26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਦੋ ਬੱਚਿਆਂ ਦੀ ਮਾਂ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਅਜੀਤ ਡੈਸਕ 08-11-2025
ਅਬੋਹਰ, 7 ਨਵੰਬਰ (ਵਿਵੇਕ ਹੂੜੀਆ)-ਅਬੋਹਰ ਦੇ ਪਿੰਡ ਬਜੀਦਪੁਰ ਕੱਟਿਆਂਵਾਲੀ ਦੀ ਇਕ ਅÏਰਤ ਨੇ ਅਣਜਾਣ ਕਾਰਨਾਂ ਕਰਕੇ ਆਪਣੇ ਹੀ ਘਰ ਵਿਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ | ਅÏਰਤ ਪਿੰਡ ਦੇ ਇਕ ਇੱਟਾਂ ਦੇ ਭੱਠੇ 'ਤੇ ਕੰਮ ਕਰਦੀ ਸੀ | ਖੂਈ ਖੇੜਾ ਪੁਲਿਸ ਨੇ ਨਰ ਸੇਵਾ ਨਰਾਇਣ ਸੇਵਾ ਸਮਿਤੀ ਦੀ ਮਦਦ ਨਾਲ ਅÏਰਤ ਦੀ ਲਾਸ਼ ਨੂੰ ਹਸਪਤਾਲ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਹੈ | ਜਾਣਕਾਰੀ ਅਨੁਸਾਰ 28 ਸਾਲਾ ਅÏਰਤ ਓਮਕਾਲੀ ਅਤੇ ਉਸ ਦਾ ਪਰਿਵਾਰ ਇੱਥੇ ਸਥਿਤ ਇੱਟਾਂ ਦੇ ਭੱਠੇ ਤੋਂ ਗੁਜ਼ਾਰਾ ਕਰਦੇ ਹਨ | ਅÏਰਤ ਦਾ ਪਤੀ ਉੱਤਰ ਪ੍ਰਦੇਸ਼ ਚਲਾ ਗਿਆ ਹੈ, ਜਦੋਂ ਕਿ ਉਹ ਅਤੇ ਉਸ ਦੇ ਬੱਚੇ ਇੱਥੇ ਇਕੱਲੇ ਸਨ | ਓਮਕਾਲੀ ਦਾ ਇਕ ਬੱਚਾ ਢਾਈ ਸਾਲ ਦਾ ਅਤੇ ਇਕ ਹੋਰ ਬੱਚਾ ਲਗਭਗ 11 ਮਹੀਨੇ ਦਾ ਹੈ | ਅੱਜ ਸਵੇਰੇ ਕਿਸੇ ਅਣਜਾਣ ਕਾਰਨਾਂ ਕਰਕੇ ਅÏਰਤ ਨੇ ਆਪਣੇ ਘਰ ਵਿਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ | ਜਦੋਂ ਭੱਠੇ 'ਤੇ ਕੰਮ ਕਰਨ ਵਾਲੇ ਹੋਰ ਮਜ਼ਦੂਰਾਂ ਨੇ ਉਸ ਨੂੰ ਕਮਰੇ ਵਿਚ ਲਟਕਦੀ ਦੇਖਿਆ ਤਾਂ ਸਾਰੇ ਇਕੱਠੇ ਹੋ ਗਏ ਅਤੇ ਤੁਰੰਤ ਉਸ ਨੂੰ ਹੇਠਾਂ ਉਤਾਰਿਆ ਅਤੇ ਪੁਲਿਸ ਨੂੰ ਸੂਚਿਤ ਕੀਤਾ | ਸੂਚਨਾ ਮਿਲਦੇ ਹੀ ਖੂਈ ਖੇੜਾ ਥਾਣਾ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਨਰ ਸੇਵਾ ਨਰਾਇਣ ਸੇਵਾ ਸਮਿਤੀ ਦੇ ਮੈਂਬਰਾਂ ਬਿੱਟੂ ਨਰੂਲਾ ਅਤੇ ਸੋਨੂੰ ਗਰੋਵਰ ਦੀ ਮਦਦ ਨਾਲ ਲਾਸ਼ ਨੂੰ ਸਰਕਾਰੀ ਹਸਪਤਾਲ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਗਿਆ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |
ਪਿਛਲੀ ਖ਼ਬਰ ਫ਼ਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਹੋਵੇਗਾ ਲਾਈਟ ਐਂਡ ਸਾਊਾਡ ਸ਼ੋਅ ਅਗਲੀ ਖ਼ਬਰ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ 12 ਸਾਲ ਦੀ ਸਜ਼ਾ ਤੇ ਜੁਰਮਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।