26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਅਰੁਣ ਨਾਰੰਗ ਨੇ ਸਰਕਾਰੀ ਹਸਪਤਾਲ ਦੇ ਡਾਇਲੈਸਿਸ ਰੂਮ ਦਾ ਕੀਤਾ ਨਿਰੀਖਣ

ਅਜੀਤ ਡੈਸਕ 08-11-2025
ਅਬੋਹਰ, 7 ਨਵੰਬਰ (ਵਿਵੇਕ ਹੂੜੀਆ)-ਪੰਜਾਬ ਦੀ ਭਗਵੰਤ ਮਾਨ ਸਰਕਾਰ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਅਬੋਹਰ ਦੇ ਸਰਕਾਰੀ ਹਸਪਤਾਲ ਵਿਚ ਮਰੀਜ਼ਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮਿਲ ਰਹੀਆਂ ਹਨ | ਇੱਥੋਂ ਤੱਕ ਕਿ ਗੁਰਦੇ ਫ਼ੇਲ੍ਹ ਵਾਲੇ ਮਰੀਜ਼ਾਂ ਦਾ ਡਾਇਲੈਸਿਸ ਵੀ ਇੱਥੇ ਹੁੰਦਾ ਹੈ, ਉਨ੍ਹਾਂ ਨੂੰ ਬਾਹਰ ਦੂਰ ਦੁਰਾਡੇ ਸ਼ਹਿਰਾਂ ਵਿਚ ਜਾ ਕੇ ਡਾਇਲੈਸਿਸ ਨਹੀਂ ਕਰਵਾਉਣੀ ਪੈਂਦੀ | ਜਿਸ 'ਤੇ ਹਜ਼ਾਰਾਂ ਰੁਪਏ ਇਕ ਵਾਰ ਦਾ ਖ਼ਰਚ ਆਉਂਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਰੁਣ ਨਾਰੰਗ ਨੇ ਸਰਕਾਰੀ ਹਸਪਤਾਲ ਦਾ ਦੌਰਾ ਕਰਦਿਆਂ ਕਹੀ | ਇਸ ਮੌਕੇ ਹਸਪਤਾਲ ਦੇ ਸਰਜਨ ਡਾ. ਗਗਨਦੀਪ ਸਿੰਘ ਉਨ੍ਹਾਂ ਨਾਲ ਮੌਜੂਦ ਸਨ | ਡਾਇਲੈਸਿਸ ਰੂਮ ਦਾ ਨਿਰੀਖਣ ਕਰਦੇ ਹੋਏ ਅਰੁਣ ਨਾਰੰਗ ਨੇ ਕਿਹਾ ਕਿ ਹਸਪਤਾਲ ਵਿਚ ਦੋਵੇਂ ਡਾਇਲੈਸਿਸ ਮਸ਼ੀਨਾਂ ਵਧੀਆ ਕੰਮ ਕਰ ਰਹੀਆਂ ਹਨ ਅਤੇ ਹਰ ਮਹੀਨੇ 70 ਤੋਂ ਵੱਧ ਡਾਇਲੈਸਿਸ ਕੀਤੇ ਜਾਂਦੇ ਹਨ | ਇੱਥੇ ਖ਼ੂਨ ਦਾ ਵੀ ਪੂਰਾ ਪ੍ਰਬੰਧ ਹੈ | ਜੇਕਰ ਕਿਸੇ ਮਰੀਜ਼ ਨੂੰ ਖ਼ੂਨ ਦੀ ਲੋੜ ਹੁੰਦੀ ਹੈ ਤਾਂ ਇਹ ਵੀ ਸਮੇਂ ਸਿਰ ਉਪਲਬਧ ਕਰਵਾਇਆ ਜਾਂਦਾ ਹੈ ਅਤੇ ਮਰੀਜ਼ਾਂ ਨੂੰ ਬਾਹਰ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪੈਂਦਾ | ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੀ ਹੈ | ਇਸ ਮੌਕੇ ਡਾ. ਗਗਨਦੀਪ ਸਿੰਘ ਨੇ ਡਾਇਲੈਸਿਸ ਮਸ਼ੀਨਾਂ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਜਿਨ੍ਹਾਂ ਮਰੀਜ਼ਾਂ ਦੇ ਗੁਰਦੇ ਫ਼ੇਲ੍ਹ ਹੋ ਜਾਂਦੇ ਹਨ ਜਾਂ ਕੰਮ ਨਹੀਂ ਕਰਦੇ, ਉਨ੍ਹਾਂ ਦੇ ਖ਼ੂਨ ਨੂੰ ਇੱਥੇ ਸਾਫ਼ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਨੂੰ ਨਵਾਂ ਖ਼ੂਨ ਚੜ੍ਹਾਇਆ ਜਾਂਦਾ ਹੈ | ਮਰੀਜ਼ਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪੈਂਦਾ | ਦੋਵੇਂ ਮਸ਼ੀਨਾਂ ਸਵੇਰੇ-ਸ਼ਾਮ ਕੰਮ ਕਰ ਰਹੀਆਂ ਹਨ |
ਪਿਛਲੀ ਖ਼ਬਰ ਫ਼ਰਦ ਕੇਂਦਰ ਕੰਪਿਊਟਰ ਅਪਰੇਟਰ ਐਸੋਸੀਏਸ਼ਨ ਵਲੋਂ ਤਰਨ ਤਾਰਨ 'ਚ ਝੰਡਾ ਮਾਰਚ 9 ਨੂੰ <br/> ਅਗਲੀ ਖ਼ਬਰ ਪੰਜਾਬ ਵਿਚ ਬੀ.ਸੀ. ਅਤੇ ਓ. ਬੀ. ਸੀ. ਭਾਈਚਾਰੇ ਦੇ ਮੈਂਬਰਾਂ ਨੂੰ ਰਾਖਵਾਂਕਰਨ ਪ੍ਰਦਾਨ ਕਰਨ ਲਈ ਕਰਵਾਇਆ ਜਾਗਰੂਕਤਾ ਸੈਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।