26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਝੋਨੇ ਦੀ ਪਰਾਲੀ ਸਾੜਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 08-11-2025
ਜਲਾਲਾਬਾਦ,7 ਨਵੰਬਰ (ਕਰਨ ਚੁਚਰਾ)-ਥਾਣਾ ਵੈਰੋਕੇ ਪੁਲਿਸ ਨੇ ਝੋਨੇ ਦੀ ਪਰਾਲੀ ਸਾੜਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਵਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਕ ਪੱਤਰ ਨੋਡਲ ਅਫ਼ਸਰ ਗੁਰਪ੍ਰੀਤ ਕੰਬੋਜ ਤੋਂ ਪ੍ਰਾਪਤ ਹੋਇਆ ਕਿ ਗੁਰਮੇਲ ਸਿੰਘ, ਰਾਜ ਸਿੰਘ ਪੁੱਤਰ ਗੁਲਵੰਤ ਸਿੰਘ ਵਾਸੀ ਸੜੀਆਂ ਵਲੋਂ ਆਪਣੇ ਖੇਤ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਮਾਨਯੋਗ ਡੀ.ਸੀ. ਸਾਹਿਬ ਫ਼ਾਜ਼ਿਲਕਾ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ |ਜਾਂਚ ਅਧਿਕਾਰੀ ਮਹਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਕ ਪੱਤਰ ਨੋਡਲ ਅਫ਼ਸਰ ਹਰਜਿੰਦਰ ਸਿੰਘ ਤੋਂ ਪ੍ਰਾਪਤ ਹੋਇਆ ਕਿ ਬੋਹੜ ਸਿੰਘ ਪੁੱਤਰ ਗੁਰਾ ਸਿੰਘ, ਪਰਮਜੀਤ ਕੋਰ ਵਿਧਵਾ ਗੁਰਵਿੰਦਰ ਸਿੰਘ ਅਤੇ ਹੋਰਨਾਂ ਵਲੋਂ ਆਪਣੇ ਖੇਤ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਮਾਨਯੋਗ ਡੀ. ਸੀ. ਸਾਹਿਬ ਫ਼ਾਜ਼ਿਲਕਾ ਦੇ ਹੁਕਮਾਂ ਦੀ ਉਲੰਘਣਾ ਕੀਤੀ ਗਈ ਹੈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਗੁਰਪੁਰਬ ਨੂੰ ਸਮਰਪਿਤ ਗੁਰੂ ਤੇਗ਼ ਬਹਾਦਰ ਸੇਵਾ ਸੁਸਾਇਟੀ ਨੇ ਸੰਗਤਾਂ ਨੂੰ ਵੰਡਿਆ ਧਾਰਮਿਕ ਸਾਹਿੱਤ <br/> ਅਗਲੀ ਖ਼ਬਰ 1 ਕਿੱਲੋ 21 ਗਰਾਮ ਹੈਰੋਇਨ ਸਮੇਤ 2 ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।