26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਸਰਕਾਰੀ ਹਸਪਤਾਲ ਅਬੋਹਰ ਵਿਖੇ ਵਿਸ਼ਵ ਸੀ. ਓ. ਪੀ. ਡੀ ਦਿਵਸ ਮਨਾਇਆ

ਅਜੀਤ ਡੈਸਕ 19-11-2025
ਅਬੋਹਰ, 18 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਸਿਵਲ ਸਰਜਨ ਫ਼ਾਜ਼ਿਲਕਾ ਡਾ. ਰੋਹਿਤ ਗੋਇਲ ਦੇ ਨਿਰਦੇਸ਼ਾਂ ਅਤੇ ਐੱਸ.ਐਮ.ਓ. ਡਾ. ਸੁਰੇਸ਼ ਕੰਬੋਜ ਮੈਡੀਸਨ ਮਾਹਿਰ ਦੀ ਦੇਖ-ਰੇਖ ਵਿਚ ਸਿਵਲ ਹਸਪਤਾਲ ਅਬੋਹਰ ਵਿਖੇ ਸੀ.ਓ.ਪੀ.ਡੀ. ਦਿਵਸ ਮਨਾਇਆ ਗਿਆ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਸੁਰੇਸ਼ ਕੰਬੋਜ ਨੇ ਕਿਹਾ ਕਿ ਇਹ ਦਿਨ ਮਨਾਉਣ ਦਾ ਮੁੱਖ ਉਦੇਸ਼ ਫੇਫੜਿਆਂ ਦੀ ਇਸ ਗੰਭੀਰ ਅਤੇ ਤੇਜ਼ੀ ਨਾਲ ਵੱਧ ਰਹੀ ਬਿਮਾਰੀ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਹੈ | ਉਨ੍ਹਾਂ ਕਿਹਾ ਕਿ ਸੀ.ਓ.ਪੀ.ਡੀ. ਦੁਨੀਆ ਭਰ ਵਿਚ ਮੌਤ ਅਤੇ ਅਪਾਹਜਾਂ ਦੇ ਮੁੱਖ ਕਾਰਨਾਂ ਵਿਚੋਂ ਇਕ ਹੈ ਪਰ ਸ਼ੁਰੂਆਤੀ ਲੱਛਣਾਂ ਦੀ ਪਹਿਚਾਣ ਸਹੀ ਸਮੇਂ ਇਲਾਜ ਅਤੇ ਤੰਬਾਕੂ ਦੇ ਸੇਵਨ ਤੋਂ ਦੂਰ ਰਹਿਣ ਨਾਲ ਇਸ ਤੋਂ ਬਚਾਅ ਸੰਭਵ ਹੈ | ਇਸ ਦਿਵਸ ਦਾ ਮਨਾਉਣਾ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਫੇਫੜਿਆਂ ਦੀ ਸੁਰੱਖਿਆ ਲਈ ਸਾਵਧਾਨੀਆਂ ਵਰਤਣ ਵੱਲ ਪ੍ਰੇਰਿਤ ਕਰਦਾ ਹੈ | ਮੈਡੀਕਲ ਅਫ਼ਸਰ ਡਾ. ਸੌਰਭ ਫੁਟੇਲਾ ਪਲਮਨਰੀ ਮੈਡੀਸਨ ਮਾਹਿਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀ.ਓ.ਪੀ.