26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਹੈਰੋਇਨ ਅਤੇ ਡਰੱਗ ਮਨੀ ਸਮੇਤ ਅÏਰਤ ਕਾਬੂ

ਅਜੀਤ ਡੈਸਕ 08-11-2025
ਫ਼ਾਜ਼ਿਲਕਾ, 7 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਪੁਲਿਸ ਨੇ ਹੈਰੋਇਨ ਅਤੇ ਡਰੱਗ ਮਨੀ ਸਮੇਤ ਇਕ ਅÏਰਤ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਹੌਲਦਾਰ ਮਿਲਖ ਰਾਜ ਨੇ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪਿੰਡ ਸਲੇਮਸ਼ਾਹ ਨੇੜੇ ਪੁੱਜੀ ਤਾਂ ਸੁਰਜੀਤ ਕੌਰ ਉਰਫ਼ ਸੋਨੀਆ ਪਤਨੀ ਬਿਸ਼ੰਬਰ ਸਿੰਘ ਵਾਸੀ ਨਵਾਂ ਸਲੇਮਸ਼ਾਹ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਕੇ ਇਕਦਮ ਪਿੱਛੇ ਮੁੜਨ ਲੱਗੀ ਤਾਂ ਹੌਲਦਾਰ ਸਮੇਤ ਸੀਨੀਅਰ ਲੇਡੀ ਕਾਂਸਟੇਬਲ ਦੀ ਮਦਦ ਨਾਲ ਕਾਬੂ ਕਰਕੇ ਉਸ ਦੀ ਲੇਡੀ ਕਾਂਸਟੇਬਲ ਵਲੋਂ ਤਲਾਸ਼ੀ ਕਰਨ ਤੇ ਉਸ ਕੋਲੋਂ 10 ਗਰਾਮ ਹੈਰੋਇਨ ਅਤੇ 16500 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ | ਜਿਸ ਤੋਂ ਬਾਅਦ ਉਕਤ ਔਰਤ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਸਰਕਾਰੀ ਕਾਲਜ ਲੜਕੀਆਂ ਜਲਾਲਾਬਾਦ ਨੇ ਯੂਥ ਫ਼ੈਸਟੀਵਲ ਵਿਚ ਮਾਰੀਆਂ ਮੱਲਾਂ <br/> ਅਗਲੀ ਖ਼ਬਰ ਝੋਨੇ ਦੀ ਪਰਾਲੀ ਸਾੜਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।