ਫ਼ਾਜ਼ਿਲਕਾ, 19 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਖੂਈ ਖੇੜਾ ਪੁਲਿਸ ਨੇ 4 ਗਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਐੱਚ.ਸੀ. ਕੁਲਦੀਪ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਮੰਗਤ ਰਾਮ ਪੁੱਤਰ ਗੋਪੀ ਰਾਮ ਵਾਸੀ ਪਿੰਡ ਹੀਰਾਂਵਾਲੀ ਚਿੱਟਾ ਵੇਚਣ ਦਾ ਆਦੀ ਹੈ | ਜਿਸ 'ਤੇ ਮੁਖ਼ਬਰ ਵਲੋਂ ਦੱਸੀ ਜਗਾ 'ਤੇ ਨਾਕਾਬੰਦੀ ਕਰਕੇ ਉਸ ਕੋਲੋਂ 1 ਗਰਾਮ ਹੈਰੋਇਨ ਅਤੇ ਮੋਟਰਸਾਈਕਲ ਪਲਟੀਨਾ ਦੀ ਬਰਾਮਦਗੀ ਕੀਤੀ ਗਈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |