26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਗੁਰਪੁਰਬ ਨੂੰ ਸਮਰਪਿਤ ਗੁਰੂ ਤੇਗ਼ ਬਹਾਦਰ ਸੇਵਾ ਸੁਸਾਇਟੀ ਨੇ ਸੰਗਤਾਂ ਨੂੰ ਵੰਡਿਆ ਧਾਰਮਿਕ ਸਾਹਿੱਤ <br/>

ਅਜੀਤ ਡੈਸਕ 08-11-2025
ਅਬੋਹਰ, 7 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਪਹਿਲੀ ਪਾਤਿਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤਹਿਤ ਇਲਾਕੇ ਦੀ ਧਾਰਮਿਕ ਅਤੇ ਸਮਾਜਿਕ ਸੰਸਥਾ ਸ਼੍ਰੀ ਗੁਰੂ ਤੇਗ਼ ਬਹਾਦਰ ਸੇਵਾ ਸੁਸਾਇਟੀ ਵਲੋਂ ਸੰਗਤਾਂ ਨੂੰ ਗਿਆਨ ਗੁਰੂ ਨਾਲ ਜੋੜਨ ਅਤੇ ਆਪਣੇ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਮੁਫ਼ਤ ਧਾਰਮਿਕ ਸਾਹਿੱਤ ਵੰਡਿਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਖ਼ਜ਼ਾਨਚੀ ਪਰਵਿੰਦਰ ਪਾਲ ਸਿੰਘ ਰਾਜਾ ਅਤੇ ਜਰਨਲ ਸਕੱਤਰ ਸੁਖਜਿੰਦਰ ਸਿੰਘ ਰਾਜਨ ਨੇ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਨਾਨਕਸਰ ਟੋਭਾ ਵਿਖੇ ਵਿਸ਼ੇਸ਼ ਧਾਰਮਿਕ ਦੀਵਾਨ ਸਜਾਏ ਗਏ | ਇਸ ਦੌਰਾਨ ਸਮਾਗਮ ਵਿਚ ਹਜ਼ਾਰਾਂ ਦੀ ਤਾਦਾਦ ਵਿਚ ਸੰਗਤਾਂ ਪੁੱਜੀਆਂ | ਸੰਸਥਾ ਵਲੋਂ ਚੋਣਵੀਂਆਂ ਅਤੇ ਪੜ੍ਹਨ ਯੋਗ ਸੰਗਤਾਂ ਨੂੰ ਮੁਫ਼ਤ ਧਾਰਮਿਕ ਸਾਹਿੱਤ ਵੰਡਿਆ ਗਿਆ ਜਿਸ ਵਿਚ ਸਿੱਖ ਇਤਿਹਾਸ ਨਾਲ ਸੰਬੰਧਿਤ ਭੇਟਾ ਰਹਿਤ ਲਿਟਰੇਚਰ ਵੀ ਵੰਡਿਆ ਗਿਆ | ਇਸ ਦੌਰਾਨ ਸੰਸਥਾ ਵਲੋਂ ਸੰਗਤਾਂ ਨੂੰ ਧਾਰਮਿਕ ਸਾਹਿੱਤ ਸਤਿਕਾਰ ਨਾਲ ਸੰਭਾਲਣ ਦਾ ਸੱਦਾ ਵੀ ਦਿੱਤਾ | ਇਸ ਮੌਕੇ ਐਡਵੋਕੇਟ ਤੇਜਿੰਦਰ ਸਿੰਘ ਖ਼ਾਲਸਾ, ਸੁਖਜਿੰਦਰ ਸਿੰਘ ਰਾਜਨ, ਪਰਵਿੰਦਰ ਪਾਲ ਸਿੰਘ ਰਾਜਾ, ਕੁਲਬੀਰ ਸਿੰਘ ਅਜੀਮਗੜ੍ਹ, ਮਾਨ ਸਿੰਘ ਪਰੂਥੀ, ਬਲਵੀਰ ਸਿੰਘ, ਵਿਨੇ ਪ੍ਰਤਾਪ ਸਿੰਘ ਖ਼ਾਲਸਾ, ਰੋਤਾਸ ਸੋਖਲ ਆਦਿ ਸੰਸਥਾ ਮੈਂਬਰ ਹਾਜ਼ਰ ਸਨ |

ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਹੋਈ ਬੈਠਕ, ਡੇਂਗੂ ਤੋਂ ਸੁਚੇਤ ਰਹਿਣ ਦੀ ਕੀਤੀ ਅਪੀਲ <br/> ਅਗਲੀ ਖ਼ਬਰ ਝੋਨੇ ਦੀ ਪਰਾਲੀ ਸਾੜਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।