26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਡੀ. ਏ. ਵੀ. ਕਾਲਜੀਏਟ ਸਕੂਲ ਵਿਖੇ ਦੋ ਦਿਨਾ ਟੈਲੇਂਟ ਹੰਟ-2025 ਸਫਲਤਾ ਪੂਰਵਕ ਆਯੋਜਿਤ <br/>

ਡੀ.ਏ.ਵੀ. ਕਾਲਜ ਵਿਚ ਕਰਵਾਏ ਗਏ ਟੈਲੇਂਟ ਹੰਟ ਪ੍ਰੋਗਰਾਮ ਦੌਰਾਨ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦੇ ਹੋਏ ਅਤੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਡਾ. ਰਾਜੇਸ਼ ਕੁਮਾਰ ਮਹਾਜਨ ਅਤੇ ਹੋਰ | ਤਸਵੀਰਾਂ : ਤੇਜਿੰਦਰ ਸਿੰਘ <br/> 19-11-2025
ਅਬੋਹਰ, 18 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਅਬੋਹਰ ਦੇ ਡੀ.ਏ.ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ੰਸੀਪਲ ਡਾ. ਰਾਜੇਸ਼ ਕੁਮਾਰ ਮਹਾਜਨ ਦੀ ਅਗਵਾਈ ਹੇਠ 2 ਦਿਨਾਂ ਟੈਲੇਂਟ ਹੰਟ-2025 ਦਾ ਸਫਲਤਾ ਪੂਰਵਕ ਆਯੋਜਨ ਕੀਤਾ ਗਿਆ | ਪ੍ਰੋਗਰਾਮ ਦੇ ਪਹਿਲੇ ਦਿਨ ਵਿਦਿਆਰਥੀਆਂ ਨੇ ਆਪਣੀ ਰਚਨਾਤਮਿਕ ਪ੍ਰਤਿਭਾ ਦਾ ਪ੍ਰਦਰਸ਼ਨ ਕਰਦੇ ਹੋਏ ਬਹੁਤ ਦਿਲਚਸਪੀ ਅਤੇ ਉਤਸ਼ਾਹ ਦਿਖਾਇਆ | ਪ੍ਰਤਿਭਾ ਖੋਜ ਦੇ ਦੂਜੇ ਦਿਨ ਵਿਦਿਆਰਥੀਆਂ ਨੇ ਗ਼ਜ਼ਲਾਂ, ਗੀਤ, ਲੋਕ ਗੀਤ, ਸਮੂਹ ਗੀਤ ਅਤੇ ਲੋਕ ਨਾਚ ਭੰਗੜਾ ਅਤੇ ਗਿੱਧਾ ਵਿਚ ਉਤਸ਼ਾਹ ਨਾਲ ਹਿੱਸਾ ਲਿਆ | ਇਸ ਮੌਕੇ ਅਜੈ ਸ਼ਰਮਾ ਜ਼ਿਲ੍ਹਾ ਸਿੱਖਿਆ ਅਧਿਕਾਰੀ ਫ਼ਾਜ਼ਿਲਕਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਜ਼ਿੰਦਗੀ ਵਿਚ ਆਪਣੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਸਖ਼ਤ ਮਿਹਨਤ ਕਰਦੇ ਹੋਏ ਆਪਣੇ ਮਾਪਿਆਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ | ਇਸ ਦੌਰਾਨ ਸੀਨੀਅਰ ਪੱਤਰਕਾਰ ਰਾਜ ਸਦੋਸ਼ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ | ਪ੍ਰੋਗਰਾਮ ਦੇ ਅੰਤ ਵਿਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਡਾ. ਰਾਜੇਸ਼ ਕੁਮਾਰ ਮਹਾਜਨ ਨੇ ਸਾਰੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਉਨ੍ਹਾਂ ਨੂੰ ਇਸੇ ਉਤਸ਼ਾਹ ਨਾਲ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ | ਇਸ ਮੌਕੇ ਡਾ. ਕਿਰਨ ਗਰੋਵਰ, ਡਾ. ਰਾਜੇਸ਼ ਖੱਤਰੀ, ਡਾ. ਵਰਿੰਦਰ ਕੁਮਾਰ, ਡਾ. ਸੁਰੇਸ਼ ਸ਼ਰਮਾ, ਡਾ. ਗੌਰਵ ਵਿਜ, ਡਾ. ਰਿਤੂ ਪਸਰੀਜਾ ਅਤੇ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਪਿ੍ੰਸੀਪਲ ਵਿਸ਼ੇਸ਼ ਤੌਰ 'ਤੇ ਮੌਜੂਦ ਸਨ |

ਪਿਛਲੀ ਖ਼ਬਰ ਲਗਾਤਾਰ ਤੀਸਰੀ ਵਾਰ ਪ੍ਰਧਾਨ ਬਣਨਾ ਮਾਣ ਵਾਲੀ ਗੱਲ-ਗਿੱਲ ਬੇਰ ਕਲਾਂ ਅਗਲੀ ਖ਼ਬਰ ਆਯੁਰਵੈਦਿਕ ਮੈਡੀਕਲ ਕੈਂਪ 23 ਨੂੰ -ਪੋਸਟਰ ਕੀਤਾ ਜਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।