26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਫ਼ਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਹੋਵੇਗਾ ਲਾਈਟ ਐਂਡ ਸਾਊਾਡ ਸ਼ੋਅ

ਅਜੀਤ ਡੈਸਕ 08-11-2025
ਫ਼ਾਜ਼ਿਲਕਾ, 7 ਨਵੰਬਰ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਨੇ ਪੰਜਾਬ ਸਰਕਾਰ ਵੱਲੋਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਅਤੇ ਭਾਈ ਮਤੀ ਦਾਸ , ਭਾਈ ਸਤੀ ਦਾਸ , ਭਾਈ ਦਿਆਲਾ ਆਦਿ ਮਹਾਨ ਸ਼ਹੀਦਾਂ ਦੀ ਅਮਰ ਸ਼ਹਾਦਤ ਨੂੰ ਸਮਰਪਿਤ 8 ਨਵੰਬਰ ਨੂੰ ਸ਼ਾਮ 5 ਵਜੇ ਸ਼ਹੀਦ ਭਗਤ ਸਿੰਘ ਸਟੇਡੀਅਮ ਫ਼ਾਜ਼ਿਲਕਾ ਵਿਖੇ ਕਰਵਾਏ ਜਾ ਰਹੇ ਲਾਈਟ ਐਂਡ ਸਾਊਾਡ ਸ਼ੋਅ ਵਿਚ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਪਹੁੰਚਣ ਦਾ ਸੱਦਾ ਦਿੱਤਾ | ਇਸ ਸਮਾਗਮ ਵਿਚ ਸਭ ਤੋਂ ਪਹਿਲਾਂ ਮਸ਼ਹੂਰ ਢਾਡੀ ਜਥਾ ਸ਼ਾਮ 5.30 ਤੋਂ ਸੰਗਤਾਂ ਨੂੰ ਗੁਰਬਾਣੀ 'ਤੇ ਗੁਰੂ ਸਾਹਿਬਾਨਾਂ ਦੇ ਇਤਿਹਾਸ ਨਾਲ ਨਿਹਾਲ ਕਰਨਗੇ ਅਤੇ ਇਸ ਤੋਂ ਬਾਅਦ ਸਾਢੇ 6 ਵਜੇ ਦੇ ਕਰੀਬ ਲਾਈਟ ਐਂਡ ਸਾਊਾਡ ਸ਼ੋ ਹੋਵੇਗਾ ਜੋ ਕਿ 45 ਮਿੰਟ ਤੱਕ ਚੱਲੇਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦਾ ਸੰਦੇਸ਼, ਜੀਵਨ ਤੇ ਫ਼ਲਸਫ਼ਾ ਕੁੱਲ ਲੋਕਾਈ ਤੱਕ ਪਹੁੰਚਾਉਣ ਲਈ ਕੀਤੇ ਅਹਿਮ ਉਪਰਾਲਿਆਂ ਦੀ ਕੜੀ ਵਜੋਂ ਜੀਵਨ ਨੂੰ ਅਧਿਆਤਮਿਕਤਾ ਨਾਲ ਜੋੜਨ ਵਾਲੇ ਇਸ ਸਮਾਗਮ ਵਿਚ ਦਾਖਲਾ ਮੁਫ਼ਤ ਹੋਵੇਗਾ | ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਸਾਹਿਬਾਨ ਤੇ ਮਹਾਨ ਸਿੱਖ ਸ਼ਹੀਦਾਂ ਦੀ ਅਮਰ ਸ਼ਹਾਦਤ ਤੇ ਸਿੱਖਿਆਵਾਂ ਨੂੰ ਜਾਣਨ ਦਾ ਅਨਮੋਲ ਮੌਕਾ ਮਿਲ ਰਿਹਾ ਹੈ ਸੋ ਅਸੀਂ ਆਪਣੇ ਪਰਿਵਾਰਾਂ ਸਮੇਤ ਇਸ ਸਮਾਗਮ ਵਿਚ ਸ਼ਿਰਕਤ ਕਰੀਏ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਗਮ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਉਨ੍ਹਾਂ ਨੇ ਜ਼ਿਲ੍ਹਾ ਨਿਵਾਸੀਆਂ ਸਮੇਤ ਸਾਰਿਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਸ਼ਾਮ 5 ਵਜੇ ਸਟੇਡੀਅਮ ਵਿਖੇ ਪਹੁੰਚ ਜਾਣ ਅਤੇ ਗੁਰੂ ਸਾਹਿਬਾਨ ਤੇ ਮਹਾਨ ਸਿੱਖ ਸ਼ਹੀਦਾਂ ਦੀ ਅਮਰ ਸ਼ਹਾਦਤ ਤੇ ਸਿੱਖਿਆਵਾਂ ਨੂੰ ਜਾਣਨ ਅਤੇ ਆਪਣੇ ਬੱਚਿਆਂ ਨੂੰ ਵੀ ਸਾਡੇ ਅਮੀਰ ਵਿਰਸੇ ਸੰਬੰਧੀ ਜਾਣੂ ਕਰਵਾਉਣ |
ਪਿਛਲੀ ਖ਼ਬਰ 1 ਕਿੱਲੋ 21 ਗਰਾਮ ਹੈਰੋਇਨ ਸਮੇਤ 2 ਗਿ੍ਫ਼ਤਾਰ ਅਗਲੀ ਖ਼ਬਰ ਦੋ ਬੱਚਿਆਂ ਦੀ ਮਾਂ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।