ਫ਼ਾਜ਼ਿਲਕਾ, 7 ਨਵੰਬਰ (ਦਵਿੰਦਰ ਪਾਲ ਸਿੰਘ)-ਸ਼੍ਰੀ ਅਜੀਤ ਪਾਲ ਸਿੰਘ ਜੱਜ ਸਪੈਸ਼ਲ ਕੋਰਟ ਫ਼ਾਜ਼ਿਲਕਾ ਦੀ ਮਾਨਯੋਗ ਅਦਾਲਤ ਨੇ ਗੁਰਪ੍ਰੀਤ ਸਿੰਘ ਉਰਫ਼ ਮੰਗਲ ਨੂੰ ਪਾਕਿਸਤਾਨ ਤੋਂ ਹੈਰੋਇਨ ਆਯਾਤ ਕਰਨ ਦੇ ਦੋਸ਼ ਵਿਚ 12 ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ | ਦੋਸ਼ੀ ਗੁਰਪ੍ਰੀਤ ਸਿੰਘ ਨੂੰ 14 ਅਪ੍ਰੈਲ 2021 ਨੂੰ ਸੀਮਾ ਸੁਰੱਖਿਆ ਬਲ ਨੇ ਮੌਕੇ 'ਤੇ ਹੀ ਗਿ੍ਫ਼ਤਾਰ ਕਰ ਲਿਆ ਸੀ | ਬਾਅਦ ਵਿਚ ਉਸ ਨੂੰ ਨਾਰਕੋਟਿਕ ਕੰਟਰੋਲ ਬਿਊਰੋ ਦੇ ਹਵਾਲੇ ਕਰ ਦਿੱਤਾ ਗਿਆ | ਉਸ ਦੇ ਨਾਲ ਦੋ ਹੋਰ ਦੋਸ਼ੀਆਂ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ ਪਰ ਸਬੂਤਾਂ ਦੀ ਘਾਟ ਕਾਰਨ ਉਨ੍ਹਾਂ ਨੂੰ ਬਰੀ ਕਰ ਦਿੱਤਾ ਗਿਆ ਹੈ | ਦੋਸ਼ੀ ਗੁਰਪ੍ਰੀਤ ਸਿੰਘ ਉਰਫ਼ ਮੰਗਲ ਨੂੰ ਲਗਭਗ ਛੇ ਪੈਕਟ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਗਿਆ ਸੀ | ਉਸ ਨੇ ਐਨ.ਸੀ.ਬੀ ਦੇ ਸਾਹਮਣੇ ਮੰਨਿਆ ਕਿ ਅਜਿਹੀ ਹੈਰੋਇਨ ਉਸ ਨੇ ਪਾਕਿਸਤਾਨ ਤੋਂ ਆਯਾਤ ਕੀਤੀ ਸੀ | ਅਦਾਲਤ ਨੇ ਐਨ.ਸੀ.ਬੀ ਲਈ ਵਿਸ਼ੇਸ਼ ਵਕੀਲ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਅਤੇ ਫਾਈਲ 'ਤੇ ਮੌਜੂਦ ਸਬੂਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਦੋਸ਼ੀ ਗੁਰਪ੍ਰੀਤ ਸਿੰਘ ਉਰਫ਼ ਮੰਗਲ ਵਿਰੁੱਧ ਕੇਸ ਨੂੰ ਪੂਰੀ ਤਰ੍ਹਾਂ ਸਾਬਤ ਕੀਤਾ ਅਤੇ ਉਸ ਨੰੂ ਜੁਰਮਾਨੇ ਦੇ ਨਾਲ ਸਖ਼ਤ ਕੈਦ ਦੀ ਸਜ਼ਾ ਸੁਣਾਈ |