ਫ਼ਾਜ਼ਿਲਕਾ, 18 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਅਤੇ ਅਰਨੀਵਾਲਾ ਪੁਲਿਸ ਨੇ ਝੋਨੇ ਦੀ ਪਰਾਲੀ ਸਾੜਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਕੇਵਲ ਕਿ੍ਸ਼ਨ ਨੇ ਦੱਸਿਆ ਕਿ ਸ਼ਿਕਾਇਤ ਕਰਤਾ ਕੁਲਬੀਰ ਏ.ਐਲ.ਐਮ ਨੇ ਲਿਖਤੀ ਪੱਤਰ ਰਾਹੀਂ ਥਾਣੇ ਨੂੰ ਸੂਚਿਤ ਕੀਤਾ ਕਿ ਜਸਬੀਰ ਸਿੰਘ ਪੁੱਤਰ ਨਿਹਾਲ ਸਿੰਘ ਵਾਸੀ ਪਿੰਡ ਲਾਧੂਕਾ ਨੇ ਝੋਨੇ ਦੀ ਪਰਾਲੀ ਸਾੜ ਕੇ ਮਾਨਯੋਗ ਪੰਜਾਬ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ | ਜਾਂਚ ਅਧਿਕਾਰੀ ਸੁਭਾਸ਼ ਚੰਦਰ ਨੇ ਦੱਸਿਆ ਕਿ 12 ਨਵੰਬਰ ਨੂੰ ਕਾਸ਼ਤਕਾਰ ਗੁਰਾ ਸਿੰਘ ਪੁੱਤਰ ਬਿਸ਼ਨ ਸਿੰਘ ਵਾਸੀ ਘੁੜਿਆਣਾ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਸਬੰਧੀ ਲੋਕੇਸ਼ਨ ਲੈਟੀਚਿਊਡ-30.292 ਲੌਂਗੀਚਿਊਡ-74.287 ਨੋਡਲ ਅਫ਼ਸਰ ਜਗਮੀਤ ਸਿੰਘ ਵੈਟਰਨਰੀ ਫਾਰਮੈਂਟਸ ਅਤੇ ਕਲੱਸਟਰ ਅਫ਼ਸਰ ਵਲੋ ਮੌਕਾ ਚੈੱਕ ਕੀਤਾ ਗਿਆ | ਜਿੱਥੇ ਪੁੱਜ ਕੇ ਪਤਾ ਲੱਗਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਈ ਗਈ ਹੈ | ਪੁਲਿਸ ਨੇ ਦੋਵਾਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |