26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਚਿੱਟੇ ਦਾ ਨਸ਼ਾ ਕਰਨ ਵਾਲੇ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 08-11-2025
ਜਲਾਲਾਬਾਦ, 7 ਨਵੰਬਰ (ਕਰਨ ਚੁਚਰਾ)-ਥਾਣਾ ਅਮੀਰਖਾਸ ਪੁਲਿਸ ਨੇ ਚਿੱਟੇ ਦਾ ਨਸ਼ਾ ਕਰਨ ਵਾਲੇ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਅਮਰੀਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗਸ਼ਤ ਦੌਰਾਨ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਪ੍ਰਕਾਸ਼ ਪੁੱਤਰ ਦਰਸ਼ਨ ਲਾਲ, ਸਤਪਾਲ ਸਿੰਘ ਉਰਫ਼ ਸ਼ਿੱਬੂ ਪੁੱਤਰ ਮਿਲਖਾ ਸਿੰਘ ਅਤੇ ਸੋਨੂੰ ਪੁੱਤਰ ਬੂੜ ਸਿੰਘ ਵਾਸੀ ਰੇਲਵੇ ਬਸਤੀ, ਗੁਰੂਹਰਸਹਾਏ ਬੰਦ ਪਏ ਟੋਲ ਪਲਾਜ਼ਾ ਮਾਹਮੂ ਜੋਈਆ ਦੇ ਬਾਥਰੂਮ ਵਿਚ ਨਸ਼ੇ ਹੈਰੋਇਨ/ ਚਿੱਟੇ ਦਾ ਸੇਵਨ ਕਰ ਰਹੇ ਹਨ | ਜਿਸ ਤੇ ਪੁਲਿਸ ਨੇ ਛਾਪੇਮਾਰੀ ਕਰਕੇ ਤਿੰਨਾਂ ਨੂੰ ਸਿਲਵਰ ਪੰਨੀ ਅਤੇ ਉੱਪਰ ਚਿੰਬੜੀ ਹੋਈ ਹੈਰੋਇਨ ਅਤੇ 10 ਰੁਪਏ ਦਾ ਗੋਲ ਕੀਤਾ ਹੋਇਆ ਨੋਟ ਬਰਾਮਦ ਹੋਇਆ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਤਿਨਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |

ਪਿਛਲੀ ਖ਼ਬਰ ਬੀ. ਐੱਸ. ਐੱਫ. ਹੈੱਡਕੁਆਟਰ ਸਥਿਤ ਗੁਰਦੁਆਰਾ ਸਾਹਿਬ 'ਚ ਮਨਾਇਆ ਪ੍ਰਕਾਸ਼ ਪੁਰਬ ਅਗਲੀ ਖ਼ਬਰ ਤਰਨ ਤਾਰਨ ਜ਼ਿਮਨੀ ਚੋਣ 'ਚ ਪੰਥਕ ਧਿਰਾਂ ਦੀ ਸ਼ਾਨਦਾਰ ਜਿੱਤ ਹੋਵੇਗੀ-ਮੱਲੇਵਾਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।