26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਵਿਧਾਇਕ ਜਲਾਲਾਬਾਦ ਨੇ ਪਿੰਡ ਜੋਧਾ ਭੈਣੀ, ਬੱਘੇ ਕੇ ਹਿਠਾੜ ਅਤੇ ਸੰਤੋਖ ਸਿੰਘ ਵਾਲਾ ਵਿਖੇ ਮੁਆਵਜ਼ੇ ਦੇ ਮਨਜ਼ੂਰੀ ਪੱਤਰਾਂ ਦੀ ਕੀਤੀ ਵੰਡ <br/>

ਅਜੀਤ ਡੈਸਕ 19-11-2025
ਜਲਾਲਾਬਾਦ,18ਨਵੰਬਰ (ਜਤਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਹਰੇਕ ਹੜ੍ਹ ਪੀੜਤ ਨੂੰ ਰਾਹਤ ਦੇਣ ਲਈ ਵਚਨਬੱਧ ਹੈ ਅਤੇ ਲਗਾਤਾਰ ਫ਼ਸਲਾਂ ਦੇ ਖ਼ਰਾਬੇ ਦੇ ਮੁਆਵਜ਼ੇ ਦੀ ਵੰਡ ਜਾਰੀ ਹੈ¢ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਵਿਧਾਇਕ ਜਲਾਲਾਬਾਦ ਜਗਦੀਪ ਕੰਬੋਜ ਗੋਲਡੀ ਨੇ ਪਿੰਡ ਜੋਧਾ ਭੈਣੀ, ਬੱਘੇ ਕੇ ਹਿਠਾੜ ਅਤੇ ਸੰਤੋਖ ਸਿੰਘ ਵਾਲਾ ਵਿਖੇ ਹੜ੍ਹ ਪੀੜਤਾਂ ਨੂੰ ਮੁਆਵਜ਼ੇ ਦੇ ਮਨਜ਼ੂਰੀ ਪੱਤਰਾਂ ਦੀ ਵੰਡ ਮੌਕੇ ਕੀਤਾ¢ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੇ ਉਦੇਸ਼ ਦੇ ਮੱਦੇਨਜ਼ਰ ਪੂਰੇ ਪਾਰਦਰਸ਼ੀ ਢੰਗ ਨਾਲ ਮੁਆਵਜ਼ਾ ਵੰਡਣ ਦੀ ਪ੍ਰਕਿਰਿਆ ਅਮਲ ਵਿਚ ਲਿਆਂਦੀ ਜਾ ਰਹੀ ਹੈ ਤਾਂ ਜੋ ਕੋਈ ਵੀ ਹੜ੍ਹ ਪੀੜਤ ਮੁਆਵਜ਼ੇ ਤੋਂ ਵਾਂਝਾ ਨਾ ਰਹਿ ਸਕੇ¢ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲ਼ੋਂ ਫ਼ਸਲਾਂ ਦੇ ਖ਼ਰਾਬੇ, ਪਸ਼ੂਆਂ ਅਤੇ ਮਕਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ¢ ਉਨ੍ਹਾਂ ਕਿਹਾ ਕਿ ਫ਼ਸਲਾਂ ਦੇ ਨੁਕਸਾਨ ਦਾ ਪੰਜਾਬ ਸਰਕਾਰ ਵਲ਼ੋਂ ਪ੍ਰਤੀ ਏਕੜ 20 ਹਜ਼ਾਰ ਰੁਪਏ ਤੱਕ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਹੈ¢ ਉਨ੍ਹਾਂ ਕਿਹਾ ਕਿ ਪੂਰੀ ਤਰ੍ਹਾਂ ਨੁਕਸਾਨੇ ਗਏ ਮਕਾਨ ਦਾ 1 ਲੱਖ 20 ਹਜ਼ਾਰ ਰੁਪਏ ਅਤੇ ਥੋੜ੍ਹੇ ਨੁਕਸਾਨੇ ਗਏ ਮਕਾਨ ਦੀ 40 ਹਜ਼ਾਰ ਰੁਪਏ ਦੀ ਰਾਹਤ ਸਰਕਾਰ ਵਲ਼ੋਂ ਦਿੱਤੀ ਜਾਵੇਗੀ¢ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੜ੍ਹਾਂ ਦੌਰਾਨ ਵੀ ਕਿਸਾਨਾਂ, ਪਸ਼ੂ ਪਾਲਕਾਂ ਦੇ ਨਾਲ ਸੀ ਤੇ ਹੜ੍ਹਾਂ ਤੋਂ ਬਾਅਦ ਲੋਕਾਂ ਦੇ ਪੁਨਰਵਾਸ ਲਈ ਮੁਆਵਜ਼ਾ ਦੇਣ ਲਈ ਵੀ ਕਾਰਜਸ਼ੀਲ ਹੈ¢

ਪਿਛਲੀ ਖ਼ਬਰ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨੂੰ ਧਾਰਮਿਕ ਸਾਹਿਤ ਕੀਤਾ ਭੇਟ <br/> ਅਗਲੀ ਖ਼ਬਰ ਮਾਡਰਨ ਮਾਲਵਾ ਕਾਲਜੀਏਟ ਸਕੂਲ ਵਿਖੇ ਸਾਲਾਨਾ ਐਥਲੈਟਿਕ ਮੀਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।