26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਸਰਕਾਰੀ ਸਕੂਲ ਕਬੂਲ ਸ਼ਾਹ ਖੁੱਬਣ 'ਚ ਸਾਲਾਨਾ ਇਨਾਮ ਵੰਡ ਸਮਾਰੋਹ <br/>

ਅਜੀਤ ਡੈਸਕ 19-11-2025
ਫ਼ਾਜ਼ਿਲਕਾ, 18 ਨਵੰਬਰ (ਦਵਿੰਦਰ ਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ ਵਿਚ ਸਾਲਾਨਾ ਇਨਾਮ ਵੰਡ ਸਮਾਰੋਹ ਮਨਾਇਆ ਗਿਆ | ਪਿੰ੍ਰਸੀਪਲ ਡਾ. ਨਵਜੀਤ ਕੌਰ ਸਰਾਂ (ਸਟੇਟ ਅਵਾਰਡੀ) ਦੀ ਅਗਵਾਈ ਹੇਠ ਆਯੋਜਿਤ ਇਸ ਸਮਾਗਮ ਵਿਚ ਵਿਸ਼ੇਸ਼ ਮਹਿਮਾਨ ਦੇਵੀ ਲਾਲ ਸੇਵਾਮੁਕਤ ਲੈਕਚਰਾਰ (ਅਰਥਸ਼ਾਸਤਰ) ਨੇ ਆਪਣੀ ਵਿਸ਼ੇਸ਼ ਹਾਜ਼ਰੀ ਭਰ ਕੇ ਸਮਾਰੋਹ ਦੀ ਸ਼ੋਭਾ ਵਧਾਈ | ਸਮਾਰੋਹ ਦੀ ਸ਼ੁਰੂਆਤ ਸ਼ਬਦ-ਗਾਇਨ ਨਾਲ ਹੋਈ | ਇਸ ਤੋਂ ਬਾਅਦ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਅਕਾਦਮਿਕ, ਖੇਡਾਂ ਅਤੇ ਹੋਰ ਗਤੀਵਿਧੀਆਂ ਵਿਚ ਉਤਕਿ੍ਸ਼ਟ ਪ੍ਰਦਰਸ਼ਨ ਲਈ ਇਨਾਮ ਦਿੱਤੇ ਗਏ | ਖ਼ਾਸ ਤੌਰ 'ਤੇ ਹਰ ਜਮਾਤ 'ਚੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਮੰਚ 'ਤੇ ਵਿਸ਼ੇਸ਼ ਸਨਮਾਨਾ ਨਾਲ ਨਿਵਾਜਿਆ ਗਿਆ | ਇਸ ਮੌਕੇ ਅਧਿਆਪਕਾਂ ਨੇ ਵੀ ਉਤਸ਼ਾਹ ਪੂਰਵਕ ਭਾਗ ਲਿਆ ਅਤੇ ਵੱਖ-ਵੱਖ ਪੇਸ਼ਕਾਰੀਆਂ, ਕੋਆਰਡੀਨੇਸ਼ਨ ਅਤੇ ਸਹਿਯੋਗ ਰਾਹੀਂ ਸਮਾਰੋਹ ਨੂੰ ਸਫਲ ਬਣਾਉਣ ਵਿਚ ਆਪਣਾ ਮਹੱਤਵਪੂਰਨ ਯੋਗਦਾਨ ਪਾਇਆ | ਉਨ੍ਹਾਂ ਦੀ ਭਾਗੀਦਾਰੀ ਨੇ ਬੱਚਿਆਂ ਨੂੰ ਹੋਰ ਪ੍ਰੇਰਿਤ ਕੀਤਾ | ਇਸ ਮੌਕੇ ਆਯੋਜਿਤ ਸਭਿਆਚਾਰਕ ਗਤੀਵਿਧੀਆਂ-ਗਿੱਧਾ, ਭੰਗੜਾ, ਗੀਤ, ਨਾਟਕ ਅਤੇ ਕਵਿਤਾ-ਨੇ ਦਰਸ਼ਕਾਂ ਦਾ ਮਨ ਮੋਹਿਆ | ਬੱਚਿਆਂ ਦੀਆਂ ਰੰਗਤ ਭਰੀਆਂ ਪੇਸ਼ਕਾਰੀਆਂ ਨੇ ਸਮਾਰੋਹ ਦੀ ਖ਼ੂਬਸੂਰਤੀ ਨੂੰ ਹੋਰ ਵੀ ਨਿਖਾਰ ਦਿੱਤਾ | ਭਾਰਤੀ ਏਅਰਟੈੱਲ ਫਾਊਾਡੇਸ਼ਨ ਵੱਲੋਂ ਅਕਾਦਮਿਕ ਮੈਂਟਰ ਪ੍ਰਦੀਪ ਕੁਮਾਰ ਵੀ ਇਸ ਇਨਾਮ ਵੰਡ ਸਮਾਰੋਹ ਵਿਚ ਸ਼ਾਮਿਲ ਹੋਏ ਅਤੇ ਅੱਜ ਦੇ ਇਸ ਇਨਾਮ ਵੰਡ ਸਮਾਰੋਹ ਨੂੰ ਸਫਲ ਬਣਾਉਣ ਵਿਚ ਭਾਰਤੀ ਏਅਰਟੈੱਲ ਫਾਊਾਡੇਸ਼ਨ ਦਾ ਬਹੁਤ ਸਹਿਯੋਗ ਰਿਹਾ | ਪਿ੍ੰਸੀਪਲ ਡਾ.ਨਵਜੀਤ ਕੌਰ ਸਰਾਂ ਨੇ ਬੱਚਿਆਂ ਨੂੰ ਮਿਹਨਤ, ਅਨੁਸ਼ਾਸਨ ਅਤੇ ਉੱਚ ਆਦਰਸ਼ਾਂ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਅਤੇ ਸਮਾਰੋਹ ਦਾ ਸਮਾਪਨ ਧੰਨਵਾਦ ਪ੍ਰਗਟਾਵੇ ਨਾਲ ਕੀਤਾ ਗਿਆ |

ਪਿਛਲੀ ਖ਼ਬਰ ਪਿੰਡਾਂ ਨੂੰ ਨਵੀਂ ਦਿਸ਼ਾ 'ਤੇ ਦਸ਼ਾ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਯਤਨਸ਼ੀਲ-ਵਿਧਾਇਕ ਸਵਨਾ <br/> ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ 3 ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।