26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨੂੰ ਧਾਰਮਿਕ ਸਾਹਿਤ ਕੀਤਾ ਭੇਟ <br/>

ਅਜੀਤ ਡੈਸਕ 19-11-2025
ਅਬੋਹਰ, 18 ਨਵੰਬਰ (ਖਾਲਸਾ)-ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਇਲਾਕੇ ਦੀ ਧਾਰਮਿਕ ਅਤੇ ਸਮਾਜਿਕ ਸੰਸਥਾ ਸ੍ਰੀ ਗੁਰੂ ਤੇਗ਼ ਬਹਾਦਰ ਸੇਵਾ ਸੁਸਾਇਟੀ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਜਿਸ ਤਹਿਤ ਸੰਸਥਾ ਵਲੋਂ ਅਬੋਹਰ ਇਲਾਕੇ ਅੰਦਰ ਚੱਲ ਰਹੀਆਂ ਧਾਰਮਿਕ ਲਾਇਬ੍ਰੇਰੀਆਂ ਅਤੇ ਪ੍ਰਬੰਧਕ ਕਮੇਟੀਆਂ ਨੂੰ ਧਾਰਮਿਕ ਸਾਹਿੱਤ ਭੇਟ ਕੀਤਾ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਜਰਨਲ ਸਕੱਤਰ ਸੁਖਜਿੰਦਰ ਸਿੰਘ ਰਾਜਨ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੰਸਥਾ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁਫ਼ਤ ਧਾਰਮਿਕ ਸਾਹਿੱਤ ਦੀ ਸਟਾਲ ਲਗਾਈ ਗਈ ਸੀ ਜਿਸ ਉਪਰੰਤ ਹੁਣ ਇਲਾਕੇ ਵਿਚ ਚੱਲ ਰਹੀਆਂ ਧਾਰਮਿਕ ਲਾਇਬ੍ਰੇਰੀਆਂ ਨੂੰ ਸਾਹਿੱਤ ਭੇਟ ਕਰਨ ਦਾ ਫ਼ੈਸਲਾ ਲਿਆ ਗਿਆ ਹੈ | ਜਿਸ ਤਹਿਤ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਅਬੋਹਰ ਦੀ ਪੁਰਾਣੀ ਸੂਰਜ ਨਗਰੀ ਵਿਖੇ ਚੱਲ ਰਹੀ ਲਾਇਬ੍ਰੇਰੀ ਲਈ 100 ਤੋਂ ਵੱਧ ਧਾਰਮਿਕ ਕਿਤਾਬਾਂ ਭੇਟ ਕੀਤੀਆਂ ਗਈਆਂ ਹਨ | ਇਸ ਤੋਂ ਇਲਾਵਾ ਘਰੇਲੂ ਵਰਤੋਂ ਯੋਗ ਕੱਪੜੇ ਵੀ ਸੰਸਥਾ ਦੀ ਚੱਲ ਰਹੀ 13-13 ਹੱਟ ਨੂੰ ਦਿੱਤੇ ਗਏ | ਇਸ ਮੌਕੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਪ੍ਰਬੰਧਕ ਡਾ. ਮਨਦੀਪ ਸਿੰਘ ਨੇ ਸੰਸਥਾ ਮੈਂਬਰਾਂ ਦਾ ਧੰਨਵਾਦ ਕੀਤਾ | ਇਸ ਮੌਕੇ ਐਡਵੋਕੇਟ ਤੇਜਿੰਦਰ ਸਿੰਘ ਖ਼ਾਲਸਾ ਤੋਂ ਇਲਾਵਾ ਮਾਨ ਸਿੰਘ ਪਰੂਥੀ, ਬਲਵੀਰ ਸਿੰਘ, ਪਰਵਿੰਦਰ ਪਾਲ ਸਿੰਘ ਰਾਜਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਟੀਚਰਜ਼ ਕਲੱਬ ਵਲੋਂ ਇਲਾਕੇ ਦੇ ਸੇਵਾ ਮੁਕਤ ਅਧਿਆਪਕਾਂ ਦਾ ਸਨਮਾਨ ਅਗਲੀ ਖ਼ਬਰ ਵਿਧਾਇਕ ਜਲਾਲਾਬਾਦ ਨੇ ਪਿੰਡ ਜੋਧਾ ਭੈਣੀ, ਬੱਘੇ ਕੇ ਹਿਠਾੜ ਅਤੇ ਸੰਤੋਖ ਸਿੰਘ ਵਾਲਾ ਵਿਖੇ ਮੁਆਵਜ਼ੇ ਦੇ ਮਨਜ਼ੂਰੀ ਪੱਤਰਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।