ਫ਼ਾਜ਼ਿਲਕਾ, 18 ਨਵੰਬਰ (ਦਵਿੰਦਰ ਪਾਲ ਸਿੰਘ)-ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫ਼ਿਰੋਜ਼ਪੁਰ) ਦੇ ਕੈਂਪ ਟਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੱਤੀ ਕਿ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਸਕਿਉਰਿਟੀ ਗਾਰਡ ਦਾ ਕੋਰਸ ਚੱਲ ਰਿਹਾ ਹੈ | ਫ਼ਾਜ਼ਿਲਕਾ, ਫ਼ਿਰੋਜ਼ਪੁਰ, ਮੁਕਤਸਰ, ਫ਼ਰੀਦਕੋਟ ਅਤੇ ਮੋਗਾ ਜ਼ਿਲੇ੍ਹ ਦੇ ਸਾਰੇ ਨੌਜਵਾਨਾਂ ਨੂੰ ਸੂਚਿਤ ਕੀਤਾ ਹੈ ਕਿ ਜੋ ਨੌਜਵਾਨ ਸਕਿਉਰਿਟੀ ਗਾਰਡ ਦਾ ਕੋਰਸ ਕਰਨਾ ਚਾਹੁੰਦੇ ਹਨ, ਉਹ ਨੌਜਵਾਨ ਸਵੇਰੇ 8 ਵਜੇ ਤੋਂ 4:30 ਵਜੇ ਤੱਕ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਰਿਪੋਰਟ ਕਰਨ ਕਿਉਂਕਿ ਲਿਮਟਿਡ ਪੋਸਟਾਂ ਬਚੀਆਂ ਹਨ | ਸਕਿਉਰਿਟੀ ਗਾਰਡ ਦਾ ਕੋਰਸ ਮੁਫ਼ਤ ਕਰਵਾਇਆ ਜਾ ਰਿਹਾ ਹੈ | ਕੋਰਸ ਪੂਰਾ ਹੋਣ 'ਤੇ ਮਾਨਤਾ ਪ੍ਰਾਪਤ ਸਰਟੀਫਿਕੇਟ ਦਿੱਤਾ ਜਾਵੇਗਾ | ਕੋਰਸ ਲਈ ਨੌਜਵਾਨ ਦੀ ਉਮਰ 21 ਤੋਂ 29 ਸਾਲ ਹੋਵੇ, ਕੋਰਸ ਦਾ ਸਮਾਂ 02 ਮਹੀਨੇ, ਨੌਜਵਾਨ 10ਵੀਂ ਜਾਂ 12 ਵੀਂ ਪਾਸ ਹੋਵੇ, ਕੈਂਪ ਵਿਚ ਆਉਣ ਸਮੇਂ 10ਵੀਂ ਦਾ ਅਸਲ ਸਰਟੀਫਿਕੇਟ, ਸਰਟੀਫਿਕੇਟ ਦੀ ਫ਼ੋਟੋ ਕਾਪੀ, ਜੋ ਨੌਜਵਾਨ 10+2 ਪਾਸ ਹਨ ਉਹ 10+2 ਸਰਟੀਫਿਕੇਟ ਦੀ ਫ਼ੋਟੋ ਕਾਪੀ, ਪੰਜਾਬ ਰੈਜੀਡੈਂਸ, ਜਾਤੀ ਸਰਟੀਫਿਕੇਟ ਤੇ ਆਧਾਰ ਕਾਰਡ ਦੀਆਂ ਫ਼ੋਟੋ ਕਾਪੀਆਂ, ਦੋ ਪਾਸਪੋਰਟ ਸਾਈਜ਼ ਫ਼ੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ | ਕੈਂਪ ਵਿਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਮੁਫ਼ਤ ਦਿੱਤੀ ਜਾਵੇਗੀ ਅਤੇ ਕੋਰਸ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ |