26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਮਾਡਰਨ ਮਾਲਵਾ ਕਾਲਜੀਏਟ ਸਕੂਲ ਵਿਖੇ ਸਾਲਾਨਾ ਐਥਲੈਟਿਕ ਮੀਟ <br/>

ਅਜੀਤ ਡੈਸਕ 19-11-2025
ਅਬੋਹਰ, 18 ਨਵੰਬਰ (ਸੁਖਜੀਤ ਸਿੰਘ ਬਰਾੜ)-ਮਾਡਰਨ ਮਾਲਵਾ ਕਾਲਜੀਏਟ ਸਕੂਲ ਪਿੰਡ ਬੁਰਜ ਮੁਹਾਰ ਵਿਖੇ ਸਾਲਾਨਾ ਐਥਲੈਟਿਕ ਮੀਟ ਕਰਵਾਈ ਗਈ | ਇਸ ਖੇਡ ਮੁਕਾਬਲੇ ਦੌਰਾਨ ਵੱਖ-ਵੱਖ ਤਰਾਂ ਦੀਆਂ ਦੌੜਾਂ, ਰਿਲੇਅ ਦੌੜਾਂ ਆਦਿ ਮੁਕਾਬਲੇ ਕਰਵਾਏ ਗਏ | ਇਨ੍ਹਾਂ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਸਕੂਲ ਕਮੇਟੀ ਦੇ ਚੇਅਰਮੈਨ ਪ੍ਰੋਫੈਸਰ ਪ੍ਰੀਤਮ ਸਿੰਘ ਸਿੱਧੂ ਵਲੋਂ ਕੀਤੀ ਗਈ | ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੀ ਬਹੁਤ ਜ਼ਰੂਰੀ ਹਨ, ਖੇਡਾਂ ਨਾਲ ਹੀ ਸਰੀਰਕ ਵਿਕਾਸ ਵੀ ਹੁੰਦਾ ਹੈ | ਵਿਦਿਆਰਥੀਆਂ ਨੇ ਵੀ ਇਨ੍ਹਾਂ ਖੇਡ ਮੁਕਾਬਲਿਆਂ 'ਚ ਵੱਧ ਚੜ੍ਹ ਕੇ ਭਾਗ ਲਿਆ | ਸਮਾਪਤੀ 'ਤੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਚੇਅਰਮੈਨ ਪ੍ਰੋਫੈਸਰ ਪ੍ਰੀਤਮ ਸਿੰਘ ਸਿੱਧੂ, ਕਮੇਟੀ ਮੈਂਬਰ ਪ੍ਰੀਤੀ ਸਿੱਧੂ, ਪਿ੍ੰਸੀਪਲ ਮਨਿੰਦਰ ਕੌਰ, ਗੁਰਦਾਸ ਸਿੰਘ, ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਵਿਧਾਇਕ ਜਲਾਲਾਬਾਦ ਨੇ ਪਿੰਡ ਜੋਧਾ ਭੈਣੀ, ਬੱਘੇ ਕੇ ਹਿਠਾੜ ਅਤੇ ਸੰਤੋਖ ਸਿੰਘ ਵਾਲਾ ਵਿਖੇ ਮੁਆਵਜ਼ੇ ਦੇ ਮਨਜ਼ੂਰੀ ਪੱਤਰਾਂ... ਅਗਲੀ ਖ਼ਬਰ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਦੀ ਅਗਵਾਈ ਹੇਠ ਯੂ. ਐਮ. ਟੀ. ਏ. ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।