26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਪਿੰਡਾਂ ਨੂੰ ਨਵੀਂ ਦਿਸ਼ਾ 'ਤੇ ਦਸ਼ਾ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਯਤਨਸ਼ੀਲ-ਵਿਧਾਇਕ ਸਵਨਾ <br/>

ਅਜੀਤ ਡੈਸਕ 19-11-2025
ਫ਼ਾਜ਼ਿਲਕਾ, 18 ਨਵੰਬਰ (ਦਵਿੰਦਰ ਪਾਲ ਸਿੰਘ)-ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਨੂੰ ਨਵੀਂ ਦਿੱਖ ਪ੍ਰਦਾਨ ਕਰਨ ਲਈ ਲਗਾਤਾਰ ਗਰਾਂਟਾਂ ਜਾਰੀ ਕਰ ਰਹੀ ਹੈ ਤਾਂ ਜੋ ਕੋਈ ਵੀ ਪਿੰਡ ਵਿਕਾਸ ਪੱਖੋਂ ਅਣਗੌਲਿਆ ਨਾ ਰਹਿ ਜਾਵੇ | ਇਸੇ ਤਹਿਤ ਵਿਧਾਇਕ ਫ਼ਾਜ਼ਿਲਕਾ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਦੋ ਦਿਨਾਂ ਵਿਚ ਪਿੰਡਾਂ ਨੂੰ ਕੁੱਲ 9.27 ਕਰੋੜ ਦੀ ਗਰਾਂਟ ਜਾਰੀ ਕੀਤੀ ਜਿਸ ਨਾਲ ਪਿੰਡਾਂ ਵਿਚ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਪੂਰਾ ਕੀਤਾ ਜਾ ਸਕੇ | ਵਿਧਾਇਕ ਸਵਨਾ ਨੇ ਕਿਹਾ ਕਿ ਪਿੰਡਾਂ ਨੂੰ ਨਵੀਂ ਦਿਸ਼ਾ ਤੇ ਦਸ਼ਾ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਯਤਨਸ਼ੀਲ ਤੇ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਪਿੰਡਾਂ ਵਿਖੇ ਬੁਨਿਆਦੀ ਸਹੂਲਤਾਂ ਦੀ ਪੂਰਤੀ ਲਈ ਲਗਾਤਾਰ ਹੰਭਲੇ ਮਾਰੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਪਿੰਡਾਂ ਦਾ ਬਹੁਪੱਖੀ ਵਿਕਾਸ ਲਾਜ਼ਮੀ ਹੈ ਇਸ ਲਈ ਪੰਚਾਇਤਾਂ ਨੂੰ ਪਿੰਡਾਂ ਵਿਖੇ ਹੋਣ ਵਾਲੇ ਜ਼ਰੂਰੀ ਵਿਕਾਸ ਕਾਰਜਾਂ ਲਈ ਗਰਾਂਟ ਮੁਹੱਈਆ ਕਰਵਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਪਿੰਡਾਂ ਵਿਖੇ ਛੱਪੜਾਂ ਦੀ ਸਾਫ-ਸਫਾਈ, ਨਵੀਆਂ ਗਲੀਆਂ -ਨਾਲੀਆਂ ਬਣਾਉਣ ਤੇ ਰਿਪੇਅਰ, ਗੰਦੇ ਪਾਣੀ ਦੀ ਨਿਕਾਸੀ ਆਦਿ ਹੋਰ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਨ ਲਈ ਫ਼ੰਡ ਦਿੱਤੇ ਗਏ ਹਨ ਤਾਂ ਜੋ ਪਿੰਡ ਵਿਖੇ ਮੁੱਢਲੀਆਂ ਸਹੂਲਤਾਂ ਦੀ ਪੂਰਤੀ ਹੋ ਸਕੇ ਤੇ ਪਿੰਡ ਲੋੜੀਂਦੀਆਂ ਸਹੂਲਤਾਂ ਨਾਲ ਪੂਰੀ ਤਰ੍ਹਾਂ ਲੈਸ ਹੋ ਜਾਣ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਤੇ ਆਮ ਲੋਕਾਂ ਦੀ ਸੇਵਾ ਵਿਚ ਹਾਜ਼ਰ ਹੋ ਕੇ ਲਗਾਤਾਰ ਕੰਮ ਕਰ ਰਹੀ ਹੈ ਤੇ ਲੋਕ ਹਿਤ ਕਾਰਜ ਉਲੀਕ ਰਹੀ ਹੈ |

ਪਿਛਲੀ ਖ਼ਬਰ ਸਿਹਤ ਵਿਭਾਗ ਵਲੋਂ ਵਧ ਰਹੇ ਪ੍ਰਦੂਸ਼ਣ ਬਾਰੇ ਮਹੱਤਵਪੂਰਨ ਐਡਵਾਈਜ਼ਰੀ ਜਾਰੀ ਅਗਲੀ ਖ਼ਬਰ ਸਰਕਾਰੀ ਸਕੂਲ ਕਬੂਲ ਸ਼ਾਹ ਖੁੱਬਣ 'ਚ ਸਾਲਾਨਾ ਇਨਾਮ ਵੰਡ ਸਮਾਰੋਹ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।