26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਜਲਾਲਾਬਾਦ ਦੀ ਮੀਟਿੰਗ 'ਚ ਪੈਨਸ਼ਨਰਜ਼ ਮੰਗਾਂ ਸੰਬੰਧੀ ਵਿਚਾਰ ਵਟਾਂਦਰਾ <br/>

ਅਜੀਤ ਡੈਸਕ 08-11-2025
ਜਲਾਲਾਬਾਦ, 7 ਨਵੰਬਰ (ਹਰਪ੍ਰੀਤ ਸਿੰਘ ਪਰੂਥੀ)-ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ (ਰਜਿ.) ਜਲਾਲਾਬਾਦ ਦੀ ਮੀਟਿੰਗ ਪ੍ਰਧਾਨ ਬਲਬੀਰ ਸਿੰਘ ਪੁਆਰ ਦੀ ਪ੍ਰਧਾਨਗੀ ਹੇਠ ਪੈਨਸ਼ਨਰਜ਼ ਭਵਨ ਜਲਾਲਾਬਾਦ ਵਿਖੇ ਹੋਈ | ਇਸ ਮੀਟਿੰਗ ਦੇ ਦੌਰਾਨ ਨਿਰਮਲਜੀਤ ਸਿੰਘ ਬਰਾੜ ਨੇ ਸਰਕਾਰ ਦੀਆਂ ਮੁਲਾਜਮ-ਪੈਨਸ਼ਨਰਜ਼ ਵਿਰੋਧੀ ਨੀਤੀਆਂ ਦੀ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਕੀਤੀ | ਇਸ ਤੋਂ ਬਾਅਦ ਸਤੀਸ਼ ਕੁਮਾਰ ਚਪਾਇਆ ਅਤੇ ਗੁਰਦੀਪ ਸਿੰਘ ਛਾਬੜਾ ਨੇ ਜਥੇਬੰਦੀ ਦੀਆਂ ਸਰਗਰਮੀਆਂ ਤੇ ਚਾਨਣਾ ਪਾਇਆ ਅਤੇ ਸਰਕਾਰ ਨੂੰ ਹੱਕੀ ਤੇ ਜਾਇਜ਼ ਮੰਗਾਂ ਦਾ ਹੱਲ ਕਰਨ 'ਤੇ ਜ਼ੋਰ ਦਿੱਤਾ | ਸਰਪ੍ਰਸਤ ਗੁਰਬਖ਼ਸ਼ ਸਿੰਘ ਖੁਰਾਨਾ ਨੇ ਆਪਣੇ ਭਾਸ਼ਣ ਵਿਚ ਸਰਕਾਰ ਨੂੰ ਪੈਨਸ਼ਨਰਜ਼ ਮੁਲਾਜ਼ਮ ਦੀਆਂ ਮੰਗਾਂ ਮੰਨਣ ਦੀ ਮੰਗ ਕੀਤੀ | ਸਰਪ੍ਰਸਤ ਦੇਸ ਰਾਜ ਗਾਂਧੀ ਨੇ ਪੈਨਸ਼ਨਰਜ਼ ਐਸੋਸੀਏਸ਼ਨ ਦੀਆਂ ਮੰਗਾਂ ਨਾ ਮੰਨਣ ਤੇ ਸਰਕਾਰ ਦੇ ਅੜੀਅਲ ਰਵੱਈਏ ਦੀ ਨਿੰਦਾ ਕੀਤੀ | ਤਿਲਕ ਰਾਜ ਕਾਹਲ ਨੇ ਜਥੇਬੰਦੀ ਨਾਲ ਸਬੰਧਿਤ ਜੋਸ਼ੀਲੀ ਕਵਿਤਾ ਪੇਸ਼ ਕੀਤੀ | ਰਾਜ ਕੁਮਾਰ ਨੇ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ, ਡੀ.ਏ., ਪੇ ਕਮਿਸ਼ਨ ਦਾ ਬਕਾਇਆ, 2.59 ਲਾਗੂ ਕਰਨ ਦੀ ਮੰਗ ਕੀਤੀ | ਰਾਜ ਕੁਮਾਰ ਬਜਾਜ ਨੇ ਸਟੇਜ ਸੈਕਟਰੀ ਵਜੋਂ ਬਾਖ਼ੂਬੀ ਜ਼ੰੁਮੇਵਾਰੀ ਨਿਭਾਈ ਅਤੇ ਆਪਣੇ ਉਸਾਰੂ ਵਿਚਾਰ ਪੇਸ਼ ਕੀਤੇ | ਮੀਟਿੰਗ ਦੇ ਅੰਤ ਵਿਚ ਪੈਨਸ਼ਨਰਜ਼ ਐਸੋਸੀਏਸ਼ਨ ਦੇ ਪ੍ਰਧਾਨ ਬਲਬੀਰ ਸਿੰਘ ਪੁਆਰ ਨੇ ਮੁਲਾਜ਼ਮ ਪੈਨਸ਼ਨਰਜ਼ ਮੰਗਾਂ ਵੱਲ ਸਰਕਾਰ ਨੂੰ ਧਿਆਨ ਦੇਣ ਅਤੇ 16 ਨਵੰਬਰ 2025 ਨੂੰ ਧੂਰੀ ਵਿਚ ਮੁਲਾਜ਼ਮ ਪੈਨਸ਼ਨਰਜ਼ ਸਾਂਝੇ ਫ਼ਰੰਟ ਵੱਲੋਂ ਕੀਤੀ ਜਾ ਰਹੀ ਰੈਲੀ ਵਿਚ ਜਲਾਲਾਬਾਦ ਤੋਂ ਵੱਧ ਤੋਂ ਵੱਧ ਪੈਨਸ਼ਨਰਜ਼ ਅਤੇ ਮੁਲਾਜ਼ਮਾਂ ਨੂੰ ਪਹੁੰਚਣ ਦੀ ਅਪੀਲ ਕੀਤੀ ਤਾਂ ਜੋ ਇਸ ਸੱੁਤੀ ਪਈ ਸਰਕਾਰ ਨੂੰ ਨੀਂਦ ਤੋਂ ਜਗਾਇਆ ਜਾ ਸਕੇ | ਗੋਬਿੰਦ ਰਾਮ ਨੱਢਾ ਨੇ ਮੀਟਿੰਗ ਵਿਚ ਸ਼ਾਮਲ ਪੈਨਸ਼ਨਰਜ਼ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ ਪ੍ਰੋਜੈਕਟ ਬਿਜ਼ਨਸ ਬਲਾਸਟਰ ਦੌਰਾਨ ਮਾਰਕੀਟ ਸਰਵੇ ਸੰਬੰਧੀ ਸੈਮੀਨਾਰ <br/> ਅਗਲੀ ਖ਼ਬਰ ਸਰਕਾਰੀ ਕਾਲਜ ਲੜਕੀਆਂ ਜਲਾਲਾਬਾਦ ਨੇ ਯੂਥ ਫ਼ੈਸਟੀਵਲ ਵਿਚ ਮਾਰੀਆਂ ਮੱਲਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।