26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਕਸਤੂਰਬਾ ਗਾਂਧੀ ਬਾਲਿਕਾ ਵਿਦਿਆਲਿਆ ਦੇ ਸਟਾਫ਼ ਲਈ ਸਾਲਾਨਾ ਟਰੇਨਿੰਗ ਕਰਵਾਈ

ਅਜੀਤ ਡੈਸਕ 19-11-2025
ਫ਼ਾਜ਼ਿਲਕਾ, 18 ਨਵੰਬਰ (ਦਵਿੰਦਰ ਪਾਲ ਸਿੰਘ)-ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਫ਼ਾਜ਼ਿਲਕਾ ਦੀ ਅਗਵਾਈ ਹੇਠ ਮਾਨਯੋਗ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਦੇ ਆਦੇਸ਼ਾਂ ਅਨੁਸਾਰ ਕਸਤੂਰਬਾ ਗਾਂਧੀ ਬਾਲਿਕਾ ਵਿਦਿਆਲਿਆ ਵਿਚ ਕੰਮ ਕਰਦੇ ਸਟਾਫ਼ ਦੀ 2025-26 ਦੀ ਸਾਲਾਨਾ ਟਰੇਨਿੰਗ ਕਰਵਾਈ ਗਈ | ਇਸ ਟਰੇਨਿੰਗ ਵਿਚ ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਆਉਂਦੇ 6 ਕੇ.ਜੀ.ਬੀ.ਵੀ ਹੋਸਟਲਾਂ (ਕੁੜੀਆਂ ਦੇ ਹੋਸਟਲ) ਵਿਚ ਕੰਮ ਕਰਦੇ ਵਾਰਡਨ, ਹੈੱਡ ਕੁੱਕ, ਅਸਿਸਟੈਂਟ ਕੁੱਕ ਅਤੇ ਹੋਰ ਸਟਾਫ਼ ਨੂੰ ਸਿਖਲਾਈ ਦਿੱਤੀ ਗਈ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਡਾਇਟੀਸ਼ੀਅਨ ਸੋਫੀਆ ਚਾਵਲਾ ਵੱਲੋਂ ਵਿਦਿਆਰਥਣਾਂ ਲਈ ਸਾਫ਼-ਸੁਥਰਾ, ਹਾਈਜੀਨਿਕ ਅਤੇ ਪੌਸ਼ਟਿਕ ਖਾਣਾ ਤਿਆਰ ਕਰਨ ਲਈ ਸਟਾਫ਼ ਨੂੰ ਸਿਖਲਾਈ ਦਿੱਤੀ ਗਈ ਅਤੇ ਵਿਦਿਆਰਥਣਾਂ ਵਿਚ ਅਨੀਮੀਆ ਦੀ ਸਮੱਸਿਆ ਨੂੰ ਦੂਰ ਕਰਨ ਸੰਬੰਧੀ ਵਿਸ਼ੇਸ਼ ਜਾਣਕਾਰੀ ਦਿੱਤੀ ਗਈ, ਜਿਸ ਨਾਲ ਵਿਦਿਆਰਥਣਾਂ ਪੂਰੀ ਤਰ੍ਹਾਂ ਸਵਸਥ ਰਹਿ ਸਕਣ | ਸਤੀਸ਼ ਕੁਮਾਰ ਜ਼ਿਲ੍ਹਾ ਸਿੱਖਿਆ ਅਫ਼ਸਰ, ਐਲੀਮੈਂਟਰੀ ਸਿੱਖਿਆ, ਫ਼ਾਜ਼ਿਲਕਾ ਵਲੋਂ ਹੋਸਟਲਾਂ ਦੀ ਸਾਫ਼-ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ ਅਤੇ ਵਿਦਿਆਰਥਣਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਕੀਤੀਆਂ ਗਈਆਂ ਅਤੇ ਸਟਾਫ਼ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ | ਇਸ ਟਰੇਨਿੰਗ ਵਿਚ ਸਤੀਸ਼ ਕੁਮਾਰ ਜ਼ਿਲ੍ਹਾ ਸਿੱਖਿਆ ਅਫ਼ਸਰ, ਐਲੀਮੈਂਟਰੀ ਸਿੱਖਿਆ, ਫ਼ਾਜ਼ਿਲਕਾ, ਵਿਕਰਮ ਬਜਾਜ, ਅਮਨਦੀਪ ਗਰੋਵਰ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ |
ਪਿਛਲੀ ਖ਼ਬਰ ਪੰਜਾਬੀ ਸੱਭਿਆਚਾਰਕ ਮੰਚ ਨੇ ਬਾਲ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਕਰਵਾਇਆ ਜਾ ਰਿਹਾ ਹੈ ਮੁਫ਼ਤ ਸਕਿਉਰਿਟੀ ਗਾਰਡ ਕੋਰਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।