ਝੋਨੇ ਦੀ ਪਰਾਲੀ ਸਾੜਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਅਜੀਤ ਡੈਸਕ
20-11-2025
ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਇਕ ਵਿਅਕਤੀ ਵਿਰੁੱਧ ਮੁਕੱਦਮਾ ਦਰਜ
ਜਲਾਲਾਬਾਦ, 19 ਨਵੰਬਰ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਵੈਰੋਕੇ ਦੀ ਪੁਲਿਸ ਵਲੋਂ ਪਿੰਡ ਬਾਹਮਣੀ ਵਾਲਾ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਇਕ ਵਿਅਕਤੀ ਦੇ ਵਿਰੁੱਧ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਏ.ਐੱਸ.ਆਈ. ਮੁਖ਼ਤਿਆਰ ਸਿੰਘ ਨੇ ਦੱਸਿਆ ਕਿ ਹਰਜਿੰਦਰ ਸਿੰਘ ਨੋਡਲ ਅਫ਼ਸਰ ਵਲੋਂ ਇਕ ਪੱਤਰ ਥਾਣਾ ਵੈਰੋਕੇ ਵਿਖੇ ਭੇਜਿਆ ਗਿਆ | ਜਿਸ ਵਿਚ ਉਸ ਨੇ ਜਾਣਕਾਰੀ ਦਿੱਤੀ ਕਿ ਰਮਨ ਕੁਮਾਰ ਪੁੱਤਰ ਸ਼ਾਮ ਲਾਲ ਵਾਸੀ ਬਾਹਮਣੀ ਵਾਲਾ ਵਲੋਂ ਆਪਣੇ ਖੇਤ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਦੇ ਆਦੇਸ਼ਾਂ ਦੀ ਉਲੰਘਣਾ ਕੀਤੀ ਗਈ ਹੈ, ਜਿਸ ਤੇ ਥਾਣਾ ਵੈਰੋਕੇ ਵਿਖੇ ਰਮਨ ਕੁਮਾਰ ਦੇ ਵਿਰੁੱਧ ਧਾਰਾ 223 ਬੀ.ਐਨ.ਐੱਸ. ਤਹਿਤ ਮੁਕੱਦਮਾ ਨੰਬਰ 162 ਦਰਜ ਕੀਤਾ ਗਿਆ ਹੈ |