ਬੱਲੂਆਣਾ, 19 ਨਵੰਬਰ (ਜਸਮੇਲ ਸਿੰਘ ਢਿੱਲੋਂ)-ਸਰਕਾਰੀ ਹਾਈ ਸਕੂਲ ਹਿੰਮਤਪੁਰਾ ਵਿਖੇ ਸਕੂਲ ਦੇ ਹੈੱਡਮਾਸਟਰ ਗਗਨਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਿਛਲੇ ਸਾਲ 2024-25 'ਚ ਛੇਵੀਂ ਅਤੇ ਨੌਵੀਂ ਜਮਾਤ ਵਿਚੋਂ ਅਵੱਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਵੇਰ ਦੀ ਸਭਾ ਵਿਚ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਸਮੇਂ ਉਨ੍ਹਾਂ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਨੇ ਸਕੂਲ ਦੇ ਹੋਰ ਕੰਮਾਂ 'ਚ ਵਧੀਆ ਕਾਰਗੁਜ਼ਾਰੀ ਨਿਭਾਈ ਸੀ | ਇਸ ਸਮੇਂ ਪਿਛਲੇ ਸਾਲ ਛੇਵੀਂ ਜਮਾਤ ਵਿਚੋਂ ਪਹਿਲੇ ਸਥਾਨ 'ਤੇ ਰਹਿਣ ਵਾਲੇ ਦਪਿੰਦਰ ਕੁਮਾਰ, ਦੂਜੇ ਸਥਾਨ 'ਤੇ ਰਹਿਣ ਵਾਲੇ ਮਯੰਕ ਢਿੱਲੋਂ ਅਤੇ ਤੀਜੇ ਸਥਾਨ 'ਤੇ ਰਹਿਣ ਵਾਲੀ ਹਰਸਿਮਰਤਕੌਰ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸੇ ਤਰ੍ਹਾਂ ਪਿਛਲੇ ਸਾਲ 7ਵੀਂ ਜਮਾਤ 'ਚ ਪਹਿਲੇ ਸਥਾਨ 'ਤੇ ਰਹਿਣ ਵਾਲੀ ਲਵੀਸ਼ਾ , ਦੂਸਰੇ ਸਥਾਨ 'ਤੇ ਰਹਿਣ ਵਾਲੀ ਯੋਗਿਤਾ ਅਤੇ ਤੀਜੇ ਸਥਾਨ 'ਤੇ ਰਹਿਣ ਵਾਲੀ ਮੀਤ ਕੌਰ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸੇ ਤਰ੍ਹਾਂ ਪਿਛਲੇ ਸਾਲ ਨੌਵੀਂ ਜਮਾਤ ਵਿਚੋਂ ਪਹਿਲੇ ਸਥਾਨ 'ਤੇ ਰਹਿਣ ਵਾਲੀ ਪਿੰਕੀ ਢਿੱਲੋਂ , ਦੂਜੇ ਸਥਾਨ 'ਤੇ ਰਹਿਣ ਵਾਲੀ ਪਵਨਪ੍ਰੀਤ ਕੌਰ ਅਤੇ ਤੀਜੇ ਸਥਾਨ 'ਤੇ ਰਹਿਣ ਵਾਲੇ ਆਰੁਸ਼ ਨੂੰ ਸਨਮਾਨਿਤ ਕੀਤਾ ਗਿਆ | ਸਕੂਲ ਮੁਖੀ ਗਗਨਦੀਪ ਸਿੰਘ ਨੇ ਜੇਤੂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਇੰਚਾਰਜਾਂ ਨੂੰ ਵਧਾਈ ਦੇਣ ਦੇ ਨਾਲ-ਨਾਲ ਬੱਚਿਆਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਵੀ ਕੀਤੀ |