18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਹੈਰੋਇਨ ਦਾ ਸੇਵਨ ਕਰਨ ਦੇ ਦੋਸ਼ 'ਚ 2 ਵਿਅਕਤੀ ਕਾਬੂ-ਮੁਕੱਦਮੇ ਦਰਜ

ਅਜੀਤ ਡੈਸਕ 20-11-2025
ਜਲਾਲਾਬਾਦ, 19 ਨਵੰਬਰ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਸਿਟੀ ਜਲਾਲਾਬਾਦ ਦੀ ਪੁਲਿਸ ਵੱਲੋਂ ਹੈਰੋਇਨ ਦਾ ਸੇਵਨ ਕਰਦੇ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਐੱਸ.ਆਈ. ਅਮਨਦੀਪ ਕੌਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਕਰਨ ਲਈ ਥਾਣਾ ਏਰੀਏ ਵਿਚ ਮੌਜੂਦ ਸੀ ਅਤੇ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਫਲਾਈ ਓਵਰ ਸ਼੍ਰੀ ਮੁਕਤਸਰ ਸਾਹਿਬ-ਜਲਾਲਾਬਾਦ ਰੋਡ ਦੇ ਥੱਲੇ ਪੁੱਜੀ ਤਾਂ ਇਕ ਮੋਨਾ ਨੌਜਵਾਨ, ਜਿਸ ਦਾ ਨਾਮ ਰਾਜੂ ਮਹਿਰਾ ਉਰਫ਼ ਬਲਦੇਵ ਸਿੰਘ ਪੁੱਤਰ ਮੰਗਤ ਰਾਮ ਵਾਸੀ ਮੁਹੱਲਾ ਰਠੋੜਾਵਾਲਾ ਜਲਾਲਾਬਾਦ ਜੋਕਿ ਲਾਈਟਰ ਨਾਲ ਪੰਨੀ ਰਾਹੀਂ ਹੈਰੋਇਨ ਪੀ ਰਿਹਾ ਸੀ, ਜਿਸ ਤੇ ਪੁਲਿਸ ਪਾਰਟੀ ਨੇ ਉਸ ਨੰੂ ਪੰਨੀ ਸਿਲਵਰ, 10 ਰੁਪਏ ਦਾ ਨੋਟ ਅਤੇ ਇਕ ਲਾਈਟਰ ਸਮੇਤ ਕਾਬੂ ਕੀਤਾ ਅਤੇ ਥਾਣਾ ਸਿਟੀ ਜਲਾਲਾਬਾਦ ਵਿਖੇ ਮੁਕੱਦਮਾ ਨੰਬਰ 158 ਮਿਤੀ 18-11-2025 ਨੂੰ ਧਾਰਾ 27/61/85 ਐਨ.ਡੀ.ਪੀ.ਐੱਸ. ਐਕਟ ਤਹਿਤ ਦਰਜ ਕੀਤਾ ਗਿਆ ਹੈ | ਉੱਧਰ, ਥਾਣਾ ਵੈਰੋਕੇ ਦੀ ਪੁਲਿਸ ਵਲੋਂ ਪਿੰਡ ਢਾਬ ਕੜਿਆ ਵਿਖੇ ਇਕ ਵਿਅਕਤੀ ਨੂੰ ਨਸ਼ੀਲੇ ਪਦਾਰਥ ਦਾ ਸੇਵਨ ਕਰਨ ਦੇ ਦੋਸ਼ ਵਿਚ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਏ.ਐੱਸ.ਆਈ. ਮਹਿੰਦਰ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਗਸ਼ਤ ਕਰਦੇ ਸੇਮ ਨਾਲਾ ਢਾਬ ਕੜਿਆਲ ਦੇ ਕੋਲ ਪੁੱਜੇ ਤਾਂ ਇਕ ਨੌਜਵਾਨ ਸੜਕ ਦੇ ਕਿਨਾਰੇ ਪਹਾੜੀ ਕਿੱਕਰਾਂ ਦੇ ਥੱਲੇ ਬੈਠਾ ਕੁੱਝ ਹਰਕਤਾਂ ਕਰਦਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਦੀ ਗੱਡੀ ਵੇਖ ਕੇ ਆਪਣੇ ਹੱਥ ਵਿਚ ਫੜਿਆ ਸਮਾਨ ਜ਼ਮੀਨ 'ਤੇ ਸੁੱਟ ਕੇ ਖਿਸਕਣ ਲੱਗਾ | ਜਿਸ ਨੰੂ ਪੁਲਿਸ ਪਾਰਟੀ ਨੇ ਕਾਬੂ ਕਰਕੇ ਉਸ ਵਲੋਂ ਸੁੱਟੇ ਗਏ ਸਮਾਨ ਦੀ ਤਲਾਸ਼ੀ ਕੀਤੀ ਗਈ ਤਾਂ ਉਸ ਵਿਚੋਂ ਇਕ ਲਾਈਟਰ, ਇਕ ਸਿਲਵਰ ਪੰਨੀ, ਜਿਸ 'ਤੇ ਕੋਈ ਨਸ਼ੀਲਾ ਪਦਾਰਥ ਲੱਗਾ ਹੋਇਆ ਅਤੇ ਇਕ 10 ਰੁਪਏ ਦਾ ਨੋਟ ਬਰਾਮਦ ਹੋਇਆ | ਪੁਲਿਸ ਨੇ ਅਜੇ ਕੁਮਾਰ ਪੁੱਤਰ ਸ਼ਾਮ ਸਿੰਘ ਵਾਸੀ ਢਾਬ ਖ਼ੁਸ਼ਹਾਲ ਜੋਈਆ ਨੂੰ ਕਾਬੂ ਕਰਕੇ ਥਾਣਾ ਵੈਰੋਕੇ ਵਿਖੇ ਧਾਰਾ 27/61/85 ਐਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮਾ ਨੰਬਰ 163 ਦਰਜ ਕੀਤਾ ਗਿਆ ਹੈ |
ਪਿਛਲੀ ਖ਼ਬਰ ਅਮਨਦੀਪ ਹਸਪਤਾਲ 'ਚ ਹੁਣ ਇਸਤਰੀ ਰੋਗ ਅਤੇ ਪ੍ਰਸੂਤੀ ਮਾਹਿਰ ਡਾ. ਸ਼ਵੇਤਾ ਅਗਰਵਾਲ ਅਤੇ ਡਾ. ਸਰਬਜੀਤ ਕੌਰ ਦੇਣਗੇ ਸੇਵਾਵਾਂ... ਅਗਲੀ ਖ਼ਬਰ ਫ਼ਾਜ਼ਿਲਕਾ ਸ਼ਹਿਰ ਅੰਦਰ ਡੇਂਗੂ ਦਾ ਕਹਿਰ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।