ਅਬੋਹਰ, 19 ਨਵੰਬਰ (ਸੁਖਜੀਤ ਸਿੰਘ ਬਰਾੜ)-ਬੱਲੂਆਣਾ ਹਲਕੇ ਦੇ ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ 'ਤੇ ਹੋਰ ਲੀਡਰਸ਼ਿਪ ਵਲੋਂ ਕਾਂਗਰਸ ਪਾਰਟੀ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਨੂੰ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਪਿੰਡ ਦੌਲਤਪੁਰਾ ਵਿਖੇ ਜਾ ਕੇ ਵਧਾਈ ਦਿੱਤੀ ਗਈ | ਇਸ ਦੌਰਾਨ ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ ਨੇ ਕਿਹਾ ਕਿ ਨੌਜਵਾਨ ਆਗੂ ਹਰਪ੍ਰੀਤ ਸਿੰਘ ਸਿੱਧੂ ਨੂੰ ਜ਼ਿਲ੍ਹਾ ਪ੍ਰਧਾਨ ਬਣਾਏ ਜਾਣ ਨਾਲ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ, ਸਾਬਕਾ ਸਰਪੰਚ ਕੁਲਦੀਪ ਸਿੰਘ ਸਿੱਧੂ, ਸੀਨੀਅਰ ਕਾਂਗਰਸ ਆਗੂ ਪੰਮਪੀ ਸਲੂਜਾ, ਹਰਪਿੰਦਰ ਸਿੰਘ ਭੱਟੀ ਕੋਆਰਡੀਨੇਟਰ, ਬੀ.ਸੀ ਵਿੰਗ ਦੇ ਬਲਾਕ ਪ੍ਰਧਾਨ ਰਮੇਸ਼ ਕੰਬੋਜ, ਉਪ ਪ੍ਰਧਾਨ ਨਿਤਿਨ ਬੱਠਲਾ, ਮਹੇਸ਼ ਸ਼ੇਖਾਵਤ ਆਦਿ ਹਾਜ਼ਰ ਸਨ |