18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਵਿਧਾਇਕ ਗੋਲਡੀ ਕੰਬੋਜ ਨੇ ਪਿੰਡਾਂ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਤੇ ਉਦਘਾਟਨ ਕੀਤੇ <br/>

ਅਜੀਤ ਡੈਸਕ 20-11-2025
ਫ਼ਾਜ਼ਿਲਕਾ, 19 ਨਵੰਬਰ (ਦਵਿੰਦਰ ਪਾਲ ਸਿੰਘ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਲਕਿਆਂ ਵਿਚ ਲਗਾਤਾਰ ਵਿਕਾਸ ਪ੍ਰੋਜੈਕਟ ਉਲੀਕੇ ਜਾ ਰਹੇ ਹਨ | ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਨੌਜਵਾਨੀ ਨੂੰ ਨਸ਼ਿਆਂ ਦੀ ਦਲਦਲ ਤੋਂ ਬਚਾਉਣਾ ਤੇ ਸਹੀ ਰਾਹ ਵੱਲ ਪਾਉਣਾ ਲਾਜ਼ਮੀ ਹੈ | ਇਸ ਕਰਕੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡ ਮੈਦਾਨਾਂ ਦੀ ਸੌਗਾਤ ਦਿੱਤੀ ਜਾ ਰਹੀ ਹੈ ਤਾਂ ਜੋ ਨੌਜਵਾਨ ਆਪਣੀ ਐਨਰਜੀ ਨੂੰ ਸਹੀ ਰਸਤੇ ਵੱਲ ਲਾਉਣ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਲਗਭਗ 2 ਕਰੋੜ ਦੀ ਲਾਗਤ ਨਾਲ ਵੱਖ-ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਤੇ ਉਦਘਾਟਨ ਕਰਨ ਮੌਕੇ ਕੀਤਾ | ਵਿਧਾਇਕ ਗੋਲਡੀ ਨੇ ਦੱਸਿਆ ਕਿ ਚੱਕ ਅਰਨੀਵਾਲਾ ਵਿਖੇ 28 ਲੱਖ ਦੀ ਲਾਗਤ ਨਾਲ ਖੇਡ ਸਟੇਡੀਅਮ ਅਤੇ ਕਾਠਗੜ ਵਿਖੇ 29 ਲੱਖ ਦੀ ਲਾਗਤ ਨਾਲ ਖੇਡ ਸਟੇਡੀਅਮ ਦੇ ਨੀਂਹ ਪੱਥਰ ਰੱਖੇ ਗਏ ਹਨ | ਉਨ੍ਹਾਂ ਕਿਹਾ ਕਿ ਕੁਰੀਤੀਆਂ ਤੋਂ ਦੂਰ ਰੱਖਣ ਲਈ ਖੇਡਾਂ ਅਹਿਮ ਰੋਲ ਅਦਾ ਕਰਦੀਆਂ ਹਨ, ਇਸ ਲਈ ਨੌਜਵਾਨਾ ਵਾਸਤੇ ਪਿੰਡਾਂ ਵਿਖੇ ਖੇਡ ਮੈਦਾਨ ਬਣਾਏ ਜਾ ਰਹੇ ਹਨ ਤਾਂ ਜੋ ਨੌਜਵਾਨ ਖੇਡਾਂ ਖੇਡ ਕੇ ਆਪਣਾ ਨਾਮ ਚਮਕਾਉਣ ਤੇ ਆਪ ਦੀ ਸਿਹਤ ਪੱਖੋਂ ਵੀ ਤੰਦਰੁਸਤ ਰਹਿਣ | ਇਸ ਤੋਂ ਇਲਾਵਾ ਪਿੰਡ ਰੱਤਾ ਖੇੜਾ ਵਿਖੇ 27.22 ਲੱਖ, ਹਲੀਮ ਵਾਲਾ ਵਿਖੇ 26 ਲੱਖ ਅਤੇ ਸੜੀਆਂ ਵਿਖੇ 37 ਲੱਖ ਦੀ ਲਾਗਤ ਨਾਲ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ | ਪਿੰਡ ਸੜੀਆਂ ਵਿਖੇ ਸਿਹਤ ਸੁਵਿਧਾਵਾਂ ਵਿਚ ਵਾਧਾ ਕਰਦੇ ਹੋਏ ਹੈਲਥ ਐਂਡ ਵੈੱਲਨੈੱਸ ਸੈਂਟਰ 35 ਲੱਖ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪਿੰਡ ਤਾਰੇ ਵਾਲਾ ਵਿਖੇ 13 ਲੱਖ ਦੀ ਲਾਗਤ ਨਾਲ ਖੇਡ ਮੈਦਾਨ ਬਣਾਇਆ ਗਿਆ ਹੈ | ਇਸ ਤੋਂ ਇਲਾਵਾ ਲਾਇਬ੍ਰੇਰੀ ਅਤੇ ਨਹਿਰੀ ਖਾਲ਼ਿਆਂ ਦਾ ਵੀ ਉਦਘਾਟਨ ਕੀਤਾ ਗਿਆ | ਉਨ੍ਹਾਂ ਕਿਹਾ ਕਿ ਲਾਇਬ੍ਰੇਰੀ ਦੀ ਉਸਾਰੀ ਨਾਲ ਸਾਡਾ ਭਵਿੱਖ ਕਿਤਾਬਾਂ ਨਾਲ ਜੁੜੇਗਾ ਤੇ ਗਿਆਨ ਦਾ ਭੰਡਾਰ ਮੰਨੀ ਜਾਂਦੀ ਲਾਇਬ੍ਰੇਰੀ ਤੋਂ ਅਨੇਕਾਂ ਕਿਤਾਬਾਂ ਤੋਂ ਸਿੱਖਿਆ ਹਾਸਲ ਹੋਵੇਗਾ | ਉਨ੍ਹਾਂ ਕਿਹਾ ਕਿ ਮੁਕਾਬਲੇ ਦੇ ਇਮਤਿਹਾਨਾਂ ਦੀ ਤਿਆਰੀ ਲਈ ਕਿਤਾਬਾਂ ਸਹਾਈ ਸਿੱਧ ਹੋਣਗੀਆਂ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨ ਵੀਰਾਂ ਦੇ ਹਿਤਾਂ ਲਈ ਵੀ ਲਗਾਤਾਰ ਉਪਰਾਲੇ ਕਰ ਰਹੀ ਹੈ, ਪੱਕੇ ਨਹਿਰੀ ਖਾਲ਼ਿਆਂ ਦੀ ਉਸਾਰੀ ਨਾਲ ਕਿਸਾਨਾਂ ਨੂੰ ਪਾਣੀ ਭਰਪੂਰ ਮਾਤਰਾ ਵਿਚ ਪ੍ਰਾਪਤ ਹੋਵੇਗਾ ਤੇ ਕਿਸੇ ਤਰ੍ਹਾਂ ਨਾਲ ਪਾਣੀ ਦੀ ਘਾਟ ਨਹੀਂ ਰਹੇਗੀ |

ਪਿਛਲੀ ਖ਼ਬਰ ਫ਼ਾਜ਼ਿਲਕਾ ਸ਼ਹਿਰ ਅੰਦਰ ਡੇਂਗੂ ਦਾ ਕਹਿਰ ਜਾਰੀ ਅਗਲੀ ਖ਼ਬਰ ਵਿਧਾਇਕ ਸਵਨਾ ਨੇ ਵੱਖ-ਵੱਖ ਪਿੰਡਾਂ 'ਚ ਖੇਡ ਸਟੇਡੀਅਮਾਂ ਤੇ ਹੈਲਥ ਵੈੱਲਨੈੱਸ ਸੈਂਟਰਾਂ ਦੇ ਰੱਖੇ ਨੀਂਹ ਪੱਥਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।