਮਗਰੀ ਵੰਡਣ' ਦੀ ਮੁਹਿੰਮ ਚਲਾ ਰਹੇ ਹਾਂ ਅਤੇ ਹੁਣ ਤੱਕ ਹਲਕੇ ਦੇ 24 ਪਿੰਡਾਂ ਵਿਚ 2200 ਤੋਂ ਵੱਧ ਬੱਚਿਆਂ ਨੂੰ ਖੇਡ ਸਮਗਰੀ ਵੰਡ ਚੁੱਕੇ ਹਾਂ | ਉਨ੍ਹਾਂ ਕਿਹਾ ਕਿ ਇਹ ਯਤਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵੱਲ ਇਕ ਮਹੱਤਵਪੂਰਨ ਕਦਮ ਹੈ | ਕੌਂਸਲਰ ਪੂਜਾ ਲੂਥਰਾ ਸਚਦੇਵਾ ਨੇ ਇਸ ਮੌਕੇ ਕਿਹਾ ਕਿ ਖੇਡਾਂ ਸਿਰਫ਼ ਮਨੋਰੰਜਨ ਦਾ ਸਾਧਨ ਨਹੀਂ, ਬਲਕਿ ਇਹ ਜੀਵਨ ਵਿਚ ਸਫਲਤਾ ਹਾਸਲ ਕਰਨ ਦਾ ਰਸਤਾ ਦਿਖਾਉਂਦੀਆਂ ਹਨ | ਉਨ੍ਹਾਂ ਕਿਹਾ, Tਖੇਡਾਂ ਰਾਹੀਂ ਨੌਜਵਾਨ ਅਨੁਸ਼ਾਸਨ, ਟੀਮ ਵਰਕ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਅਪਣਾ ਸਕਦੇ ਹਨ | ਨੌਜਵਾਨ ਪੀੜ੍ਹੀ ਦੇਸ਼ ਦਾ ਭਵਿੱਖ ਹੈ, ਇਸ ਲਈ ਉਨ੍ਹਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ |” ਉਨ੍ਹਾਂ ਅੱਗੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਸਾਡੇ ਨੌਜਵਾਨ ਨਸ਼ਿਆਂ ਦੀ ਬਜਾਏ ਖੇਡਾਂ ਨੂੰ ਅਪਣਾਉਣ ਅਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਵੱਲ ਅੱਗੇ ਵਧਣ | ਸਾਨੂੰ ਬਹੁਤ ਖ਼ੁਸ਼ੀ ਹੁੰਦੀ ਹੈ ਜਦੋਂ ਬੱਚੇ ਖ਼ੁਦ ਸਾਡੇ ਕੋਲ ਆ ਕੇ ਖੇਡਾਂ ਦੇ ਸਮਾਨ ਦੀ ਮੰਗ ਕਰਦੇ ਹਨ | ਪੂਜਾ ਲੂਥਰਾ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਤੰਦਰੁਸਤੀ ਅਤੇ ਭਵਿੱਖ ਲਈ ਖੇਡਾਂ ਨੂੰ ਆਪਣੀ ਜ਼ਿੰਦਗੀ ਦਾ ਅਹਿਮ ਹਿੱਸਾ ਬਣਾਉਣ | ਇਸ ਸਮਾਗਮ ਦੌਰਾਨ ਨੌਜਵਾਨ ਖਿਡਾਰੀਆਂ ਨੇ ਵੀ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕੌਂਸਲਰ ਪੂਜਾ ਲੂਥਰਾ ਸਚਦੇਵਾ ਅਤੇ ਸਮਾਜਸੇਵੀ ਅਜੈ ਸਚਦੇਵਾ ਦੇ ਇਸ ਉਪਰਾਲੇ ਦੀ ਸਰਾਹਨਾ ਕੀਤੀ | ਉਨ੍ਹਾਂ ਕਿਹਾ ਕਿ ਜੇਕਰ ਇਸੇ ਤਰ੍ਹਾਂ ਉਨ੍ਹਾਂ ਨੂੰ ਹੌਸਲਾ ਮਿਲਦਾ ਰਿਹਾ ਤਾਂ ਉਹ ਆਪਣੇ ਹੁਨਰ ਰਾਹੀਂ ਇਲਾਕੇ ਅਤੇ ਪੰਜਾਬ ਦਾ ਨਾਂ ਰੌਸ਼ਨ ਕਰਨਗੇ |
ਪਿਛਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਮਾਨਸਾ ਨਜ਼ਦੀਕ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਯਾਦ 'ਚ ਬਣੇਗਾ ਸ਼ਾਨਦਾਰ ਗੇਟ <br/> ਅਗਲੀ ਖ਼ਬਰ ਫ਼ਾਜ਼ਿਲਕਾ ਦੇ ਵਿਧਾਇਕ ਦੀ ਧਰਮ-ਪਤਨੀ ਖ਼ੁਸ਼ਬੂ ਸਾਵਨ ਸੁੱਖਾ ਸਵਨਾ ਨੇ ਅਗਰਵਾਲ ਸਭਾ ਵਿਚ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।