ਡੀ. ਇਕ ਗੰਭੀਰ ਫੇਫੜਿਆਂ ਦੀ ਬਿਮਾਰੀ ਹੈ | ਜਿਸ ਵਿਚ ਲੰਬੇ ਸਮੇਂ ਤੱਕ ਸਾਹ ਲੈਣ ਵਿਚ ਮੁਸ਼ਕਲ, ਖੰਘ, ਛਾਤੀ ਭਾਰੀ ਹੋਣਾ ਵਰਗੇ ਲੱਛਣ ਪੈਦਾ ਹੁੰਦੇ ਹਨ ਇਹ ਤੰਬਾਕੂ ਸੇਵਨ ਅਤੇ ਘਰੇਲੂ ਧੂੰਏਾ ਜਾਂ ਉਦਯੋਗਿਕ ਪ੍ਰਦੂਸ਼ਣ ਨਾਲ ਲੰਬੇ ਸਮੇਂ ਤੋਂ ਸੰਪਰਕ ਵਿਚ ਆਉਣ ਨਾਲ ਹੁੰਦੀ ਹੈ | ਇਸ ਦੇ ਨਾਲ ਲੋਕਾਂ ਨੂੰ ਤੰਬਾਕੂ ਦਾ ਤਿਆਗ ਕਰਨ, ਘਰਾਂ ਵਿਚ ਸਾਫ਼ ਇੰਧਨ ਵਰਤਣ ਅਤੇ ਨਿਯਮਿਤ ਚੈੱਕਅਪ ਕਰਵਾਉਣ ਲਈ ਜਾਗਰੂਕ ਕੀਤਾ ਗਿਆ | ਜਿਹੜੇ ਲੋਕ ਲੰਬੇ ਸਮੇਂ ਤੋਂ ਖੰਘ, ਸਾਹ ਫੁੱਲਣਾ ਜਾਂ ਬਾਰ-ਬਾਰ ਛਾਤੀ ਦੇ ਇਨਫੈਕਸ਼ਨ ਤੋਂ ਪੀੜਤ ਹਨ | ਉਹ ਤੁਰੰਤ ਨਜ਼ਦੀਕੀ ਸਿਹਤ ਕੇਂਦਰ 'ਤੇ ਜਾਂਚ ਕਰਵਾਉਣ | ਸੀ.ਓ.ਪੀ.ਡੀ ਦਾ ਸ਼ੁਰੂਆਤੀ ਇਲਾਜ ਜੀਵਨ ਗੁਣਵੱਤਾ ਨੂੰ ਬਿਹਤਰ ਬਣਾਉਂਦਾ ਹੈ ਅਤੇ ਗੰਭੀਰ ਬਿਮਾਰੀਆਂ ਤੋਂ ਬਚਾਉਂਦਾ ਹੈ | ਇਸ ਮੌਕੇ ਡਿਪਟੀ ਮਾਸ ਮੀਡੀਆ ਅਫ਼ਸਰ ਮਨਬੀਰ ਸਿੰਘ ਨੇ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ, ਨਿਯਮਿਤ ਕਸਰਤ ਕਰਨ ਅਤੇ ਪ੍ਰਦੂਸ਼ਣ ਤੋਂ ਬਚਾਅ ਲਈ ਜ਼ਰੂਰੀ ਸਾਵਧਾਨੀਆਂ ਵਰਤਣ ਲਈ ਪ੍ਰੇਰਿਤ ਕੀਤਾ | ਇਸ ਮੌਕੇ 'ਤੇ ਡਾ. ਸੋਰਵ ਨਾਰੰਗ ਚਮੜੀ ਰੋਗਾਂ ਦੇ ਮਾਹਿਰ, ਡਾ. ਨੂਪੁਰ ਈ.ਐਨ.ਟੀ ਮਾਹਿਰ ਹੋਰ ਸਟਾਫ਼ ਅਤੇ ਲੋਕ ਮੌਜੂਦ ਸਨ |
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ 3 ਕਾਬੂ ਅਗਲੀ ਖ਼ਬਰ ਪੁਲਿਸ ਚੌਕੀ ਕੋਟਾਂ ਦੇ ਨਜ਼ਦੀਕ ਨੈਸ਼ਨਲ ਹਾਈਵੇ ਤੇ ਲੱਗੀਆਂ ਲੋਹੇ ਦੀਆਂ ਗਰਿੱਲਾਂ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।