26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਨਸ਼ੀਲੀਆਂ ਗੋਲੀਆਂ ਸਮੇਤ 3 ਕਾਬੂ

ਅਜੀਤ ਡੈਸਕ 19-11-2025
ਫ਼ਾਜ਼ਿਲਕਾ, 18 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਅਰਨੀਵਾਲਾ ਪੁਲਿਸ ਨੇ 130 ਨਸ਼ੀਲੀਆਂ ਗੋਲੀਆਂ ਸਮੇਤ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਐੱਚ.ਸੀ. ਸੰਦੀਪ ਕੁਮਾਰ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਟਿੱਬਾ ਬਸਤੀ ਅਰਨੀਵਾਲਾ ਨੇੜੇ ਪਹਾੜੀ ਕਿੱਕਰਾਂ ਕੋਲ ਪੁੱਜੀ ਤਾਂ ਰਾਜ ਕੁਮਾਰ ਪੁੱਤਰ ਜਗਦੀਸ਼ ਸਿੰਘ, ਸਾਜਨ ਸਿੰਘ ਪੁੱਤਰ ਜਗਦੀਸ਼ ਸਿੰਘ ਅਤੇ ਗੋਬਿੰਦਾ ਸਿੰਘ ਪੁੱਤਰ ਜਗਦੀਸ਼ ਸਿੰਘ ਵਾਸੀ ਟਿੱਬਾ ਬਸਤੀ ਮੰਡੀ ਅਰਨੀਵਾਲਾ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਕਾਲੇ ਰੰਗ ਦਾ ਇਕ ਮੋਮੀ ਲਿਫ਼ਾਫ਼ਾ ਸੁੱਟ ਕੇ ਘਬਰਾ ਕੇ ਤੇਜ਼ ਕਦਮੀ ਹੋ ਤੁਰੇ | ਉਨ੍ਹਾਂ ਨੇ ਸ਼ੱਕ ਦੀ ਬਿਨਾਹ 'ਤੇ ਰੋਕ ਕੇ ਉਨ੍ਹਾਂ ਵਲੋਂ ਸੁੱਟੇ ਲਿਫ਼ਾਫ਼ੇ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 13 ਪੱਤੇ ਹਰੇਕ ਪੱਤਾ 10 ਨਸ਼ੀਲੀਆਂ ਗੋਲੀਆਂ ਕੁੱਲ 130 ਗੋਲੀਆਂ ਬਰਾਮਦ ਹੋਈਆਂ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |

ਪਿਛਲੀ ਖ਼ਬਰ ਸਰਕਾਰੀ ਸਕੂਲ ਕਬੂਲ ਸ਼ਾਹ ਖੁੱਬਣ 'ਚ ਸਾਲਾਨਾ ਇਨਾਮ ਵੰਡ ਸਮਾਰੋਹ <br/> ਅਗਲੀ ਖ਼ਬਰ ਸਰਕਾਰੀ ਹਸਪਤਾਲ ਅਬੋਹਰ ਵਿਖੇ ਵਿਸ਼ਵ ਸੀ. ਓ. ਪੀ. ਡੀ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।