26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਸਰਕਾਰੀ ਹਾਈ ਸਕੂਲ ਬਾਂਡੀਵਾਲਾ 'ਚ ਸਾਲਾਨਾ ਸੱਭਿਆਚਾਰਕ ਅਤੇ ਇਨਾਮ ਵੰਡ ਸਮਾਰੋਹ ਕਰਵਾਇਆ <br/>

ਅਜੀਤ ਡੈਸਕ 19-11-2025
ਫ਼ਾਜ਼ਿਲਕਾ, 18 ਨਵੰਬਰ (ਅਮਰਜੀਤ ਸ਼ਰਮਾ)-ਸਰਕਾਰੀ ਹਾਈ ਸਕੂਲ ਬਾਂਡੀਵਾਲਾ ਦੇ ਵਿਹੜੇ ਵਿਚ ਮੁੱਖ ਅਧਿਆਪਕ ਸ਼੍ਰੀਮਤੀ ਪੂਨਮ ਕੱਸਵਾਂ ਦੀ ਅਗਵਾਈ ਹੇਠ ਸਾਲਾਨਾ ਸੱਭਿਆਚਾਰਕ ਅਤੇ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਇਸ ਸਮਾਰੋਹ ਵਿਚ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਸੱਭਿਆਚਾਰਕ ਗਤੀਵਿਧੀਆਂ ਰਾਹੀਂ ਆਪਣੇ ਹੁਨਰ ਦਾ ਪ੍ਰਦ੍ਰਸ਼ਨ ਕੀਤੀ | ਵੱਖ-ਵੱਖ ਸਰਕਲਾਂ ਦੇ ਵਿਦਿਆਰਥੀਆਂ ਨੇ ਇਸ ਮੌਕੇ ਲੋਕ ਨਾਚ, ਲੋਕ ਗੀਤ, ਕੋਰੀਓਗ੍ਰਾਫੀ ਅਤੇ ਸਕਿੱਟ ਆਦਿ ਦੀਆਂ ਖ਼ੂਬਸੂਰਤ ਪੇਸ਼ਕਾਰੀਆਂ ਦਿੱਤੀਆਂ | ਮੁੱਖ ਅਧਿਆਪਕਾ ਸ਼੍ਰੀਮਤੀ ਪੂਨਮ ਕੱਸਵਾਂ ਅਤੇ ਸਮੂਹ ਸਟਾਫ਼ ਵਲੋਂ ਵਿਦਿਆਰਥੀਆਂ ਨੂੰ ਅਕਾਦਮਿਕ ਅਤੇ ਸਭਿਆਚਾਰਕ ਗਤੀਵਿਧੀਆਂ ਦੀਆਂ ਪ੍ਰਾਪਤੀਆਂ ਲਈ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪਿੰਡ ਬਾਂਡੀਵਾਲਾ ਗਰਾਮ ਪੰਚਾਇਤ ਦੇ ਸਰਪੰਚ ਅਤੇ ਐੱਸ.ਐਮ.ਸੀ. ਦੇ ਮੈਂਬਰ ਸ਼ਾਮਲ ਹੋਏ | ਪਿੰਡ ਦੇ ਸਰਪੰਚ ਵਲੋਂ ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਕੀਤੀ ਗਈ | ਇਸ ਦੇ ਨਾਲ ਹੀ ਪ੍ਰਦੀਪ ਕੁਮਾਰ, ਜੋ ਕਿ ਭਾਰਤੀ ਏਅਰਟੈੱਲ ਫਾਊਾਡੇਸ਼ਨ ਤੋਂ ਅਕਾਦਮਿਕ ਮੈਂਟਰ ਹਨ, ਵੀ ਸਮਾਰੋਹ ਵਿਚ ਸ਼ਾਮਲ ਹੋਏ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ ਅਤੇ ਸਕੂਲ ਦੇ ਮੁੱਖ ਅਧਿਆਪਕ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ |

ਪਿਛਲੀ ਖ਼ਬਰ ਵਿਜ਼ਡਮ ਕਾਨਵੈਂਟ ਸਕੂਲ 'ਚ ਅੰਗਰੇਜ਼ੀ ਭਾਸ਼ਾ ਦੇ ਕੁਇਜ਼ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਮਨਪ੍ਰੀਤ ਕੌਰ ਨੇ ਜੂਨੀਅਰ ਨੈਸ਼ਨਲ ਗਰੈਪਲਿੰਗ ਚੈਂਪੀਅਨਸ਼ਿਪ 2025 'ਚ ਸੋਨ ਤੇ ਚਾਂਦੀ ਦੇ ਤਗਮੇ ਜਿੱਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।